09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਮੰਡੀਆਂ ’ਚ ਝੋਨਾ ਘੱਟ ਰੇਟ ’ਤੇ ਵਿਕਣ ਦੇ ਮਾਮਲੇ ਦੀ ਜਾਂਚ ਕਰਵਾਈ ਜਾਵੇ-ਰਘਬੀਰ ਸਿੰਘ ਮਹਿਰਵਾਲਾ

ਕਪੂਰਥਲਾ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ ਦੀ ਅਗਵਾਈ ਵਿਚ ਕਿਸਾਨਾਂ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਂਅ ਜ਼ਿਲ੍ਹਾ ਮਾਲ ਅਫ਼ਸਰ ਜਿਨਸੂ ਬਾਂਸਲ ਨੂੰ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸੁਚਾਰੂ ਢੰਗ ਨਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਦੀ ਕਥਿਤ ਮਿਲੀਭੁਗਤ ਨਾਲ ਸਰਕਾਰ ਵਲੋਂ ਐਲਾਨੇ ਗਏ ਘੱਟੋ ਘੱਟ ਸਮਰਥਨ ਮੁੱਲ 2461 ਰੁਪਏ ਦੀ ਬਜਾਏ 2300 ਤੋਂ ਲੈ ਕੇ 2330 ਰੁਪਏ ਤੱਕ ਵਿੱਕ ਰਿਹਾ ਹੈ | ਜਿਸ ਕਾਰਨ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਝੋਨੇ ਪਿੱਛੇ 161 ਤੋਂ ਲੈ ਕੇ 131 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟ ਮੁੱਲ ਮਿਲਣ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ਮਾਲ ਅਫ਼ਸਰ ਨੇ ਮੰਗ ਪੱਤਰ ਲੈਣ ਉਪਰੰਤ ਯੂਨੀਅਨ ਆਗੂਆਂ ਨੂੰ ਯੋਗ ਕਾਰਵਾਈ ਦਾ ਭਰੋਸਾ ਦਿਵਾਇਆ | ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਸ਼ੈਲਰ ਮਾਲਕ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਈਬਿ੍ਡ 7301 ਝੋਨੇ ਦੀ ਕਿਸਮ ਵਿਚੋਂ ਪੂਰਾ ਚਾਵਲ ਨਹੀਂ ਨਿਕਲਦਾ ਜਿਸ ਕਾਰਨ ਉਹ ਕਿਸਾਨਾਂ ਦਾ ਝੋਨਾ ਪੂਰੇ ਰੇਟ ‘ਤੇ ਖ਼ਰੀਦਣ ਤੋਂ ਅਸਮਰਥ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਬੋਲੀ ਨਹੀਂ ਕਰ ਰਹੇ ਸਗੋਂ ਝੋਨੇ ਦੀ ਬੋਲੀ ਕਥਿਤ ਤੌਰ ‘ਤੇ ਸ਼ੈਲਰ ਮਾਲਕ ਵਲੋਂ ਕੀਤੀ ਜਾ ਰਹੀ ਹੈ ਤੇ ਬਾਅਦ ਵਿਚ ਇਹ ਝੋਨਾ ਸਰਕਾਰੀ ਰਿਕਾਰਡ ਵਿਚ ਦਰਜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਸ਼ੁਰੂ ਹੋਇਆਂ 8 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਅੱਜ ਮੰਡੀ ਵਿਚ ਲਿਆਂਦੇ ਸੁੱਕੇ ਝੋਨੇ ਦਾ ਸਮਰਥਨ ਮੁੱਲ ਨਹੀਂ ਮਿਲ ਸਕਿਆ ਤੇ ਕੇਵਲ ਥੋੜ੍ਹੀਆਂ ਢੇਰੀਆਂ ਹੀ ਸਰਕਾਰੀ ਰੇਟ ‘ਤੇ ਵਿੱਕ ਰਹੀਆਂ ਹਨ | ਕਿਸਾਨਾਂ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਜਿਹੜਾ ਝੋਨਾ ਸਰਕਾਰੀ ਮਾਪਦੰਡਾਂ ‘ਤੇ ਖਰਾ ਉੱਤਰਦਾ ਹੈ ਉਸਦਾ ਕਿਸਾਨਾਂ ਨੂੰ ਪੂਰਾ ਰੇਟ ਦੇਣਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਧੰਜੂ, ਅਮਰੀਕ ਸਿੰਘ ਰੱਤੜਾ, ਪਲਵਿੰਦਰ ਸਿੰਘ ਕਾਲਾ ਸੰਘਿਆਂ, ਰੇਸ਼ਮ ਸਿੰਘ ਮੰਗੂਪੁਰ, ਮਾਸਟਰ ਨਿਰੰਜਣ ਸਿੰਘ, ਫੁੰਮਣ ਸਿੰਘ, ਨਿਰਮਲ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |

ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ ਦੀ ਅਗਵਾਈ ’ਚ ਕਿਸਾਨ ਡਿਪਟੀ ਕਮਿਸ਼ਨਰ ਦੇ ਨਾਂਅ ਜ਼ਿਲ੍ਹਾ ਮਾਲ ਅਫ਼ਸਰ ਜਿਨਸੂ ਬਾਂਸਲ ਨੂੰ ਮੰਗ ਪੱਤਰ ਦਿੰਦੇ ਹੋਏ | ਤਸਵੀਰ: ਤਿਲਕਰਾਜ 09-10-2026
ਕਪੂਰਥਲਾ, 8 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਕਾਰਜਕਾਰੀ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ ਦੀ ਅਗਵਾਈ ਵਿਚ ਕਿਸਾਨਾਂ ਦੇ ਇਕ ਵਫ਼ਦ ਨੇ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਨਾਂਅ ਜ਼ਿਲ੍ਹਾ ਮਾਲ ਅਫ਼ਸਰ ਜਿਨਸੂ ਬਾਂਸਲ ਨੂੰ ਇਕ ਮੰਗ ਪੱਤਰ ਦਿੱਤਾ | ਜਿਸ ਵਿਚ ਮੰਗ ਕੀਤੀ ਗਈ ਕਿ ਜ਼ਿਲ੍ਹੇ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਸੁਚਾਰੂ ਢੰਗ ਨਾਲ ਕੀਤੀ ਜਾਵੇ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਦੀ ਕਥਿਤ ਮਿਲੀਭੁਗਤ ਨਾਲ ਸਰਕਾਰ ਵਲੋਂ ਐਲਾਨੇ ਗਏ ਘੱਟੋ ਘੱਟ ਸਮਰਥਨ ਮੁੱਲ 2461 ਰੁਪਏ ਦੀ ਬਜਾਏ 2300 ਤੋਂ ਲੈ ਕੇ 2330 ਰੁਪਏ ਤੱਕ ਵਿੱਕ ਰਿਹਾ ਹੈ | ਜਿਸ ਕਾਰਨ ਕਿਸਾਨਾਂ ਨੂੰ ਪ੍ਰਤੀ ਕੁਇੰਟਲ ਝੋਨੇ ਪਿੱਛੇ 161 ਤੋਂ ਲੈ ਕੇ 131 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟ ਮੁੱਲ ਮਿਲਣ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਜ਼ਿਲ੍ਹਾ ਮਾਲ ਅਫ਼ਸਰ ਨੇ ਮੰਗ ਪੱਤਰ ਲੈਣ ਉਪਰੰਤ ਯੂਨੀਅਨ ਆਗੂਆਂ ਨੂੰ ਯੋਗ ਕਾਰਵਾਈ ਦਾ ਭਰੋਸਾ ਦਿਵਾਇਆ | ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਨੇ ਕਿਹਾ ਕਿ ਸ਼ੈਲਰ ਮਾਲਕ ਵਲੋਂ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ਹਾਈਬਿ੍ਡ 7301 ਝੋਨੇ ਦੀ ਕਿਸਮ ਵਿਚੋਂ ਪੂਰਾ ਚਾਵਲ ਨਹੀਂ ਨਿਕਲਦਾ ਜਿਸ ਕਾਰਨ ਉਹ ਕਿਸਾਨਾਂ ਦਾ ਝੋਨਾ ਪੂਰੇ ਰੇਟ ‘ਤੇ ਖ਼ਰੀਦਣ ਤੋਂ ਅਸਮਰਥ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਬੋਲੀ ਨਹੀਂ ਕਰ ਰਹੇ ਸਗੋਂ ਝੋਨੇ ਦੀ ਬੋਲੀ ਕਥਿਤ ਤੌਰ ‘ਤੇ ਸ਼ੈਲਰ ਮਾਲਕ ਵਲੋਂ ਕੀਤੀ ਜਾ ਰਹੀ ਹੈ ਤੇ ਬਾਅਦ ਵਿਚ ਇਹ ਝੋਨਾ ਸਰਕਾਰੀ ਰਿਕਾਰਡ ਵਿਚ ਦਰਜ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਸ਼ੁਰੂ ਹੋਇਆਂ 8 ਦਿਨ ਬੀਤ ਜਾਣ ਦੇ ਬਾਵਜੂਦ ਵੀ ਕਿਸਾਨਾਂ ਨੂੰ ਅੱਜ ਮੰਡੀ ਵਿਚ ਲਿਆਂਦੇ ਸੁੱਕੇ ਝੋਨੇ ਦਾ ਸਮਰਥਨ ਮੁੱਲ ਨਹੀਂ ਮਿਲ ਸਕਿਆ ਤੇ ਕੇਵਲ ਥੋੜ੍ਹੀਆਂ ਢੇਰੀਆਂ ਹੀ ਸਰਕਾਰੀ ਰੇਟ ‘ਤੇ ਵਿੱਕ ਰਹੀਆਂ ਹਨ | ਕਿਸਾਨਾਂ ਨੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਕਪੂਰਥਲਾ ਤੋਂ ਮੰਗ ਕੀਤੀ ਕਿ ਉਹ ਇਸ ਮਾਮਲੇ ਦੀ ਜਾਂਚ ਕਰਵਾਉਣ ਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਜਾਣ ਕਿ ਜਿਹੜਾ ਝੋਨਾ ਸਰਕਾਰੀ ਮਾਪਦੰਡਾਂ ‘ਤੇ ਖਰਾ ਉੱਤਰਦਾ ਹੈ ਉਸਦਾ ਕਿਸਾਨਾਂ ਨੂੰ ਪੂਰਾ ਰੇਟ ਦੇਣਾ ਯਕੀਨੀ ਬਣਾਇਆ ਜਾਵੇ | ਇਸ ਮੌਕੇ ਯੂਨੀਅਨ ਦੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਧੰਜੂ, ਅਮਰੀਕ ਸਿੰਘ ਰੱਤੜਾ, ਪਲਵਿੰਦਰ ਸਿੰਘ ਕਾਲਾ ਸੰਘਿਆਂ, ਰੇਸ਼ਮ ਸਿੰਘ ਮੰਗੂਪੁਰ, ਮਾਸਟਰ ਨਿਰੰਜਣ ਸਿੰਘ, ਫੁੰਮਣ ਸਿੰਘ, ਨਿਰਮਲ ਸਿੰਘ ਆਦਿ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਰੇਲਵੇ ਬੋਰਡ ਦੇ ਡਾਇਰੈਕਟਰ ਜਨਰਲ ਰੇਲਵੇ ਹੈਲਥ ਸਰਵਿਸਿਜ਼ ਵਲੋਂ ਆਰ.ਸੀ.ਐਫ. ਦੇ ਲਾਲਾ ਲਾਜਪਤ ਰਾਏ ਹਸਪਤਾਲ ਦਾ ਦੌਰਾ ਅਗਲੀ ਖ਼ਬਰ 9 ਗ੍ਰਾਮ ਹੈਰੋਇਨ ਤੇ ਇਲੈੱਕਟ੍ਰੋਨਿਕ ਕੰਡਾ ਸਮੇਤ 2 ਨੌਜਵਾਨ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।