14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਜੀ.ਡੀ.ਆਰ. ਸਕੂਲ ’ਚ ਨੰਨ੍ਹੇ ਕਵੀਆਂ ਨੇ ਆਪਣੀਆਂ ਪਿਆਰੀਆਂ ਕਵਿਤਾਵਾਂ ਨਾਲ ਮੋਹਿਆ ਸਭ ਦਾ ਮਨ

ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜੀ. ਡੀ.

ਅਜੀਤ ਡੈਸਕ 14-10-2026
ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਦੇ ਕੇ.ਜੀ. ਵਿੰਗ ਵਲੋਂ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਕਵਿਤਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕਵਿਤਾ ਮੁਕਾਬਲਾ ਵਾਤਾਵਰਨ ਵਿਸ਼ੇ ਉੱਪਰ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ | ਇਸ ਮੌਕੇ ਨੰਨ੍ਹੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਸੁੰਦਰ ਕਵਿਤਾਵਾਂ ਭਾਵਪੂਰਨ ਅੰਦਾਜ਼ ਵਿਚ ਪੇਸ਼ ਕੀਤੀਆਂ | ਬੱਚਿਆਂ ਦੀ ਮਿੱਠੀ ਆਵਾਜ਼, ਸ਼ਾਨਦਾਰ ਹਾਵ-ਭਾਵ ਅਤੇ ਆਤਮ-ਵਿਸ਼ਵਾਸ ਨੇ ਸਾਰਿਆਂ ਦਾ ਮਨ ਮੋਹ ਲਿਆ | ਮੁਕਾਬਲੇ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਦਾ ਹੌਸਲਾ ਵਧਾਇਆ ਗਿਆ ਅਤੇ ਉਨ੍ਹਾਂ ਦੀ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ ਗਈ | ਵੱਖ-ਵੱਖ ਸ਼੍ਰੇਣੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕਤਾ, ਭਾਸ਼ਾਈ ਯੋਗਤਾ ਅਤੇ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |
ਪਿਛਲੀ ਖ਼ਬਰ ਹਾਈਵੇ ਅਥਾਰਿਟੀ ਵਲੋਂ ਟੋਲ ਪਲਾਜ਼ਾ ਢਿਲਵਾਂ ਨਜ਼ਦੀਕ ਸੜਕ ਦੇ ਦੋਨੋਂ ਤਰਫ਼ ਰੇਲਿੰਗ ਲਗਾਉਣ ਦਾ ਕੰਮ ਸ਼ੁਰੂ ਅਗਲੀ ਖ਼ਬਰ ਸੜਕ ਹਾਦਸੇ ’ਚ ਮਹਿਲਾ ਦੀ ਹੋਈ ਮੌਤ ਸੰਬੰਧੀ ਕੇਸ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।