07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

–ਖੇਡਾਂ ਵਤਨ ਪੰਜਾਬ ਦੀਆਂ– ਦੁਸਾਂਝ ਕਲਾਂ ਸਕੂਲ ਦੇ ਖਿਡਾਰੀਆਂ ਨੇ ਸਟੇਟ ਪੱਧਰ ਲਈ ਕੀਤਾ ਕੁਆਲੀਫਾਈ

ਦੁਸਾਂਝ ਕਲਾਂ, 6 ਅਕਤੂਬਰ (ਰਾਮ ਪ੍ਰਕਾਸ਼ ਟੋਨੀ )-‘ਖੇਡਾਂ ਵਤਨ ਪੰਜਾਬ ਦੀਆਂ’ ਸੀਜਨ ਚਾਰ ਦੇ ਵਿਚ ਸਾਰੇ ਤਰ੍ਹਾਂ ਦੇ ਜ਼ਿਲ੍ਹਾ ਲੈਵਲ ਖੇਡ ਮੁਕਾਬਲੇ ਹੋ ਰਹੇ ਹਨ ਜਿਸ ਵਿੱਚ ਹੈਂਡਬਾਲ ਦੇ ਮੁਕਾਬਲੇ ਇਨੋਸੈਂਟ ਹਾਰਟ ਸਕੂਲ ਨੂਰਪੁਰ ਜਲੰਧਰ ਵਿਖੇ 28,29, ਅਤੇ 30 ਸਤੰਬਰ ਨੂੰ ਸਮਾਪਤ ਹੋਏ। ਜਿਸ ਵਿੱਚ ਹੈਂਡਵਾਲ ਕੋਚਿੰਗ ਸੈਂਟਰ ਦੁਸਾਂਝ ਕਲਾਂ ਦੇ ਖਿਡਾਰੀ ਜੋ ਕਿ ਗੁਰੂ ਹਰ ਰਾਏ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਕਲਾਂ ਦੇ ਵਿਦਿਆਰਥੀਆਂ ਨੇ ਹੈਂਡਵਾਲ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ’ਚੋਂ 17 ਸਾਲ ਵਰਗ ਦੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ 21 ਸਾਲ ਵਰਗ ਦੇ ਵਿਚ ਦੂਜਾ ਸਥਾਨ ਹਾਸਿਲ ਕੀਤਾ ।

ਅਜੀਤ ਡੈਸਕ 07-10-2026
ਦੁਸਾਂਝ ਕਲਾਂ, 6 ਅਕਤੂਬਰ (ਰਾਮ ਪ੍ਰਕਾਸ਼ ਟੋਨੀ )-‘ਖੇਡਾਂ ਵਤਨ ਪੰਜਾਬ ਦੀਆਂ’ ਸੀਜਨ ਚਾਰ ਦੇ ਵਿਚ ਸਾਰੇ ਤਰ੍ਹਾਂ ਦੇ ਜ਼ਿਲ੍ਹਾ ਲੈਵਲ ਖੇਡ ਮੁਕਾਬਲੇ ਹੋ ਰਹੇ ਹਨ ਜਿਸ ਵਿੱਚ ਹੈਂਡਬਾਲ ਦੇ ਮੁਕਾਬਲੇ ਇਨੋਸੈਂਟ ਹਾਰਟ ਸਕੂਲ ਨੂਰਪੁਰ ਜਲੰਧਰ ਵਿਖੇ 28,29, ਅਤੇ 30 ਸਤੰਬਰ ਨੂੰ ਸਮਾਪਤ ਹੋਏ। ਜਿਸ ਵਿੱਚ ਹੈਂਡਵਾਲ ਕੋਚਿੰਗ ਸੈਂਟਰ ਦੁਸਾਂਝ ਕਲਾਂ ਦੇ ਖਿਡਾਰੀ ਜੋ ਕਿ ਗੁਰੂ ਹਰ ਰਾਏ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੁਸਾਂਝ ਕਲਾਂ ਦੇ ਵਿਦਿਆਰਥੀਆਂ ਨੇ ਹੈਂਡਵਾਲ ਖੇਡ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹੇ ’ਚੋਂ 17 ਸਾਲ ਵਰਗ ਦੇ ਵਿਚ ਪਹਿਲਾ ਸਥਾਨ ਹਾਸਿਲ ਕੀਤਾ ਅਤੇ 21 ਸਾਲ ਵਰਗ ਦੇ ਵਿਚ ਦੂਜਾ ਸਥਾਨ ਹਾਸਿਲ ਕੀਤਾ । ਸਕੂਲ ਦੇ ਪ੍ਰਿੰਸੀਪਲ ਸ਼੍ਰੀ ਨਰੇਸ਼ ਕੁਮਾਰ ਨੇ ਜੇਤੂ ਟੀਮ ਨੂੰ ਵਧਾਈ ਦਿੱਤੀ, ਜ਼ਿਲ੍ਹਾ ਹੈਂਡਵਾਲ ਕੋਚ ਕੁਲਵਿੰਦਰ ਸਿੰਘ ਨੂੰ ਵੀ ਮੁਬਾਰਕਬਾਦ ਦਿੱਤੀ ਜਿਨਾਂ ਦੀ ਬਦੌਲਤ ਇਹ ਸਾਰੀਆਂ ਹੀ ਜਿੱਤਾਂ ਨਸੀਬ ਹੋਈਆਂ ਹਨ। ਸਕੂਲ ਮੈਨੇਜਮੈਂਟ ਕਮੇਟੀ ਨੇ ਜੇਤੂ ਟੀਮ ਨੂੰ ਵੀ ਆਸ਼ੀਰਵਾਦ ਦਿੱਤਾ। ਹੁਣ ਇਹ ਬੱਚੇ ਸਟੇਟ ਲੈਵਲ ਟੂਰਨਾਮੈਂਟ ’ਚ ਭਾਗ ਲੈਣ ਦੇ ਲਈ ਫਰੀਦਕੋਟ ਜਾਣਗੇ ।
ਪਿਛਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਦੇ ਫਿਜ਼ੀਓਥੈਰੇਪੀ ਵਿਭਾਗ ਨੇ ਮੁਫ਼ਤ ਫਿਜ਼ੀਓਥੈਰੇਪੀ ਜਾਗਰੂਕਤਾ ਅਤੇ ਇਲਾਜ ਕੈਂਪ ਲਗਾਇ... ਅਗਲੀ ਖ਼ਬਰ ਪਾਲਾ ਜਲਾਲਪੁਰ ਵਲੋਂ ਪਿੰਡ ਬਿੱਲੀ ਬੜੈਚ ਵਿਖੇ ਖੇਡ ਮੈਦਾਨ ਨੌਜਵਾਨਾਂ ਨੂੰ ਸਮਰਪਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।