10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਲੋਕ ਸਮੱਸਿਆਵਾਂ, ਲੋੜਾਂ ਤੇ ਸੁਝਾਵਾਂ ਨੂੰ ਚੋਣ ਮੈਨੀਫੈਸਟੋ ਵਿਚ ਮਿਲੇਗੀ ਥਾਂ-ਵਾਹਦ, ਖੁਰਾਣਾ

ਫਗਵਾੜਾ, 9 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਪੋ੍ਰਗਰਾਮ ਵਿਚ ਲੋਕਾਂ ਦੇ ਸੁਝਾਅ ਲੈਣ ਸਬੰਧੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਅੱਜ ਫਗਵਾੜਾ ਵਿਖੇ ਹਲਕਾ ਫਗਵਾੜਾ (ਸ਼ਹਿਰੀ) ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਇਸ ਦਾ ਆਗਾਜ਼ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਲੋਕ ਪੱਖੀ ਚੋਣ ਮੈਨੀਫੈਸਟੋ ਪੱਤਰ ਤਿਆਰ ਕਰਨ ਲਈ ਲੋਕਾਂ ਦੇ ਸੁਝਾਅ ਲੈਣ ਦੀ ਮੁਹਿੰਮ ਅੱਜ ਸਰਕਲ ਸਤਨਾਮਪੁਰਾ ਜ਼ੋਨ ਨੰਬਰ 4 ਮੁਹੱਲਾ ਪ੍ਰੀਤ ਨਗਰ ਤੋਂ ਸ਼ੁਰੂ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਵਾਹਦ ਵਿਸ਼ੇਸ਼ ਤੌਰ ‘ਤੇ ਪਹੁੰਚੇ ਜਿਸ ਵਿਚ ਪਾਰਟੀ ਆਗੂਆਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪੀ. ਏ.

ਦੜ੍ਹਾ ਸੱਟਾ ਲਗਾਉਣ ਵਾਲਾ ਇੱਕ ਕਾਬੂ 10-10-2026
ਫਗਵਾੜਾ, 9 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਚੋਣ ਪੋ੍ਰਗਰਾਮ ਵਿਚ ਲੋਕਾਂ ਦੇ ਸੁਝਾਅ ਲੈਣ ਸਬੰਧੀ ਸ਼ੁਰੂ ਕੀਤੀ ਗਈ ਮੁਹਿੰਮ ਦੇ ਤਹਿਤ ਅੱਜ ਫਗਵਾੜਾ ਵਿਖੇ ਹਲਕਾ ਫਗਵਾੜਾ (ਸ਼ਹਿਰੀ) ਇੰਚਾਰਜ ਰਣਜੀਤ ਸਿੰਘ ਖੁਰਾਣਾ ਦੀ ਅਗਵਾਈ ਹੇਠ ਇਸ ਦਾ ਆਗਾਜ਼ ਹੋਇਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਲੋਕ ਪੱਖੀ ਚੋਣ ਮੈਨੀਫੈਸਟੋ ਪੱਤਰ ਤਿਆਰ ਕਰਨ ਲਈ ਲੋਕਾਂ ਦੇ ਸੁਝਾਅ ਲੈਣ ਦੀ ਮੁਹਿੰਮ ਅੱਜ ਸਰਕਲ ਸਤਨਾਮਪੁਰਾ ਜ਼ੋਨ ਨੰਬਰ 4 ਮੁਹੱਲਾ ਪ੍ਰੀਤ ਨਗਰ ਤੋਂ ਸ਼ੁਰੂ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਐਡਵੋਕੇਟ ਜਰਨੈਲ ਸਿੰਘ ਵਾਹਦ ਵਿਸ਼ੇਸ਼ ਤੌਰ ‘ਤੇ ਪਹੁੰਚੇ ਜਿਸ ਵਿਚ ਪਾਰਟੀ ਆਗੂਆਂ ਨੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ, ਲੋੜਾਂ ਅਤੇ ਸੁਝਾਵਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪੀ.ਏ.ਸੀ. ਮੈਂਬਰ ਗੁਰਮੀਤ ਸਿੰਘ ਬਡਵਾਲ, ਬਹਾਦਰ ਸਿੰਘ ਸੰਗਤਪੁਰ, ਬੀਬੀ ਸਰਬਜੀਤ ਕੌਰ, ਪਿ੍ਤਪਾਲ ਸਿੰਘ ਮੰਗਾ ਕੌਂਸਲਰ ਵੀ ਉਚੇਰੇ ਤੌਰ ਤੇ ਮੌਜੂਦ ਸਨ | ਐਡਵੋਕੇਟ ਜਰਨੈਲ ਸਿੰਘ ਵਾਹਦ ਅਤੇ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਡੇ ਪੱਧਰ ‘ਤੇ ਲੋਕਾਂ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀ ਅਸਲ ਆਵਾਜ਼ ਨੂੰ ਚੋਣ ਮਨੋਰਥ ਪੱਤਰ ਦਾ ਹਿੱਸਾ ਬਣਾਇਆ ਜਾ ਸਕੇ | ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਪਾਰਟੀ ਦਾ ਉਦੇਸ਼ ਰਵਾਇਤੀ ਚੋਣ ਵਾਅਦਿਆਂ ਤੱਕ ਸੀਮਤ ਰਹਿਣ ਦੀ ਬਜਾਏ ਲੋਕਾਂ ਦੀਆਂ ਲੋੜਾਂ ਤੇ ਉਮੀਦਾਂ ‘ਤੇ ਆਧਾਰਿਤ ਮਨੋਰਥ ਪੱਤਰ ਤਿਆਰ ਕਰਨਾ ਹੈ | ਉਨ੍ਹਾਂ ਨੇ ਕਿਹਾ ਕਿ ਲੋਕਾਂ ਤੋਂ ਪ੍ਰਾਪਤ ਸੁਝਾਵਾਂ ਦੇ ਆਧਾਰ ‘ਤੇ ਸਿਹਤ, ਸਿੱਖਿਆ, ਰੁਜ਼ਗਾਰ, ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਹੋਰਨਾਂ ਵਰਗਾਂ ਨਾਲ ਸਬੰਧਿਤ ਮੁੱਦਿਆਂ ਨੂੰ ਚੋਣ ਮਨੋਰਥ ਪੱਤਰ ਵਿਚ ਸ਼ਾਮਲ ਕੀਤਾ ਜਾਵੇਗਾ | ਇਸ ਮੌਕੇ ਲੋਕਾਂ ਤੋਂ ਉਨ੍ਹਾਂ ਦੀਆਂ ਮੰਗਾਂ ਅਤੇ ਸੁਝਾਵਾਂ ਸਬੰਧੀ ਫਾਰਮ ਵੀ ਭਰਵਾਏ ਗਏ | ਇਸ ਮੌਕੇ ਸਰਬਜੀਤ ਸਿੰਘ ਕਾਕਾ, ਜਸਵਿੰਦਰ ਸਿੰਘ ਭਗਤਪੁਰਾ, ਸ. ਗਿਆਨ ਸਿੰਘ ਚਾਨਾ, ਦਵਿੰਦਰ ਸਿੰਘ, ਹੇਮਰਾਜ ਸੋਨੂੰ, ਨਿੱਕੀ, ਸੁਰਿੰਦਰ ਸਿੰਘ, ਸੰਨੀ, ਜੋਤੀ, ਸਤਨਾਮ ਸਿੰਘ, ਜਰੀਨਾ, ਸੰਤੋਸ਼ ਕੁਮਾਰੀ, ਮਲਕੀਤ ਸਿੰਘ ਸੋਢੀ, ਡਾ. ਜਗਜੀਤ ਸਿੰਘ, ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਸਨ|
ਪਿਛਲੀ ਖ਼ਬਰ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਉਣ ਸੰਬੰਧੀ ਕੇਸ ਦਰਜ ਅਗਲੀ ਖ਼ਬਰ ਗ੍ਰੀਨਲੈਂਡ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਇੰਟਰ ਸਕੂਲ ਸਕੇਟਿੰਗ ਮੁਕਾਬਲੇ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।