08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਝੱਲ ਲੇਈ ਵਾਲਾ ਦੇ ਸ਼ਮਸ਼ਾਨਘਾਟ ’ਚੋਂ ਅਣਪਛਾਤੇ ਵਿਅਕਤੀ

ਦੀ ਲਾਸ਼ ਬਰਾਮਦ ਡਡਵਿੰਡੀ, 7 ਅਕਤੂਬਰ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਝੱਲ ਲੇਈ ਵਾਲਾ ਦੇ ਸ਼ਮਸ਼ਾਨ ਘਾਟ ’ਚੋਂ ਅੱਜ ਇੱਕ ਅਣਪਛਾਤੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐਸ. ਐੱਚ.

ਅਜੀਤ ਡੈਸਕ 08-10-2026
ਦੀ ਲਾਸ਼ ਬਰਾਮਦ ਡਡਵਿੰਡੀ, 7 ਅਕਤੂਬਰ (ਦਿਲਬਾਗ ਸਿੰਘ ਝੰਡ)-ਨੇੜਲੇ ਪਿੰਡ ਝੱਲ ਲੇਈ ਵਾਲਾ ਦੇ ਸ਼ਮਸ਼ਾਨ ਘਾਟ ’ਚੋਂ ਅੱਜ ਇੱਕ ਅਣਪਛਾਤੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਦੇ ਐਸ.ਐੱਚ.ਓ. ਸਬ ਇੰਸਪੈਕਟਰ ਦਵਿੰਦਰ ਪਾਲ ਨੇ ਦੱਸਿਆ ਕਿ ਥਾਣਾ ਸੁਲਤਾਨਪੁਰ ਲੋਧੀ ਅਧੀਨ ਆਉਂਦੇ ਪਿੰਡ ਝੱਲ ਲੇਈ ਵਾਲਾ ਦੇ ਸਰਪੰਚ ਜਸਬੀਰ ਸਿੰਘ ਨੇ ਉਨ੍ਹਾਂ ਨੂੰ ਇਤਲਾਹ ਦਿੱਤੀ ਕਿ ਉਨ੍ਹਾਂ ਦੇ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਕੋਈ ਅਣਪਛਾਤੀ ਲਾਸ਼ ਪਈ ਹੈ, ਜਿਸ ’ਤੇ ਕਾਰਵਾਈ ਕਰਦਿਆਂ ਤੁਰੰਤ ਪੁਲਿਸ ਪਾਰਟੀ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਲਾਸ਼ ਸੁਲਤਾਨਪੁਰ ਲੋਧੀ ਦੇ ਸਿਵਲ ਹਸਪਤਾਲ ਵਿਖੇ ਮੁਰਦਾ ਘਰ ਵਿਚ ਪਹਿਚਾਣ ਵਾਸਤੇ ਰੱਖ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਉਮਰ ਕਰੀਬ 30 ਸਾਲ ਦੇ ਕਰੀਬ ਹੈ ਅਤੇ ਉਸ ਦੀ ਮੌਤ ਕਰੀਬ ਦੋ ਤਿੰਨ ਦਿਨ ਪਹਿਲਾਂ ਹੋਈ ਜਾਪਦੀ ਹੈ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਪਹਿਚਾਣ ਹੋਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ-ਥਾਣਾ ਮੁਖੀ ਜਸਦੀਪ ਸਿੰਘ ਢਿਲਵਾਂ, 7 ਅਕਤੂਬਰ (ਗੋਬਿੰਦ ਸੁਖੀਜਾ)-ਨਸ਼ਿਆਂ ਦੇ ਮਾਰੂ ਰੁਝਾਨ ਨੂੰ ਠੱਲ੍ਹ ਪਾਉਣ ਲਈ ਥਾਣਾ ਮੁਖੀ ਢਿਲਵਾਂ ਜਸਦੀਪ ਸਿੰਘ ਨੇ ਕਿਹਾ ਕਿ ਢਿਲਵਾਂ ਇਲਾਕੇ ਅੰਦਰ ਨਸ਼ਿਆਂ ਦਾ ਕਾਲਾ ਧੰਦਾ ਕਰਨ ਵਾਲਿਆਂ ਤੇ ਅਮਨ ਕਾਨੂੰਨ ਦੀ ਵਿਵਸਥਾ ਨੂੰ ਭੰਗ ਕਰਨ ਵਾਲੇ ਅਨਸਰ ਚਾਹੇ ਕੋਈ ਵੀ ਹੋਣ ਕਿਸੇ ਵੀ ਕੀਮਤ ‘ਤੇ ਬਖ਼ਸ਼ੇ ਨਹੀਂ ਜਾਣਗੇ | ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਦਿਆਂ ਮਾੜੇ ਅਨਸਰਾਂ ਤੇ ਨਸ਼ਾ ਵਿਕੇ੍ਰਤਾਵਾਂ ਖ਼ਿਲਾਫ਼ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਇਲਾਕੇ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ, ਕਿ ਵੱਧ ਰਹੇ ਨਸ਼ੇ ਪੰਜਾਬ ਦੀ ਜਵਾਨੀ ਦਾ ਬੇੜਾ ਗਰਕ ਕਰ ਰਹੇ ਹਨ, ਜਿਸ ਕਰਕੇ ਲੋਕ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ |
ਪਿਛਲੀ ਖ਼ਬਰ ਸੀ.ਬੀ.ਆਈ. ਵਲੋਂ ਮੁੱਖ ਮੰਤਰੀ ਦੇ ਕੈਂਪ ਦਫ਼ਤਰ ਤੇ ਹੋਰ ਥਾਵਾਂ ’ਤੇ ਕੀਤੀ ਗਈ ਰੇਡ ਨਿੰਦਣਯੋਗ-ਪਰਵਿੰਦਰ ਸਿੰਘ ਢੋਟ ਅਗਲੀ ਖ਼ਬਰ ਸਰਕਾਰੀ ਟਿਊਬਵੈੱਲ ’ਤੇ ਨਸ਼ਾ ਕਰਦੇ 7 ਨੌਜਵਾਨ ਕਾਬੂ, ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।