11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਡੱਲਾ ਸਾਹਿਬ ਵਿਖੇ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ

ਡਡਵਿੰਡੀ, 10 ਅਕਤੂਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਮਰਦਾਸ ਜੀ ਵੱਲੋਂ ਗੁਰਬਾਣੀ ਦੇ ਪ੍ਰਚਾਰ ਤੇ ਪਸਾਰ ਲਈ ਥਾਪੇ ਗਏ ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਡੱਲਾ ਸਾਹਿਬ ਵਿਖੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ‘ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੇਲੇ ਦੌਰਾਨ ਹਜ਼ਾਰਾਂ ਦੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਇਸ਼ਨਾਨ ਕੀਤਾ ਅਤੇ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਵਿਖੇ ਮੱਥਾ ਟੇਕਿਆ | ਇਸ ਮੌਕੇ ਸਜਾਏ ਗਏ ਧਾਰਮਿਕ ਦਿਵਾਨ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ, ਕੀਰਤਨੀ ਜਥਿਆਂ ਅਤੇ ਕਥਾ ਵਾਚਕਾਂ ਵੱਲੋਂ ਕੀਰਤਨ ਢਾਡੀ ਵਾਰਾਂ ਅਤੇ ਕਥਾ ਵਿਚਾਰਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਵੱਲੋਂ ਸਟੇਜ ਸਕੱਤਰ ਦੀ ਡਿਊਟੀ ਨਿਭਾਈ ਗਈ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਡੱਲਾ, ਨੌਜਵਾਨ ਸਭਾ ਡੱਲਾ ਸਾਹਿਬ, ਰਾਮਪੁਰ ਜਗੀਰ, ਤਾਸ਼ਪੁਰ, ਮਨਿਆਲਾ ਕੋਠੇ, ਅਮਰਜੀਤਪੁਰ ਪੱਕਾ ਕੋਠਾ ਅਤੇ ਸ਼ਾਹਜਹਾਨਪੁਰ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ, ਕਲੱਬਾਂ, ਗ੍ਰਾਮ ਪੰਚਾਇਤਾਂ ਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਅਤੁੱਟ ਲੰਗਰਾਂ ਅਤੇ ਹੋਰ ਪ੍ਰਬੰਧਾਂ ਦੀ ਸੇਵਾ ਕੀਤੀ ਗਈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਹਰਜਿੰਦਰ ਸਿੰਘ ਵਿਰਕ, ਬਾਬਾ ਜਸਪਾਲ ਸਿੰਘ ਨੀਲਾ, ਮੈਨੇਜਰ ਕੁਲਵਿੰਦਰ ਸਿੰਘ ਅਤੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ, ਜੱਥੇ.

ਅਜੀਤ ਡੈਸਕ 11-10-2026
ਡਡਵਿੰਡੀ, 10 ਅਕਤੂਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਅਮਰਦਾਸ ਜੀ ਵੱਲੋਂ ਗੁਰਬਾਣੀ ਦੇ ਪ੍ਰਚਾਰ ਤੇ ਪਸਾਰ ਲਈ ਥਾਪੇ ਗਏ ਮੰਜੀਦਾਰ ਸਿੱਖ ਭਾਈ ਲਾਲੂ ਜੀ ਦਾ ਸਾਲਾਨਾ ਜੋੜ ਮੇਲਾ ਡੱਲਾ ਸਾਹਿਬ ਵਿਖੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ ਦੀ ਅਗਵਾਈ ‘ਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਮੇਲੇ ਦੌਰਾਨ ਹਜ਼ਾਰਾਂ ਦੀ ਗਿਣਤੀ ਸੰਗਤਾਂ ਨੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਇਸ਼ਨਾਨ ਕੀਤਾ ਅਤੇ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਵਿਖੇ ਮੱਥਾ ਟੇਕਿਆ | ਇਸ ਮੌਕੇ ਸਜਾਏ ਗਏ ਧਾਰਮਿਕ ਦਿਵਾਨ ਦੌਰਾਨ ਪੰਥ ਪ੍ਰਸਿੱਧ ਰਾਗੀ, ਢਾਡੀ, ਕਵੀਸ਼ਰੀ, ਕੀਰਤਨੀ ਜਥਿਆਂ ਅਤੇ ਕਥਾ ਵਾਚਕਾਂ ਵੱਲੋਂ ਕੀਰਤਨ ਢਾਡੀ ਵਾਰਾਂ ਅਤੇ ਕਥਾ ਵਿਚਾਰਾ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ ਵੱਲੋਂ ਸਟੇਜ ਸਕੱਤਰ ਦੀ ਡਿਊਟੀ ਨਿਭਾਈ ਗਈ | ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਡੱਲਾ, ਨੌਜਵਾਨ ਸਭਾ ਡੱਲਾ ਸਾਹਿਬ, ਰਾਮਪੁਰ ਜਗੀਰ, ਤਾਸ਼ਪੁਰ, ਮਨਿਆਲਾ ਕੋਠੇ, ਅਮਰਜੀਤਪੁਰ ਪੱਕਾ ਕੋਠਾ ਅਤੇ ਸ਼ਾਹਜਹਾਨਪੁਰ ਸਮੇਤ ਵੱਖ-ਵੱਖ ਧਾਰਮਿਕ, ਸਮਾਜਿਕ ਜਥੇਬੰਦੀਆਂ, ਕਲੱਬਾਂ, ਗ੍ਰਾਮ ਪੰਚਾਇਤਾਂ ਤੇ ਸਮੂਹ ਇਲਾਕਾ ਨਿਵਾਸੀਆਂ ਵੱਲੋਂ ਅਤੁੱਟ ਲੰਗਰਾਂ ਅਤੇ ਹੋਰ ਪ੍ਰਬੰਧਾਂ ਦੀ ਸੇਵਾ ਕੀਤੀ ਗਈ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਹਰਜਿੰਦਰ ਸਿੰਘ ਵਿਰਕ, ਬਾਬਾ ਜਸਪਾਲ ਸਿੰਘ ਨੀਲਾ, ਮੈਨੇਜਰ ਕੁਲਵਿੰਦਰ ਸਿੰਘ ਅਤੇ ਪ੍ਰਬੰਧਕਾਂ ਵੱਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਬਲਦੇਵ ਸਿੰਘ ਕਲਿਆਣ, ਜੱਥੇ. ਜਰਨੈਲ ਸਿੰਘ ਡੋਗਰਾਂਵਾਲ, ਜਥੇ. ਹਰਜਿੰਦਰ ਸਿੰਘ ਵਿਰਕ, ਬਾਬਾ ਜਸਪਾਲ ਸਿੰਘ ਨੀਲਾ, ਜਥੇ. ਸੁਖਚੈਨ ਸਿੰਘ ਮਨਿਆਲਾ, ਆਪ ਆਗੂ ਨਰਿੰਦਰ ਸਿੰਘ ਖਿੰਡਾ, ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ, ਕਥਾ ਵਾਚਕ ਮਨਪ੍ਰੀਤ ਸਿੰਘ, ਕਥਾਵਾਚਕ ਮੇਜਰ ਸਿੰਘ, ਸਤਿੰਦਰਪਾਲ ਸਿੰਘ ਥਿੰਦ, ਢਾਡੀ ਰਣਜੀਤ ਸਿੰਘ ਰਾਣਾ, ਹਰਜਿੰਦਰ ਸਿੰਘ ਜਹਾਂਗੀਰ, ਲਖਵਿੰਦਰ ਸਿੰਘ ਬਿਜਲੀ ਮਿਸਤਰੀ, ਅਕਾਊਾਟੈਂਟ ਕੁਲਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤ ਹਾਜ਼ਰ ਸੀ |
ਪਿਛਲੀ ਖ਼ਬਰ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਕਰੀਬੀ ਰਹੇ ਦਲਜੀਤ ਸਿੰਘ ਨਡਾਲਾ ਦੇ ਅਕਾਲੀ ਦਲ (ਬ) ’ਚ ਜਾਣ ਦੇ ਚਰਚੇ ਤੇਜ਼ 19 ਅਕਤੂਬਰ... ਅਗਲੀ ਖ਼ਬਰ ਅਕਾਲੀ ਦਲ (ਬ) ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ’ਚ ਹਲਕਾ ਇੰਚਾਰਜ ’ਤੇ ਲਾਏ ਪਾਰਟੀ ਵਰਕਰਾਂ ਨੂੰ ਅਣਗੌਲਿਆ ਕਰਨ ਦੇ ਦੋਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।