08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜੀ.ਐਨ.ਏ. ਸਕੂਲ ਆਫ਼ ਫਾਰਮੇਸੀ ਨੇ ਰਾਸ਼ਟਰੀ ਫਾਰਮੇਸੀ ਹਫ਼ਤਾ ਮਨਾਇਆ

ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਜੀ. ਐਨ.

ਅਜੀਤ ਡੈਸਕ 08-10-2026
ਫਗਵਾੜਾ, 7 ਅਕਤੂਬਰ (ਹਰਜੋਤ ਸਿੰਘ ਚਾਨਾ)-ਜੀ.ਐਨ.ਏ. ਯੂਨੀਵਰਸਿਟੀ ਦੇ ਸਕੂਲ ਆਫ਼ ਫਾਰਮੇਸੀ ਵਲੋਂ 21 ਤੋਂ 25 ਸਤੰਬਰ ਤੱਕ ਵਿਸ਼ਵ ਫਾਰਮਾਸਿਸਟ ਦਿਵਸ ’ਤੇ ਰਾਸ਼ਟਰੀ ਫਾਰਮੇਸੀ ਹਫ਼ਤਾ ਮਨਾਇਆ ਗਿਆ | ਇਸ ਸਾਲ ਸਮਾਗਮ ਦਾ ਵਿਸ਼ਾ ‘ਸਵਸਥ ਭਾਰਤ: ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ ਨਾਲ ਮੁਕਾਬਲਾ’ ਰਿਹਾ | ਹਫ਼ਤੇ ਦੌਰਾਨ ਵਿਦਿਆਰਥੀਆਂ ਲਈ ਫਾਰਮਾ ਕਵਿਜ਼, ਨੁੱਕੜ ਨਾਟਕ, ਰੀਲ ਮੇਕਿੰਗ, ਸਕਿਟੂਨਜ਼, ਪੋਸਟਰ ਪ੍ਰੈਜ਼ੈਂਟੇਸ਼ਨ ਅਤੇ ਮਾਡਲ ਮੇਕਿੰਗ ਸਮੇਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਇਨ੍ਹਾਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਜ਼ਿੰਮੇਵਾਰ ਤੇ ਸਹੀ ਵਰਤੋਂ ਸਬੰਧੀ ਜਾਗਰੂਕ ਕੀਤਾ ਗਿਆ | ਇਸੇ ਤਹਿਤ ਐਂਟੀਮਾਈਕ੍ਰੋਬੀਅਲ ਰੇਜ਼ਿਸਟੈਂਸ (ਏ.ਐਮ.ਆਰ.) ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਨਸੀਰਾਬਾਦ ਪਿੰਡ ‘ਚ ਜਾਗਰੂਕਤਾ ਰੈਲੀ ਵੀ ਕੱਢੀ ਗਈ | ਰੈਲੀ ਦੌਰਾਨ ਵਿਦਿਆਰਥੀਆਂ ਨੇ ਲੋਕਾਂ ਨੂੰ ਐਂਟੀਬਾਇਓਟਿਕ ਦਵਾਈਆਂ ਦੀ ਬੇਲੋੜੀ ਵਰਤੋਂ ਤੋਂ ਬਚਣ ਤੇ ਇਨ੍ਹਾਂ ਦੀ ਵਰਤੋਂ ਡਾਕਟਰੀ ਸਲਾਹ ਅਨੁਸਾਰ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਵਿਦਿਆਰਥੀਆਂ ਤੇ ਫੈਕਲਟੀ ਮੈਂਬਰਾਂ ਨੇ ਫਾਰਮਾਸਿਸਟ ਦੀ ਸਹੁੰ ਵੀ ਚੁੱਕੀ | ਸਮਾਗਮ ਦੇ ਅੰਤ ‘ਚ ਸਨਮਾਨ ਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿਚ ਵੱਖ-ਵੱਖ ਮੁਕਾਬਲਿਆਂ ਦੇ ਜੇਤੂਆਂ, ਭਾਗੀਦਾਰਾਂ, ਵਲੰਟੀਅਰਾਂ ਅਤੇ ਆਯੋਜਨ ਟੀਮ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਆਫ਼ ਫਾਰਮੇਸੀ ਦੇ ਪਿ੍ੰਸੀਪਲ ਤੇ ਹੈੱਡ ਡਾ. ਨੀਰਜ ਚੌਧਰੀ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ ਤੇ ਸਮਾਗਮ ਨੂੰ ਸਫਲ ਬਣਾਉਣ ਵਿਚ ਯੋਗਦਾਨ ਪਾਉਣ ਵਾਲੇ ਸਾਰੇ ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਟੀਮ ਮੈਂਬਰਾਂ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਵੋਟਰਾਂ ਤੋਂ ਲਿਖਤੀ ਸਹੁੰ ਚੁਕਵਾਉਣ ਦੇ ਮਾਮਲੇ ’ਚ ਚੋਣ ਕਮਿਸ਼ਨ ਗੰਭੀਰ ਨੋਟਿਸ ਲਵੇ-ਸੁਖਪਾਲ ਸਿੰਘ ਖਹਿਰਾ ਅਗਲੀ ਖ਼ਬਰ ਪਿੰਡ ਹਬੀਬਵਾਲ ਅਤੇ ਭੱਕੂਵਾਲ ਵਿਖੇ ਲਗਾਏ ਵਿਸ਼ੇਸ਼ ਜਾਗਰੂਕਤਾ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।