15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਉੱਘੇ ਕਲਮਕਾਰ ਲਾਡੀ ਲਾਹੌਰੀ ਦਾ ਕਾਵਿ ਸੰਗ੍ਰਹਿ ‘ਸਿੱਪੀ ਦੇ ਮੋਤੀ’ ਦਾ ਲੋਕ ਅਰਪਣ 18 ਨੂੰ

ਕਪੂਰਥਲਾ, 14 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 15-10-2026
ਕਪੂਰਥਲਾ, 14 ਅਕਤੂਬਰ (ਵਿ.ਪ੍ਰ.)-ਸਿਰਜਣਾ ਕੇਂਦਰ ਕਪੂਰਥਲਾ ਵਲੋਂ ਉੱਘੇ ਕਲਮਕਾਰ ਲਾਡੀ ਲਾਹੌਰੀ ਦਾ ਦੂਜਾ ਕਾਵਿ ਸੰਗ੍ਰਹਿ ‘ਸਿੱਪੀ ਦੇ ਮੋਤੀ’ ਲੋਕ ਅਰਪਣ ਕਰਨ ਸਬੰਧੀ ਵਿਰਸਾ ਵਿਹਾਰ ਕਪੂਰਥਲਾ ਵਿਚ 18 ਅਕਤੂਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਰਜਣਾ ਕੇਂਦਰ ਦੇ ਪ੍ਰਧਾਨ ਤੇ ਉੱਘੇ ਸ਼ਾਇਰ ਕੰਵਰ ਇਕਬਾਲ ਸਿੰਘ ਤੇ ਜਨਰਲ ਸਕੱਤਰ ਸ਼ਹਿਬਾਜ ਖਾਨ ਨੇ ਦੱਸਿਆ ਕਿ ਇਸ ਸਮਾਗਮ ਵਿਚ ਉੱਘੇ ਲੇਖਕ ਤੇ ਚਿੰਤਕ ਪ੍ਰੋ. ਕੁਲਵੰਤ ਸਿੰਘ ਔਜਲਾ ਮੁੱਖ ਮਹਿਮਾਨ ਵਜੋਂ ਤੇ ਉੱਘੇ ਗ਼ਜ਼ਲਗੋ ਸੁਰਜੀਤ ਸਾਜਨ ਤੇ ਸਟੇਟ ਐਵਾਰਡੀ ਰੌਸ਼ਨ ਖੈੜਾ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਣਗੇ | ਉਨ੍ਹਾਂ ਸਿਰਜਣਾ ਕੇਂਦਰ ਨਾਲ ਸਬੰਧਿਤ ਸਮੂਹ ਅਹੁਦੇਦਾਰਾਂ, ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ |
ਪਿਛਲੀ ਖ਼ਬਰ ਮੋਟਰਸਾਈਕਲ ਤੇ ਟਾਟਾ ਏਸ ਦੀ ਟੱਕਰ, ਮੋਟਰਸਾਈਕਲ ਸਵਾਰ ਜ਼ਖਮੀ ਅਗਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦੇ ਕਤਲ ਵਿਰੁੱਧ ਫਗਵਾੜਾ ਦੀਆਂ ਸਿੱਖ ਜਥੇਬੰਦੀਆਂ ਵੱਲੋਂ ਪੰਜਾਬ ਬੰਦ ਦੇ ਸੱਦੇ ਦੀ ਹਮਾਇਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।