ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੀ ਮੀਟਿੰਗ ਹੁਣ 9 ਨੂੰ-ਮਾਸਟਰ ਸੁੱਚਾ ਸਿੰਘ ਮਿਰਜ਼ਾਪੁਰ
ਸੁਲਤਾਨਪੁਰ ਲੋਧੀ, 6 ਅਕਤੂਬਰ (ਥਿੰਦ)-ਪੰਜਾਬ ਗੌਰਮਿੰਟ ਪੈਨਸ਼ਨਰ ਯੂਨੀਅਨ ਸੁਲਤਾਨਪੁਰ ਇਕਾਈ ਦੀ 10 ਅਕਤੂਬਰ ਨੂੰ ਹੋਣ ਵਾਲੀ ਮੀਟਿੰਗ ਹੁਣ 9 ਅਕਤੂਬਰ ਨੂੰ ਸਵੇਰੇ 11 ਵਜੇ ਗੁਰਦੁਆਰਾ ਬੇਬੇ ਨਾਨਕੀ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸੁਲਤਾਨਪੁਰ ਲੋਧੀ ਦੇ ਜਨਰਲ ਸਕੱਤਰ ਮਾਸਟਰ ਸੁੱਚਾ ਸਿੰਘ ਮਿਰਜਾਪੁਰ ਨੇ ਦੱਸਿਆ ਕਿ 10 ਅਕਤੂਬਰ ਨੂੰ ਸਾਂਝਾ ਮੁਲਾਜ਼ਮ ਫ਼ਰੰਟ ਪੰਜਾਬ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਨੂੰ ਦੇਖਦਿਆਂ ਇਹ ਮੀਟਿੰਗ 9 ਅਕਤੂਬਰ ਨੂੰ ਕਰਨ ਦਾ ਫ਼ੈਸਲਾ ਕੀਤਾ ਹੈ | ਉਨ੍ਹਾਂ ਨੇ ਕਿਹਾ ਕਿ 10 ਅਕਤੂਬਰ ਦੀ ਸੰਗਰੂਰ ਮਹਾਂ ਰੈਲੀ ਵਿਚ ਸੁਲਤਾਨਪੁਰ ਲੋਧੀ ਤੋਂ ਵੱਡੀ ਗਿਣਤੀ ਵਿਚ ਪੈਨਸ਼ਨਰ ਉੱਥੇ ਪਹੁੰਚਣਗੇ ਅਤੇ ਪੰਜਾਬ ਸਰਕਾਰ ਦਾ ਪਿੱਟ ਸਿਆਪਾ ਕਰਨਗੇ | ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਮਾਨਯੋਗ ਹਾਈਕੋਰਟ ਦੇ ਫ਼ੈਸਲਿਆਂ ਤੋਂ ਵੀ ਭੱਜ ਰਹੀ ਹੈ,ਪਰ ਪੰਜਾਬ ਦੇ ਸਮੁੱਚੇ ਮੁਲਾਜ਼ਮ ਅਤੇ ਪੈਨਸ਼ਨਰ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਆਪ ਸਰਕਾਰ ਨਾਲ ਹਿਸਾਬ ਕਿਤਾਬ ਕਰਨਗੇ | ਉਨ੍ਹਾਂ ਨੇ ਕਿਹਾ ਕਿ ਜਿਹੜੀ ਵੀ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ਼ ਮੱਥਾ ਲਾਇਆ ਹੈ ਉਨ੍ਹਾਂ ਨੂੰ ਮੂੰਹ ਦੀ ਖਾਣੀ ਪਈ ਹੈ | ਉਨ੍ਹਾਂ ਨੇ ਕਿਹਾ ਕਿ 18 ਫ਼ੀਸਦੀ ਤੋਂ ਘੱਟ ਮਹਿੰਗਾਈ ਭੱਤੇ ਨੂੰ ਸਵੀਕਾਰ ਨਹੀਂ ਕਰਨਗੇ |