14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਯੂਨੀਵਰਸਿਟੀ ਰਿਸਰਚ ਫੈਲੋਸ਼ਿਪ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਨੇ ਕੀਤਾ ਆਈ.ਕੇ.ਜੀ.ਪੀ.ਟੀ.ਯੂ. ਸਪਾਰਕ ਪ੍ਰੋਗਰਾਮ ਦਾ ਉਦਘਾਟਨ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਆਈ. ਕੇ.

ਅਜੀਤ ਡੈਸਕ 14-10-2026
ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਆਈ.ਕੇ. ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ ਦੇ ਗੁਰੂ ਨਾਨਕ ਦੇਵ ਆਡੀਟੋਰੀਅਮ ’ਚ ਕਰਵਾਏ ਗਏ 14ਵੇਂ ਕਨਵੋਕੇਸ਼ਨ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਯੂਨੀਵਰਸਿਟੀ ਰਿਸਰਚ ਫੈਲੋਸ਼ਿਪ ਪ੍ਰੋਗਰਾਮ ਤਹਿਤ ਆਈ.ਕੇ.ਜੀ.ਪੀ.ਟੀ.ਯੂ. ਸਪਾਰਕ ਪ੍ਰੋਗਰਾਮ ਦਾ ਉਦਘਾਟਨ ਕੀਤਾ | ਦੱਸਿਆ ਜਾਂਦਾ ਹੈ ਕਿ ਇਸ ਪ੍ਰੋਗਰਾਮ ਤਹਿਤ ਪੰਜਾਬ ਨਾਲ ਸਬੰਧਿਤ ਸਰੋਕਾਰਾਂ ਬਾਰੇ ਖੋਜ ਕਰਨ ਵਾਲੇ ਵਿਦਿਆਰਥੀਆਂ ਨੂੰ ਫੈਲੋਸ਼ਿਪ ਪ੍ਰਦਾਨ ਕੀਤੀ ਜਾਵੇਗੀ | ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਨੇ ਉੱਚ ਸਿੱਖਿਆ ਦੇ ਖੇਤਰ ਵਿਚ ਆਪਣੇ ਵਿਲੱਖਣ ਯੋਗਦਾਨ ਰਾਹੀਂ ਵਿਸ਼ਵ ਪੱਧਰ ’ਤੇ ਪਹਿਚਾਣ ਬਣਾਈ ਹੈ | ਉਨ੍ਹਾਂ ਅਕਾਦਮਿਕ ਵਰ੍ਹੇ 2024-25 ਅਤੇ 2026 ਦੇ 515 ਪੀ.ਐਚ.ਡੀ. ਖੋਜਾਰਥੀਆਂ ਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਗੋਲਡ ਡਿਗਰੀਆਂ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਡਾ. ਅਰਵਿੰਦ ਕੁਮਾਰ ਬਾਂਸਲ, ਰਜਿਸਟਰਾਰ ਡਾ. ਨਵਦੀਪਕ ਸੰਧੂ ਤੋਂ ਇਲਾਵਾ ਯੂਨੀਵਰਸਿਟੀ ਦੇ ਹੋਰ ਅਧਿਕਾਰੀ, ਫੈਕਲਟੀ ਮੈਂਬਰ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ, ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ, ‘ਆਪ’ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ, ਜ਼ਿਲ੍ਹਾ ਵਿਰਾਸਤ ਸੇਵਾ ਸੰਗਠਨ ਦੇ ਪ੍ਰਧਾਨ ਪਰਵਿੰਦਰ ਸਿੰਘ ਢੋਟ, ਨਗਰ ਨਿਗਮ ਦੇ ਸਾਬਕਾ ਮੇਅਰ ਨਰਿੰਦਰ ਮਨਸੂ, ਕਿਸਾਨ ਆਗੂ ਸੁਖਵੰਤ ਸਿੰਘ ਪੱਡਾ, ਪ੍ਰਜਾਪਤ ਸਮਾਜ ਵੈੱਲਫੇਅਰ ਬੋਰਡ ਜ਼ਿਲ੍ਹਾ ਕਪੂਰਥਲਾ ਦੇ ਚੇਅਰਮੈਨ ਅਮਰੀਕ ਸਿੰਘ ਮੱਲੀ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਖੇਤੀਬਾੜੀ ਨੂੰ ਵਾਤਾਵਰਨ ਪੱਖੀ ਤੇ ਲਾਹੇਵੰਦੀ ਬਣਾਉਣ ਲਈ ਫ਼ਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧ ਬੇਹੱਦ ਜ਼ਰੂਰੀ-ਡਾ. ਜ... ਅਗਲੀ ਖ਼ਬਰ ਅਨਾਜ ਮੰਡੀ ’ਚੋਂ ਚੋਰੀ ਦੇ ਸ਼ੱਕ ’ਚ ਵਿਅਕਤੀ ਕਾਬੂ, ਕੀਤਾ ਪੁਲਿਸ ਹਵਾਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।