16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-10-2026

ਕਾਂਗਰਸੀ ਆਗੂਆਂ ਨੇ ਜਲੰਧਰ ਬਾਈਪਾਸ ਚੌਕ ’ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾ

ਕਾਂਗਰਸੀ ਆਗੂਆਂ ਨੇ ਜਲੰਧਰ ਬਾਈਪਾਸ ਚੌਕ ’ਚ ਮੁੱਖ ਮੰਤਰੀ ਦਾ ਪੁਤਲਾ ਸਾੜ ਕੇ ਕੀਤਾ ਰੋਸ ਵਿਖਾਵਾ

ਅਜੀਤ ਡੈਸਕ 16-10-2026

ਕਪੂਰਥਲਾ, 15 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਮਾਨਸਾ ਵਿਖੇ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਸਮਾਜ ਸੇਵੀ ਪਰਵਿੰਦਰ ਸਿੰਘ ਝੋਟਾ ਦੇ ਗੋਲੀਆਂ ਮਾਰ ਕੇ ਕੀਤੇ ਗਏ ਕਤਲ  ਦੇ ਰੋਸ ਵਜੋਂ ਕਾਂਗਰਸ ਪਾਰਟੀ ਵਲੋਂ ਸਥਾਨਕ ਜਲੰਧਰ ਬਾਈਪਾਸ ਚੌਂਕ ’ਚ ਰੋਸ ਵਿਖਾਵਾ ਕੀਤਾ ਗਿਆ ਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਵੀ ਸਾੜਿਆ ਗਿਆ | ਕਾਂਗਰਸ ਦੇ ਪੰਜਾਬ ਪ੍ਰਧਾਨ ਪ੍ਰਗਟ ਸਿੰਘ ਤੇ ਹਲਕਾ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਦਿੱਤੇ ਗਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਕਾਂਗਰਸੀ ਆਗੂ ਠਾਕਰ ਦਾਸ ਗਿੱਲ, ਅਸ਼ਵਨੀ ਰਾਜਪੂਤ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਤੇ ਕੌਂਸਲਰ ਦੀਪਕ ਸਲਵਾਨ, ਨਰੈਣ ਵਸ਼ਿਸ਼ਟ ਕੌਂਸਲਰ, ਨਵਜੋਤ ਸਿੰਘ ਮਾਹਲ, ਮਨਿੰਦਰਪਾਲ ਸਿੰਘ ਮੰਨਾ ਕਾਲਾ ਸੰਘਿਆਂ ਆਦਿ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ ’ਤੇ ਫੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਸਿਰਫ਼ ਇਕ ਵਿਖਾਵਾ ਹੈ | ਜਦਕਿ ਸੂਬੇ ਵਿਚ ਰੋਜ਼ਾਨਾ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾਨਾਂ ਜਾ ਰਹੀਆਂ ਹਨ ਤੇ ਜੇਕਰ ਕੋਈ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ ਤਾਂ ਪਰਵਿੰਦਰ ਸਿੰਘ ਝੋਟੇ ਵਾਂਗ ਉਸ ਦੀ ਆਵਾਜ਼ ਬੰਦ ਕਰਵਾ ਦਿੱਤੀ ਜਾਂਦੀ ਹੈ |  ਇਸ ਮੌਕੇ ਅਨਮੋਲ ਸ਼ਰਮਾ, ਨਰੇਸ਼ ਸੂਜੋਕਾਲੀਆ, ਚਰਨਜੀਤ ਹੰਸ, ਅਮਰਦੀਪ ਤੇਜੀ, ਮਲਕੀਤ ਸਿੰਘ ਈ.ਟੀ.ਓ., ਜਸਵੰਤ ਲਾਡੀ, ਹਰਜਿੰਦਰ ਸਿੰਘ ਕੋਟ, ਅਵਤਾਰ ਸਿੰਘ, ਬਲਵੰਤ ਸਿੰਘ, ਸੁਖਵਿੰਦਰ ਚਾਹਲ, ਦੀਪਕ ਸਲਵਾਨ, ਰਾਣਾ ਗੁਰਜੀਤ ਸਿੰਘ ਦੇ ਨਿੱਜੀ ਸਕੱਤਰ ਮਨਪ੍ਰੀਤ ਸਿੰਘ ਮਨੀ ਮਾਂਗਟ, ਨਵਜੋਤ ਸਿੰਘ ਮਾਹਲ, ਨਰੈਣ ਵਸ਼ਿਸ਼ਟ, ਜਤਿੰਦਰ ਸਿੰਘ, ਮਨਮੋਹਨ ਸਿੰਘ ਬਾਜਵਾ, ਮੱਖਣ ਸਿੰਘ, ਗੁਰਬਚਨ ਲਾਲੀ, ਦਲਜੀਤ ਸਿੰਘ, ਹਰਦੇਵ ਸਿੰਘ, ਕੁਲਵੰਤ ਸਿੰਘ, ਅਵਤਾਰ ਸਿੰਘ, ਪਿਆਰਾ ਸਿੰਘ, ਸੁਖਵਿੰਦਰ ਚਾਹਲ, ਗੁਰਪ੍ਰੀਤ ਗੋਪੀ, ਸ਼ਹਿਰੀ ਕਾਂਗਰਸ ਦੇ ਜਨਰਲ ਸਕੱਤਰ ਰਾਜਬੀਰ ਸਿੰਘ ਵਾਲੀਆ, ਡਾ. ਰਜੀਵ ਧੀਰ, ਸ਼ਿੰਦਾ ਵਾਲੀਆ, ਬਲਬੀਰ ਡੀਸੀ, ਰਾਜਬੀਰ ਬਾਵਾ, ਮਨਜਿੰਦਰ ਸਿੰਘ ਸ਼ਾਹੀ, ਹਰਜੀਤ ਸਿੰਘ ਕਾਕਾ ਸਮੇਤ ਵੱਡੀ ਗਿਣਤੀ ਵਿਚ ਹਾਜ਼ਰ ਸਨ |

ਪਿਛਲੀ ਖ਼ਬਰ ਅੰਮ੍ਰਿਤਸਰ ’ਚ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ : ਅਕਾਲ ਤਖ਼ਤ ਸਾਹਿਬ ਸਕੱਤਰੇਤ ਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੀ ਰਹੇ... ਅਗਲੀ ਖ਼ਬਰ ਅੰਮ੍ਰਿਤਸਰ ’ਚ ਮੁੜ 2 ਥਾਈਂ ਚੱਲੀਆਂ ਗੋਲੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।