08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭੇਦਭਰੀ ਹਾਲਤ ’ਚ ਨੌਜਵਾਨ ਨੇ ਨਿਗਲੀ ਜ਼ਹਿਰੀਲੀ ਵਸਤੂ-ਹਾਲਤ ਗੰਭੀਰ

ਕਪੂਰਥਲਾ, 7 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਭੇਦਭਰੀ ਹਾਲਤ ’ਚ ਇਕ ਨੌਜਵਾਨ ਵਲੋਂ ਕਥਿਤ ਤੌਰ ’ਤੇ ਜ਼ਹਿਰੀਲੀ ਵਸਤੂ ਖਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੌਰਵ ਪੁੱਤਰ ਲਾਡੀ ਵਾਸੀ ਚੰਡੀਗੜ੍ਹ ਮੁਹੱਲਾ ਸੁਲਤਾਨਪੁਰ ਲੋਧੀ ਜੋ ਕਿ ਕਰਿਆਨੇ ਦੀ ਦੁਕਾਨ ‘ਤੇ ਕੰਮ ਕਰਦਾ ਹੈ ਅਤੇ ਅੱਜ ਦੁਕਾਨ ਤੋਂ ਦੁਪਹਿਰ ਸਮੇਂ ਰੋਟੀ ਖਾਣ ਲਈ ਕਿਸੇ ਢਾਬੇ ‘ਤੇ ਗਿਆ, ਥੋੜ੍ਹੀ ਦੇਰ ਬਾਅਦ ਢਾਬੇ ਮਾਲਕ ਨੇ ਦੁਕਾਨਦਾਰ ਨੂੰ ਫ਼ੋਨ ਕੀਤਾ ਕਿ ਤੁਹਾਡਾ ਮੁਲਾਜ਼ਮ ਬੇਹੋਸ਼ ਹੋ ਕੇ ਡਿਗ ਗਿਆ ਹੈ, ਜਿਸ ‘ਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰਨ ‘ਤੇ ਉਨ੍ਹਾਂ ਨੇ ਨੌਜਵਾਨ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਸ਼ੈਲਜਾ ਨੇ ਦੱਸਿਆ ਕਿ ਇਸ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ ਹੈ, ਜਿਸ ਨੂੰ ਮੁੱਢਲੇ ਇਲਾਜ ਤੋਂ ਬਾਅਦ ਅੰਮਿ੍ਤਸਰ ਦੇ ਮੈਡੀਕਲ ਕਾਲਜ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ ਅਤੇ ਇਸ ਸਬੰਧੀ ਸਬੰਧਿਤ ਥਾਣੇ ਦੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਹੈ |

ਅਜੀਤ ਡੈਸਕ 08-10-2026

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੀ ਹਵਾਲਾਤੀ ਦੀ ਹੋਈ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।