15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ-ਰਜਿੰਦਰ ਸਿੰਘ ਚੰਦੀ

ਫਗਵਾੜਾ, 14 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਸ਼੍ਰੋਮਣੀ ਅਕਾਲੀ ਦਲ ਦਿਹਾਤੀ ਦੇ ਹਲਕਾ ਇੰਚਾਰਜ ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਪਰਵਿੰਦਰ ਸਿੰਘ ‘ਝੋਟੇ’ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਮਰਥਨ ਕਰਨ ਦਾ ਐਲਾਨ ਕੀਤਾ ਹੈ | ਰਜਿੰਦਰ ਸਿੰਘ ਚੰਦੀ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਸੰਘਰਸ਼ ਕਰ ਰਹੇ ਲੋਕਾਂ ਨਾਲ ਸ਼੍ਰੋਮਣੀ ਅਕਾਲੀ ਦਲ ਡੱਟ ਕੇ ਖੜ੍ਹਾ ਹੈ | ਉਨ੍ਹਾਂ ਕਿਹਾ ਕਿ ਇਸ ਸਿੱਖ ਨੌਜਵਾਨ ਦੇ ਬੇਰਹਿਮੀ ਨਾਲ ਕੀਤੇ ਗਏ ਕਤਲ ਦਾ ਭਗਵੰਤ ਮਾਨ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ | ਰੋਜ਼ਾਨਾ ਸੈਂਕੜੇ ਨੌਜਵਾਨ ਇਸ ਦਾ ਸ਼ਿਕਾਰ ਹੋ ਰਹੇ ਹਨ ਅਤੇ ਅਨੇਕਾਂ ਘਰ ਉੱਜੜ ਰਹੇ ਹਨ | ਉਨ੍ਹਾਂ ਕਿਹਾ ਕਿ ਵੱਖ-ਵੱਖ ਪਿੰਡਾਂ ਵਿਚ ਨਸ਼ਿਆਂ ਦੀ ਸ਼ਰੇਆਮ ਵਿੱਕਰੀ ਸਬੰਧੀ ਸਾਹਮਣੇ ਆਈਆਂ ਗੱਲਾਂ ਨੇ ਸਰਕਾਰ ਦੇ ਨਸ਼ਿਆਂ ਵਿਰੁੱਧ ਕੀਤੇ ਜਾ ਰਹੇ ਦਾਅਵਿਆਂ ‘ਤੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ | ਉਨ੍ਹਾਂ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕਾਂ ਨੂੰ ਹੀ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਨਸ਼ਿਆਂ ਦੇ ਕਾਰੋਬਾਰ ਵਿਰੁੱਧ ਸੰਘਰਸ਼ ਕਰਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ ਅਤੇ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨ ਕਰਨ ਦੀ ਬਜਾਏ ਠੋਸ ਅਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ |

ਅਜੀਤ ਡੈਸਕ 15-10-2026

ਪਿਛਲੀ ਖ਼ਬਰ ਐਸ.ਡੀ.ਐਮ. ਫਗਵਾੜਾ ਡਾ. ਨਵਜੋਤ ਸ਼ਰਮਾ ਵਲੋਂ ਪਿੰਡਾਂ ਦਾ ਦੌਰਾ ਅਗਲੀ ਖ਼ਬਰ ਮੋਟਰਸਾਈਕਲ ਤੇ ਟਾਟਾ ਏਸ ਦੀ ਟੱਕਰ, ਮੋਟਰਸਾਈਕਲ ਸਵਾਰ ਜ਼ਖਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।