ਭੁਲੱਥ ’ਚ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਦੀ ਮੀਟਿੰਗ
ਭੁਲੱਥ, 8 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਦੀ ਮੀਟਿੰਗ ਜੋਗਿੰਦਰ ਸਿੰਘ ਮਾਨ ਕੌਮੀ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ’ਚ ਬੋਲਦਿਆਂ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਆਮ ਲੋਕਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਜੇਕਰ ਬੰਦ ਨਾ ਹੋਈਆਂ ਤੇ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਦਾ ਆਮ ਲੋਕਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿਚ ਵਿਚਾਰ ਵਟਾਂਦਰਾ ਕਰਨਾ ਹੈ | ਮੀਟਿੰਗ ਦੌਰਾਨ ਬਹੁਜਨ ਮੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਮਾਸਟਰ ਰਾਜਪਾਲ ਨਾਹਰ ਵਲੋਂ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ | ਆਗੂਆਂ ਵਲੋਂ ਪਿੰਡ ਮਾਨਾ ਤਲਵੰਡੀ ਦੇ ਮੱਖਣ ਸਿੰਘ ਦੀ ਜ਼ਮੀਨ ’ਤੇ ਧੱਕੇਸ਼ਾਹੀ ਨਾਲ ਹੋਏ ਨਾਜਾਇਜ਼ ਕਬਜੇ ਬਾਰੇ ਵੀ ਗੱਲਬਾਤ ਕੀਤੀ ਗਈ ਤੇ ਇਸ ਤੋਂ ਇਲਾਵਾ ਮਸਲੇ ਵੀ ਵਿਚਾਰੇ ਗਏ | ਆਗੂਆਂ ਨੇ ਕਿਹਾ ਕਿ ਜੇਕਰ 13 ਅਕਤੂਬਰ ਤੱਕ ਪੁਲਿਸ ਵਲੋਂ ਸਾਰੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ 14 ਅਕਤੂਬਰ ਨੂੰ ਡੀ. ਐਸ.
ਭੁਲੱਥ, 8 ਅਕਤੂਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਆਦਿਵਾਸੀ ਗੁਰੂ ਗਿਆਨ ਨਾਥ ਪੂਰਨ ਸੰਘਰਸ਼ ਦਲ ਭਾਰਤ ਦੀ ਮੀਟਿੰਗ ਜੋਗਿੰਦਰ ਸਿੰਘ ਮਾਨ ਕੌਮੀ ਚੇਅਰਮੈਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ’ਚ ਬੋਲਦਿਆਂ ਜੋਗਿੰਦਰ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੰਦਰ ਆਮ ਲੋਕਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਜੇਕਰ ਬੰਦ ਨਾ ਹੋਈਆਂ ਤੇ ਵੱਡੇ ਪੱਧਰ ’ਤੇ ਸੰਘਰਸ਼ ਸ਼ੁਰੂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਮੀਟਿੰਗ ਦਾ ਮੁੱਦਾ ਆਮ ਲੋਕਾਂ ਨਾਲ ਹੋ ਰਹੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿਚ ਵਿਚਾਰ ਵਟਾਂਦਰਾ ਕਰਨਾ ਹੈ | ਮੀਟਿੰਗ ਦੌਰਾਨ ਬਹੁਜਨ ਮੁਕਤੀ ਪਾਰਟੀ ਦੇ ਸੂਬਾ ਪ੍ਰਧਾਨ ਮਾਸਟਰ ਰਾਜਪਾਲ ਨਾਹਰ ਵਲੋਂ ਵੀ ਉਚੇਚੇ ਤੌਰ ’ਤੇ ਸ਼ਿਰਕਤ ਕੀਤੀ ਗਈ | ਆਗੂਆਂ ਵਲੋਂ ਪਿੰਡ ਮਾਨਾ ਤਲਵੰਡੀ ਦੇ ਮੱਖਣ ਸਿੰਘ ਦੀ ਜ਼ਮੀਨ ’ਤੇ ਧੱਕੇਸ਼ਾਹੀ ਨਾਲ ਹੋਏ ਨਾਜਾਇਜ਼ ਕਬਜੇ ਬਾਰੇ ਵੀ ਗੱਲਬਾਤ ਕੀਤੀ ਗਈ ਤੇ ਇਸ ਤੋਂ ਇਲਾਵਾ ਮਸਲੇ ਵੀ ਵਿਚਾਰੇ ਗਏ | ਆਗੂਆਂ ਨੇ ਕਿਹਾ ਕਿ ਜੇਕਰ 13 ਅਕਤੂਬਰ ਤੱਕ ਪੁਲਿਸ ਵਲੋਂ ਸਾਰੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕੀਤੀ ਗਈ ਤਾਂ 14 ਅਕਤੂਬਰ ਨੂੰ ਡੀ.ਐਸ.ਪੀ. ਦਫ਼ਤਰ ਭੁਲੱਥ ਦਾ ਘਿਰਾਓ ਕੀਤਾ ਜਾਵੇਗਾ | ਇਸ ਮੌਕੇ ਕਸ਼ਮੀਰ ਸਿੰਘ ਸਿੱਧੂ ਮੀਤ ਪ੍ਰਧਾਨ ਕਪੂਰਥਲਾ, ਇੰਦਰਜੀਤ ਸਿੰਘ ਮਾਨਾ ਤਲਵੰਡੀ ਜਨਰਲ ਸਕੱਤਰ ਵਾਲਮੀਕੀ ਮਜ਼੍ਹਬੀ ਸਿੱਖ ਮੋਰਚਾ, ਅਜੇ ਕੁਮਾਰ, ਬਲਵਿੰਦਰ ਸਿੰਘ, ਬਲਵੀਰ ਸਿੰਘ, ਸਤਨਾਮ ਸਿੰਘ, ਜਗੀਰ ਸਿੰਘ, ਮੱਖਣ ਸਿੰਘ ਮਾਨਾ ਤਲਵੰਡੀ, ਰਾਹੁਲ, ਲਖਵਿੰਦਰ ਸਿੰਘ, ਸਿਮਰਨਜੀਤ ਸਿੰਘ ਤੇ ਹੋਰ ਹਾਜ਼ਰ ਸਨ |