15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਮੋਟਰਸਾਈਕਲ ਤੇ ਟਾਟਾ ਏਸ ਦੀ ਟੱਕਰ, ਮੋਟਰਸਾਈਕਲ ਸਵਾਰ ਜ਼ਖਮੀ

ਫਗਵਾੜਾ, 14 ਅਕਤੂਬਰ (ਹਰਜੋਤ ਸਿੰਘ ਚਾਨਾ)- ਫਗਵਾੜਾ ਦੇ ਹੁਸ਼ਿਆਰਪੁਰ ਰੋਡ ‘ਤੇ ਅੱਜ ਬਾਅਦ ਦੁਪਹਿਰ ਇੱਕ ਸੜਕ ਹਾਦਸਾ ਵਾਪਰ ਗਿਆ, ਜਿੱਥੇ ਮੋਟਰਸਾਈਕਲ ਤੇ ਛੋਟੇ ਹਾਥੀ ਦੀ ਆਪਸ ‘ਚ ਜ਼ਬਰਦਸਤ ਟੱਕਰ ਹੋ ਗਈ | ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ | ਮਿਲੀ ਜਾਣਕਾਰੀ ਅਨੁਸਾਰ, ਮੋਟਰਸਾਈਕਲ ਸਵਾਰ ਨੌਜਵਾਨ ਫਗਵਾੜਾ ਵਾਲੀ ਸਾਈਡ ਤੋਂ ਆ ਰਿਹਾ ਸੀ, ਜਦਕਿ ਛੋਟਾ ਹਾਥੀ ਹੁਸ਼ਿਆਰਪੁਰ ਵਾਲੀ ਸਾਈਡ ਤੋਂ ਆ ਰਿਹਾ ਸੀ | ਇਸ ਦੌਰਾਨ ਦੋਵਾਂ ਵਾਹਨਾਂ ਦੀ ਟੱਕਰ ਹੋ ਗਈ, ਜਿਸ ਕਾਰਨ ਮੌਕੇ ‘ਤੇ ਹਫੜਾ-ਦਫੜੀ ਮੱਚ ਗਈ | ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਛੋਟੇ ਹਾਥੀ ਦੇ ਚਾਲਕ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਉਹ ਜਲੰਧਰ ਤੋਂ ਆ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ | ਓਧਰ, ਸੂਚਨਾ ਮਿਲਣ ‘ਤੇ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ | ਏਐਸਆਈ ਜੀਵਨ ਲਾਲ ਨੇ ਦੱਸਿਆ ਕਿ ਜ਼ਖ਼ਮੀਆਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ | ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ-ਰਜਿੰਦਰ ਸਿੰ... ਅਗਲੀ ਖ਼ਬਰ ਉੱਘੇ ਕਲਮਕਾਰ ਲਾਡੀ ਲਾਹੌਰੀ ਦਾ ਕਾਵਿ ਸੰਗ੍ਰਹਿ ‘ਸਿੱਪੀ ਦੇ ਮੋਤੀ’ ਦਾ ਲੋਕ ਅਰਪਣ 18 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।