15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਫਗਵਾੜਾ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ

ਫਗਵਾੜਾ, 14 ਅਕਤੂਬਰ (ਚਾਨਾ)- ਮਾਨਸਾ ‘ਚ ਪਰਵਿੰਦਰ ਸਿੰਘ ਝੋਟਾ ਦੇ ਕਤਲ ਨੂੰ ਲੈ ਕੇ ਪੂਰੇ ਪੰਜਾਬ ‘ਚ ਰੋਸ ਪਾਇਆ ਜਾ ਰਿਹਾ ਹੈ | ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਵੱਲੋਂ ਇਸ ਘਟਨਾ ਦੀ ਨਿਖੇਧੀ ਕੀਤੀ ਜਾ ਰਹੀ ਹੈ ਤੇ ਕਈ ਥਾਵਾਂ ‘ਤੇ ਰੋਸ ਮਾਰਚ ਤੇ ਮੋਮਬੱਤੀ ਮਾਰਚ ਕੱਢੇ ਜਾ ਰਹੇ ਹਨ | ਇਸੇ ਮਾਮਲੇ ਨੂੰ ਲੈ ਕੇ ਮਾਨਸਾ ਦੀਆਂ ਜਥੇਬੰਦੀਆਂ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ ‘ਚ ਫਗਵਾੜਾ ਦੀਆਂ ਸਿੱਖ ਜਥੇਬੰਦੀਆਂ, ਸਿੱਖ ਸੰਗਠਨਾਂ ਤੇ ਹੋਰ ਸਮਾਜਿਕ-ਧਾਰਮਿਕ ਜਥੇਬੰਦੀਆਂ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੌਰਾਨ ਅਲਾਇੰਸ ਆਫ਼ ਸਿੱਖ ਆਰਗੇਨਾਈਜ਼ੇਸ਼ਨ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਫਗਵਾੜਾ ਨੇ ਕਿਹਾ ਕਿ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦਾ ਕਤਲ ਬੇਹੱਦ ਨਿੰਦਣਯੋਗ ਹੈ | ਇਸ ਘਟਨਾ ਤੋਂ ਸਪਸ਼ਟ ਹੁੰਦਾ ਹੈ ਕਿ ਨਸ਼ਾ ਮਾਫ਼ੀਆ ਦੇ ਹੌਸਲੇ ਕਿੰਨੇ ਬੁਲੰਦ ਹਨ | ਉਨ੍ਹਾਂ ਦੋਸ਼ ਲਾਇਆ ਕਿ ਨਸ਼ਾ ਮਾਫ਼ੀਆ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਨੂੰ ਜਾਂ ਤਾਂ ਕਤਲ ਕਰ ਦਿੱਤਾ ਜਾਂਦਾ ਹੈ ਜਾਂ ਉਨ੍ਹਾਂ ਖ਼ਿਲਾਫ਼ ਕਥਿਤ ਝੂਠੇ ਕੇਸ ਦਰਜ ਕਰਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਬੰਦ ਦੇ ਸੱਦੇ ਸਬੰਧੀ ਅੱਜ ਸਵੇਰੇ ਨਿਮਾਣਾਂਵਾਲਾ ਚੌਕ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਇਕੱਠੇ ਹੋਣਗੇ, ਜਿੱਥੋਂ ਅਗਲੇ ਸੰਘਰਸ਼ ਦੀ ਰੂਪ-ਰੇਖਾ ਉਲੀਕੀ ਜਾਵੇਗੀ | ਇਸ ਮੌਕੇ ਹਰਪ੍ਰੀਤ ਸਿੰਘ ਸੋਢੀ, ਜਸਪ੍ਰੀਤ ਸਿੰਘ, ਪਰਮਪਾਲ ਸਿੰਘ, ਸਰਬਜੀਤ ਸਿੰਘ, ਸੁਖਜੀਤ ਸਿੰਘ, ਓਾਕਾਰ ਸਿੰਘ, ਪਰਮਿੰਦਰ ਸਿੰਘ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰ ਹਾਜ਼ਰ ਸਨ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਉੱਘੇ ਕਲਮਕਾਰ ਲਾਡੀ ਲਾਹੌਰੀ ਦਾ ਕਾਵਿ ਸੰਗ੍ਰਹਿ ‘ਸਿੱਪੀ ਦੇ ਮੋਤੀ’ ਦਾ ਲੋਕ ਅਰਪਣ 18 ਨੂੰ ਅਗਲੀ ਖ਼ਬਰ ਪੰਜਾਬ ਸਰਕਾਰ ਆਮ ਨਾਗਰਿਕ ਦੀ ਜਾਨ ਮਾਲ ਦੀ ਰਾਖੀ ਕਰਨ ਵਿਚ ਅਸਫਲ-ਜਥੇ. ਕੁਲਵਿੰਦਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।