06-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਧੰਨ-ਧੰਨ ਬਾਬਾ ਸ੍ਰੀ ਚੰਦਰ ਵੈੱਲਫੇਅਰ ਸੁਸਾਇਟੀ ਬੇਗੋਵਾਲ ਵਲੋਂ ਸੇਵਾਦਾਰਾਂ ਦਾ ਸਨਮਾਨ

ਬੇਗੋਵਾਲ, 4 ਅਕਤੂਬਰ (ਸੁਖਜਿੰਦਰ ਸਿੰਘ)-ਧੰਨ-ਧੰਨ ਬਾਬਾ ਸ੍ਰੀ ਚੰਦਰ ਵੈੱਲਫੇਅਰ ਸੋਸਾਇਟੀ ਬੇਗੋਵਾਲ ਦੀ ਇੱਕ ਵਿਸ਼ੇਸ਼ ਮੀਟਿੰਗ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿਚ ਸੁਸਾਇਟੀ ਪ੍ਰਤੀ ਮਿਹਨਤ ਤੇ ਲਗਨ ਨਾਲ ਕੰਮ ਕਰਨ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਨੇ ਕਿਹਾ ਕਿ ਉਨ੍ਹਾਂ ਦੀ ਸੁਸਾਇਟੀ ਧੰਨ ਧੰਨ ਬਾਬਾ ਸ੍ਰੀ ਚੰਦਰ ਵੈੱਲਫੇਅਰ ਸੋਸਾਇਟੀ ਜੋ ਪਿਛਲੇ ਲੰਬੇ ਸਮੇਂ ਤੋਂ ਵੱਖ-ਵੱਖ ਖੇਤਰ ਵਿਚ ਸੇਵਾਵਾਂ ਨਿਭਾ ਰਹੀ ਹੈ ਤੇ ਜਿਸ ਦਾ ਮੁੱਖ ਮਕਸਦ ਹੀ ਸਮਾਜ ਦੀ ਸੇਵਾ ਕਰਨਾ ਹੈ | ਇਸ ਲਈ ਇਨ੍ਹਾਂ ਮਿਹਨਤੀ ਸੇਵਾਦਾਰਾਂ ਦੀ ਅਣਥੱਕ ਸੇਵਾ ਨੂੰ ਦੇਖਦੇ ਹੋਏ ਸੋਸਾਇਟੀ ਵੱਲੋਂ ਇਹਨਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਸਮਾਜ ਦੀ ਸੇਵਾ ਕਰਨਾ ਉਨ੍ਹਾਂ ਦਾ ਫ਼ਰਜ਼ ਹੈ ਤੇ ਉਹ ਇਹ ਕਾਰਜ ਨਿਰੰਤਰ ਜਾਰੀ ਰੱਖਣਗੇ | ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਸਮੇਂ ਵਿਚ ਵੀ ਸਮੂਹ ਮੈਂਬਰਾਂ ਦੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਵਿੱਢੇ ਜਾਣ ਵਾਲੇ ਕੰਮਾਂ ਵਿਚ ਸਹਿਯੋਗ ਕਰਨਗੇ ਤੇ ਆਪਣੀਆਂ ਸੇਵਾਵਾਂ ਇਸੇ ਤਰ੍ਹਾਂ ਹੀ ਮਿਹਨਤ ਅਤੇ ਲਗਨ ਨਾਲ ਨਿਭਾਉਂਦੇ ਰਹਿਣਗੇ | ਇਸ ਮੌਕੇ ਸਨਮਾਨਿਤ ਕੀਤੇ ਮੈਂਬਰਾਂ ਨੇ ਜਿੱਥੇ ਸਮੂਹ ਸੁਸਾਇਟੀ ਦੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ ਉੱਥੇ ਹੀ ਉਨ੍ਹਾਂ ਕਿਹਾ ਕਿ ਉਹ ਇਹਨਾਂ ਸੇਵਾਵਾਂ ਨੂੰ ਆਉਣ ਵਾਲੇ ਸਮੇਂ ਵਿਚ ਇਸੇ ਤਰ੍ਹਾਂ ਹੀ ਜਾਰੀ ਰੱਖਦੇ ਹੋਏ ਵੱਧ ਤੋਂ ਵੱਧ ਮਿਹਨਤ ਨਾਲ ਕੰਮ ਕਰਨਗੇ ਤੇ ਸੁਸਾਇਟੀ ਦੇ ਕੰਮਾਂ ਨੂੰ ਹੋਰ ਉੱਪਰ ਲੈ ਕੇ ਜਾਣਗੇ | ਇਸ ਮੌਕੇ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਕੈਸ਼ੀਅਰ ਵਿਰਸਾ ਸਿੰਘ, ਰਣਜੀਤ ਸਿੰਘ, ਅਮਰਜੀਤ ਸਿੰਘ, ਵਿਜੇ ਬਤਰਾ, ਬੌਬੀ ਰਾਵਾਂ ਨਿਸ਼ਾਨ ਸਿੰਘ ਹੁੰਦਲ ਆਦਿ ਹਾਜ਼ਰ ਸਨ |

ਅਜੀਤ ਡੈਸਕ 06-10-2026

ਪਿਛਲੀ ਖ਼ਬਰ ਬੀ.ਐੱਸ.ਸੀ. ਨਰਸਿੰਗ ਦਾਖ਼ਲਿਆਂ ਲਈ ਆਈ.ਐੱਨ.ਸੀ. ਵੱਲੋਂ 10 ਫ਼ੀਸਦੀ ਅੰਕਾਂ ਦੀ ਛੋਟ ਅਗਲੀ ਖ਼ਬਰ ਪਰਾਲੀ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਦੀ ਸੰਭਾਲ ਵਿੱਚ ਸਹਿਯੋਗ ਦੇਣ ਕਿਸਾਨ: ਐਸਡੀਐਮ ਭੁੱਲਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।