ਪੰਜਾਬ ਸਰਕਾਰ ਆਮ ਨਾਗਰਿਕ ਦੀ ਜਾਨ ਮਾਲ ਦੀ ਰਾਖੀ ਕਰਨ ਵਿਚ ਅਸਫਲ-ਜਥੇ. ਕੁਲਵਿੰਦਰ ਸਿੰਘ
ਢਿਲਵਾਂ, 14 ਅਕਤੂਬਰ (ਗੋਬਿੰਦ ਸੁਖੀਜਾ)-ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਘਟਨਾ ਤੇ ਪ੍ਰਤੀਕਿਰਿਆ ਦਿੰਦਿਆਂ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਇੰਚਾਰਜ ਹਲਕਾ ਭੁਲੱਥ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਮੁਹਿੰਮ ਚਲਾਉਣ ਦੇ ਸਰਕਾਰੀ ਦਾਅਵਿਆਂ ਦੇ ਬਾਵਜੂਦ ਅਜਿਹੀਆਂ ਘਟਨਾ ਵਾਪਰ ਰਹੀਆਂ ਹਨ ਤਾਂ ਇਹ ਸਰਕਾਰ ਦੀ ਨਾਕਾਮੀ ਦਰਸਾਉਂਦਾ ਹੈ,ਉਹਨਾਂ ਪੰਜਾਬ ਸਰਕਾਰ ਪਾਸੋਂ ਪੁੱਛਿਆ ਕਿ ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਕਿੱਥੇ ਚੱਲ ਰਿਹਾ ਹੈ ਦੱਸਿਆ ਜਾਵੇ| ਉਹਨਾਂ ਦੱਸਿਆ ਕਿ ਪੰਜਾਬ ਵਿਚ ਬੇਕਸੂਰ ਲੋਕਾਂ ਦੇ ਕਤਲ ਹੋ ਰਹੇ ਹਨ ਅਤੇ ਸਰਕਾਰ ਆਮ ਨਾਗਰਿਕ ਦੀ ਜਾਨ ਮਾਲ ਦੀ ਰਾਖੀ ਕਰਨ ਵਿਚ ਅਸਫਲ ਸਿੱਧ ਹੋ ਰਹੀ ਹੈ | ਉਹਨਾਂ ਮੰਗ ਕੀਤੀ ਇਹ ਪਰਵਿੰਦਰ ਸਿੰਘ ਝੋਟਾ ਦੇ ਕਾਤਲਾਂ ਨੂੰ ਸਖ਼ਤ ਸਜਾ ਦਿੱਤੀ ਜਾਵੇ|
ਅਜੀਤ ਡੈਸਕ
15-10-2026