13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਝੋਨੇ ਦੇ ਭਾਅ ’ਤੇ ਲੱਗ ਰਹੇ ਕੱਟ ਦਾ ਕਿਸਾਨ ਜਥੇਬੰਦੀਆਂ ਡਟ ਕੇ ਵਿਰੋਧ ਕਰਨ: ਡਾ. ਬਲਜੀਤ ਸਿੰਘ

ਡਡਵਿੰਡੀ, 12 ਅਕਤੂਬਰ (ਦਿਲਬਾਗ ਸਿੰਘ ਝੰਡ)-ਮਾਰਕੀਟਿੰਗ ਸੋਸਾਇਟੀ ਸੁਲਤਾਨਪੁਰ ਲੋਧੀ ਦੇ ਸਾਬਕਾ ਚੇਅਰਮੈਨ ਡਾ. ਬਲਜੀਤ ਸਿੰਘ ਕਮਾਲਪੁਰ ਨੇ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੇ ਭਾਅ ‘ਤੇ ਲਗਾਏ ਜਾ ਰਹੇ ਕੱਟਾਂ ਦਾ ਸਖ਼ਤ ਵਿਰੋਧ ਕਰਦਿਆਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਡਟ ਕੇ ਅੱਗੇ ਆਉਣ ਅਤੇ ਮੰਡੀਆਂ ਵਿਚ ਕਿਸਾਨਾਂ ਦੀ ਹੋ ਰਹੀ ਕਥਿਤ ਲੁੱਟ ਨੂੰ ਰੋਕਣ ਲਈ ਇੱਕਜੁੱਟ ਹੋ ਕੇ ਸੰਘਰਸ਼ ਕਰਨ | ਉਨ੍ਹਾਂ ਕਿਹਾ ਕਿ ਕਿਸਾਨ ਸਾਲ ਭਰ ਆਪਣੀ ਫ਼ਸਲ ਪਾਲਣ ਲਈ ਸਖ਼ਤ ਮਿਹਨਤ ਕਰਦੇ ਹਨ ਅਤੇ ਫ਼ਸਲ ਨੂੰ ਤਿਆਰ ਕਰਨ ਵਾਸਤੇ ਵੱਡੀ ਰਕਮ ਖ਼ਰਚ ਕਰਦੇ ਹਨ | ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਝੋਨੇ ਦੀ ਫ਼ਸਲ ਦੇ ਭਾਅ ਵਿਚ ਬਿਨਾਂ ਕਿਸੇ ਕਾਰਨ ਕਟੌਤੀ ਕਰਨਾ ਕਿਸਾਨਾਂ ਦੇ ਆਰਥਿਕ ਹਿੱਤਾਂ ਨੂੰ ਨੁਕਸਾਨ ਪਹੁੰਚਾਉਣਾ ਹੈ | ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਕਿਸਾਨਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਵੱਲ ਗੰਭੀਰਤਾ ਨਾਲ ਧਿਆਨ ਦੇਣ |

ਅਜੀਤ ਡੈਸਕ 13-10-2026

ਪਿਛਲੀ ਖ਼ਬਰ ਹਿੰਦੂ ਕੰਨਿਆ ਕਾਲਜ ’ਚ ਆਰਟੀਫਿਸ਼ੀਅਲ ਇੰਟੈਲੀਜੈਂਸ, ਉੱਭਰਦੇ ਰੁਝਾਨ ਤੇ ਨਵੀਨਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪੁਰਾਣੀ ਰੰਜਿਸ਼ ਦੇ ਚੱਲਦਿਆਂ 2 ਨੌਜਵਾਨਾਂ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।