17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਭੁਲੱਥ ਵਿਖੇ ਤਹਿਸੀਲ ਚੌਕ ’ ਚ ਦਿੱਤੇ ਧਰਨੇ ’ ਚ ਵੱਖ - ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕੀਤੀ ਸ਼ਿਰਕਤ

ਭੁਲੱਥ, 16 ਅਕਤੂਬਰ(ਪੱਤਰ ਪ੍ਰੇਰਕਾਂ ਰਾਹੀਂ)-ਮਾਨਸਾ ਵਿਖੇ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਕੀਤੇ ਜਾਣ ਦੇ ਰੋਸ ਵਜੋਂ ਬੀਤੇ ਦਿਨ ਭੁਲੱਥ ਬਾਜ਼ਾਰ ਮੁਕੰਮਲ ਬੰਦ ਰਿਹਾ | ਇਸੇ ਦੌਰਾਨ ਵੱਖ-ਵੱਖ ਕਿਸਾਨ ਜਥੇਬੰਦੀਆਂ, ਮੁਹਤਬਰ ਵਿਅਕਤੀਆਂ ਅਤੇ ਨੌਜਵਾਨਾਂ ਵਲੋਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਤਹਿਸੀਲ ਚੌਕ ਭੁਲੱਥ ਵਿਖੇ ਧਰਨਾ ਦਿੱਤਾ ਗਿਆ | ਇਸ ਦੌਰਾਨ ਧਰਨੇ ਵਿਚ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਕਾਦੀਆਂ, ਨੌਜਵਾਨਾਂ ਅਤੇ ਨਗਰ ਦੇ ਮੋਹਤਬਰ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ | ਧਰਨੇ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਹਰਦੀਪ ਸਿੰਘ ਧਾਮੀ, ਸਰਕਲ ਪ੍ਰਧਾਨ ਅਮਰੀਕ ਸਿੰਘ, ਮੀਤ ਪ੍ਰਧਾਨ ਪੰਥਜੀਤ ਸਿੰਘ ਪੱਡਾ, ਮਨਜੀਤ ਸਿੰਘ ਸੀਨੀਅਰ ਮੀਤ ਪ੍ਰਧਾਨ, ਸੀਨੀਅਰ ਅਕਾਲੀ ਆਗੂ ਸੁਖਵੰਤ ਸਿੰਘ ਤੱਖਰ, ਸ਼ੁਭਮ ਧਵਨ, ਗੁਲਜ਼ਾਰ ਸਿੰਘ ਖੱਸਣ, ਸਰਬਜੀਤ ਸਿੰਘ ਜਨਰਲ ਸਕੱਤਰ, ਜੋਗਾ ਸਿੰਘ ਬਲਾਕ ਪ੍ਰਧਾਨ, ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ ਅਤੇ ਦਲਬੀਰ ਸਿੰਘ ਨਾਨਕਪੁਰ ਸੀਨੀਅਰ ਮੀਤ ਪ੍ਰਧਾਨ ਸਮੇਤ ਹੋਰਨਾਂ ਆਗੂਆਂ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਦੋਸ਼ੀ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ | ਇਸ ਮੌਕੇ ਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਤੋਂ ਸਰਬਜੀਤ ਸਿੰਘ ਬਾਠ ਸਕੱਤਰ ਜਨਰਲ, ਦਲਬੀਰ ਸਿੰਘ ਨਾਨਕਪੁਰ ਸੀਨੀਅਰ ਮੀਤ ਪ੍ਰਧਾਨ, ਜਸਵਿੰਦਰ ਸਿੰਘ ਮਾਨਾ ਤਲਵੰਡੀ ਮੀਤ ਪ੍ਰਧਾਨ, ਜੋਗਾ ਸਿੰਘ ਬਲਾਕ ਪ੍ਰਧਾਨ ਨਡਾਲਾ, ਨਿਰਮਲ ਸਿੰਘ ਮੰਡ ਬਲਾਕ ਪ੍ਰਧਾਨ ਬੇਗੋਵਾਲ, ਬਖਸ਼ੀਸ਼ ਸਿੰਘ ਬਲਾਕ ਪ੍ਰਧਾਨ, ਅਮਰੀਕ ਸਿੰਘ ਘੱਗ, ਕਸ਼ਮੀਰ ਸਿੰਘ ਬੋਪਾਰਾਏ, ਗੁਰਦੇਵ ਸਿੰਘ ਖੱਸਣ, ਗੁਲਜਾਰ ਸਿੰਘ ਖੱਸਣ, ਲਖਬੀਰ ਸਿੰਘ ਲੱਕੀ, ਅਮਰੀਕ ਸਿੰਘ ਪ੍ਰਵੇਸ਼ ਨਗਰ, ਗੁਰਵਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਤੋਂ ਜ਼ਿਲ੍ਹਾ ਪ੍ਰਧਾਨ ਹਰਪਿੰਦਰ ਸਿੰਘ ਭਿੰਦਾ, ਸਰਪੰਚ ਸੁਖਜਿੰਦਰ ਸਿੰਘ, ਬਲਵੀਰ ਸਿੰਘ ਜੇਈ ਜ਼ਿਲ੍ਹਾ ਕੈਸ਼ੀਅਰ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਧਾਲੀਵਾਲ , ਇੰਦਰਪਾਲ ਸਿੰਘ ਇਕਾਈ ਪ੍ਰਧਾਨ, ਰਾਜਪਾਲ ਸਿੰਘ, ਸਤਵਿੰਦਰ ਸਿੰਘ ਇਕਾਈ ਪ੍ਰਧਾਨ, ਹਰਜਿੰਦਰ ਸਿੰਘ ਧਾਮੀ ਸਰਕਲ ਪ੍ਰਧਾਨ ਜ਼ਿਲ੍ਹਾ ਕਪੂਰਥਲਾ, ਸੂਬੇਦਾਰ ਮਨਜੀਤ ਸਿੰਘ ਅਤੇ ਵੱਡੀ ਗਿਣਤੀ ’ਚ ਨਗਰ ਵਾਸੀ ਹਾਜ਼ਰ ਸਨ |

ਅਜੀਤ ਡੈਸਕ 17-10-2026

ਪਿਛਲੀ ਖ਼ਬਰ ਕਿਸਾਨ ਜਥੇਬੰਦੀਆਂ ਤੇ ਵਾਰਿਸ ਪੰਜਾਬ ਨੇ ਮੁੱਖ ਮਾਰਗ ’ਤੇ ਦਿੱਤਾ ਧਰਨਾ ਅਗਲੀ ਖ਼ਬਰ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲਿਆਂ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।