07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਬੀ.ਕੇ.ਯੂ. ਸਿੱਧੂਪੁਰ ਏਕਤਾ (ਡੱਲੇਵਾਲ ਗਰੁੱਪ) ਦੀ ਮਹੀਨਾਵਾਰ ਮੀਟਿੰਗ

ਭੁਲੱਥ, 6 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ (ਡੱਲੇਵਾਲ ਗਰੁੱਪ) ਹਲਕਾ ਭੁਲੱਥ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਸਟੇਟ ਐਗਰੀਕਲਚਰਲ ਬੈਂਕ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਕਰਜ਼ਾ ਲਿਮਟਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ | ਆਗੂਆਂ ਨੇ ਕਿਹਾ ਕਿ ਕਿਸਾਨ ਬੈਂਕ ਤੋਂ ਕਰਜ਼ਾ ਲੈਣ ਸਮੇਂ ਲਿਮਟ ਬਣਵਾਉਂਦੇ ਹਨ ਅਤੇ ਜਦੋਂ ਲਿਮਟ ਦੀ ਰਕਮ ਪੂਰੀ ਹੋ ਜਾਂਦੀ ਹੈ ਤਾਂ ਕਈ ਕ ਿਸਾਨ ਆਪਣੀ ਸਮਰੱਥਾ ਅਨੁਸਾਰ ਪੈਸਾ ਵਾਪਸ ਬੈਂਕ ਵਿਚ ਜਮ੍ਹਾਂ ਕਰਵਾ ਦਿੰਦੇ ਹਨ | ਇਸ ਦੇ ਬਾਵਜੂਦ ਕੁੱਝ ਮਾਮਲਿਆਂ ਵਿਚ ਨਿਰਧਾਰਿਤ ਸਮੇਂ ਬਾਅਦ ਮੁੜ ਰਕਮ ਜਮ੍ਹਾਂ ਕਰਵਾਉਣ ਸਬੰਧੀ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਮਸਲੇ ਸਬੰਧੀ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਚੱਲ ਰਹੀ ਹੈ ਤੇ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਯੂਨੀਅਨ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਸਰਬਜੀਤ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਠੇਕੇਦਾਰ ਸੁਖਵਿੰਦਰ ਸਿੰਘ ਜ਼ਿਲ੍ਹਾ ਕੈਸ਼ੀਅਰ, ਸਤਪਾਲ ਮੰਡ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਸੰਦੀਪ ਸਿੰਘ ਲਾਟੀ ਇਕਾਈ ਪ੍ਰਧਾਨ, ਸਤਪਾਲ ਸਿੰਘ ਕਾਲਾ, ਇਕਾਈ ਪ੍ਰਧਾਨ, ਰਮਨਦੀਪ ਸਿੰਘ ਟਾਂਡੀ, ਇਕਾਈ ਪ੍ਰਧਾਨ, ਲਵ ਸਿੱਧੂ, ਅਮਨਦੀਪ ਸਿੰਘ ਬਾਜਵਾ ਜਨਰਲ ਸਕੱਤਰ, ਕਰਨੈਲ ਸਿੰਘ ਰਿਟਾਇਰ ਡੀ.

ਅਜੀਤ ਡੈਸਕ 07-10-2026
ਭੁਲੱਥ, 6 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ (ਡੱਲੇਵਾਲ ਗਰੁੱਪ) ਹਲਕਾ ਭੁਲੱਥ ਦੀ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਪੰਡੋਰੀ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਪੰਜਾਬ ਸਟੇਟ ਐਗਰੀਕਲਚਰਲ ਬੈਂਕ ਵਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਕਰਜ਼ਾ ਲਿਮਟਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ | ਆਗੂਆਂ ਨੇ ਕਿਹਾ ਕਿ ਕਿਸਾਨ ਬੈਂਕ ਤੋਂ ਕਰਜ਼ਾ ਲੈਣ ਸਮੇਂ ਲਿਮਟ ਬਣਵਾਉਂਦੇ ਹਨ ਅਤੇ ਜਦੋਂ ਲਿਮਟ ਦੀ ਰਕਮ ਪੂਰੀ ਹੋ ਜਾਂਦੀ ਹੈ ਤਾਂ ਕਈ ਕ ਿਸਾਨ ਆਪਣੀ ਸਮਰੱਥਾ ਅਨੁਸਾਰ ਪੈਸਾ ਵਾਪਸ ਬੈਂਕ ਵਿਚ ਜਮ੍ਹਾਂ ਕਰਵਾ ਦਿੰਦੇ ਹਨ | ਇਸ ਦੇ ਬਾਵਜੂਦ ਕੁੱਝ ਮਾਮਲਿਆਂ ਵਿਚ ਨਿਰਧਾਰਿਤ ਸਮੇਂ ਬਾਅਦ ਮੁੜ ਰਕਮ ਜਮ੍ਹਾਂ ਕਰਵਾਉਣ ਸਬੰਧੀ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਕਿਹਾ ਕਿ ਇਸ ਮਸਲੇ ਸਬੰਧੀ ਪੰਜਾਬ ਸਰਕਾਰ ਨਾਲ ਵੀ ਗੱਲਬਾਤ ਚੱਲ ਰਹੀ ਹੈ ਤੇ ਕਿਸਾਨਾਂ ਦੇ ਹਿਤਾਂ ਦੀ ਰੱਖਿਆ ਲਈ ਯੂਨੀਅਨ ਵੱਲੋਂ ਸੰਘਰਸ਼ ਜਾਰੀ ਰੱਖਿਆ ਜਾਵੇਗਾ | ਇਸ ਮੌਕੇ ਸਰਬਜੀਤ ਸਿੰਘ ਪ੍ਰਧਾਨ, ਸੁਖਜਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਠੇਕੇਦਾਰ ਸੁਖਵਿੰਦਰ ਸਿੰਘ ਜ਼ਿਲ੍ਹਾ ਕੈਸ਼ੀਅਰ, ਸਤਪਾਲ ਮੰਡ ਬਲਾਕ ਪ੍ਰਧਾਨ, ਗੁਰਸੇਵਕ ਸਿੰਘ ਮੀਤ ਪ੍ਰਧਾਨ, ਸੰਦੀਪ ਸਿੰਘ ਲਾਟੀ ਇਕਾਈ ਪ੍ਰਧਾਨ, ਸਤਪਾਲ ਸਿੰਘ ਕਾਲਾ, ਇਕਾਈ ਪ੍ਰਧਾਨ, ਰਮਨਦੀਪ ਸਿੰਘ ਟਾਂਡੀ, ਇਕਾਈ ਪ੍ਰਧਾਨ, ਲਵ ਸਿੱਧੂ, ਅਮਨਦੀਪ ਸਿੰਘ ਬਾਜਵਾ ਜਨਰਲ ਸਕੱਤਰ, ਕਰਨੈਲ ਸਿੰਘ ਰਿਟਾਇਰ ਡੀ.ਐਸ.ਪੀ. ਕਿਸਾਨ ਆਗੂ, ਕਰਨੈਲ ਸਿੰਘ, ਬਲਦੇਵ ਸਿੰਘ, ਪਰਮਜੀਤ ਸਿੰਘ ਕਾਲਾ, ਸੁੱਚਾ ਸਿੰਘ, ਮੋਨਾ, ਅਜੇ ਗਿੱਲ ਹਾਜ਼ਰ ਸਨ |
ਪਿਛਲੀ ਖ਼ਬਰ ਸੜਕ ਹਾਦਸੇ ’ਚ ਮਹਿਲਾ ਕਾਂਸਟੇਬਲ ਜ਼ਖ਼ਮੀ ਅਗਲੀ ਖ਼ਬਰ ਨੋਟਿਸ ਵਾਲੇ ਮਾਮਲਿਆਂ ’ਚ ਬੀ.ਐਲ.ਓ. ਤੇ ਹੋਰ ਅਧਿਕਾਰੀਆਂ ਵਲੋਂ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਜਾ ਰਹੇ ਹਨ-ਅਕਾਸ਼ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।