ਸੂਫ਼ੀ ਸੰਤ ਸਮਾਜ ਵਲੋਂ ਸੂਫ਼ੀ ਸੰਤ ਸੰਮੇਲਨ ਅੱਜ-ਬਾਬਾ ਦੀਪਕ ਸ਼ਾਹ
ਭੁਲੱਥ, 8 ਅਕਤੂਬਰ (ਮਨਜੀਤ ਸਿੰਘ ਰਤਨ)-ਸੂਫ਼ੀ ਸੰਤ ਸਮਾਜ ਭਲਾਈ ਬੋਰਡ ਪੰਜਾਬ ਸਰਕਾਰ ਅਤੇ ਵਿਸ਼ਵ ਸੂਫ਼ੀ ਸੰਤ ਸਮਾਜ ਮਿਸ਼ਨ ਪੰਜਾਬ ਵੱਲੋਂ ਸੂਫ਼ੀ ਸੰਤ ਸੰਮੇਲਨ ਅੱਜ 9 ਅਕਤੂਬਰ, ਦਿਨ ਸ਼ੁੱਕਰਵਾਰ ਨੂੰ ਮਿਲਨ ਪੈਲੇਸ, ਕਾਂਜਲੀ ਰੋਡ ਕਪੂਰਥਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸੰਮੇਲਨ ਨੂੰ ਲੈ ਕੇ ਪ੍ਰਬੰਧਕਾਂ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਫ਼ੀ ਸੰਤ ਸਮਾਜ ਭਲਾਈ ਬੋਰਡ ਪੰਜਾਬ ਸਰਕਾਰ ਦੇ ਚੇਅਰਮੈਨ ਤੇ ਵਿਸ਼ਵ ਸੂਫ਼ੀ ਸੰਤ ਸਮਾਜ ਪੰਜਾਬ ਦੇ ਪ੍ਰਧਾਨ ਬਾਬਾ ਦੀਪਕ ਸ਼ਾਹ ਨੇ ਦੱਸਿਆ ਕਿ ਇਸ ਵਿਸ਼ੇਸ਼ ਸੰਮੇਲਨ ਵਿਚ ਕਪੂਰਥਲਾ ਜ਼ਿਲ੍ਹੇ ਨਾਲ ਸਬੰਧਿਤ ਵੱਡੀ ਗਿਣਤੀ ਵਿਚ ਮਹਾਂਪੁਰਸ਼ਾਂ ਤੋਂ ਇਲਾਵਾ ਵਿਸ਼ਵ ਸੂਫ਼ੀ ਸੰਤ ਸਮਾਜ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ | ਉਨ੍ਹਾਂ ਦੱਸਿਆ ਕਿ ਸੰਮੇਲਨ ਦਾ ਮੁੱਖ ਉਦੇਸ਼ ਸੂਫ਼ੀ ਸੰਤਾਂ ਦੀਆਂ ਸਿੱਖਿਆਵਾਂ ਅਤੇ ਸੂਫ਼ੀ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਆਪਸੀ ਭਾਈਚਾਰਕ ਸਾਂਝ, ਪਿਆਰ, ਸ਼ਾਂਤੀ ਅਤੇ ਸਦਭਾਵਨਾ ਦਾ ਸੰਦੇਸ਼ ਦੇਣਾ ਹੈ | ਇਸ ਮੌਕੇ ਸੂਫ਼ੀ ਸੰਤ ਸਮਾਜ ਨਾਲ ਸਬੰਧਿਤ ਵੱਖ-ਵੱਖ ਮਸਲਿਆਂ ‘ਤੇ ਵੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ | ਬਾਬਾ ਦੀਪਕ ਸ਼ਾਹ ਨੇ ਦੱਸਿਆ ਕਿ ਸੰਮੇਲਨ ਵਿਚ ਦੀਪਕ ਬਾਲੀ ਅਤੇ ਪੰਜਾਬ ਸਰਕਾਰ ਦੇ ਮੰਤਰੀ ਮਹਿੰਦਰ ਭਗਤ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ | ਇਸ ਤੋਂ ਇਲਾਵਾ ਪ੍ਰਸਿੱਧ ਸੂਫ਼ੀ ਗਾਇਕ ਕਮਲ ਖ਼ਾਨ ਵੱਲੋਂ ਆਪਣੀ ਸੂਫ਼ੀ ਗਾਇਕੀ ਰਾਹੀਂ ਹਾਜ਼ਰੀ ਲਗਵਾਉਂਦਿਆਂ ਸੰਗਤਾਂ ਨੂੰ ਸੂਫ਼ੀਆਨਾ ਰੰਗ ਵਿਚ ਰੰਗਿਆ ਜਾਵੇਗਾ | 8 ਮਨਜੀਤ 5 ਬਾਬਾ ਦੀਪਕ ਸ਼ਾਹ