18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਅਧਿਕਾਰੀ ਰੋਜ਼ਾਨਾ ਖੇਤਾਂ ਦੀ ਜਾਂਚ ਕਰਨ-ਐਸ.ਡੀ.ਐਮ. ਜਸਜੀਤ ਸਿੰਘ

ਸੁਲਤਾਨਪੁਰ ਲੋਧੀ, 17 ਅਕਤੂਬਰ (ਥਿੰਦ, ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਦੇ ਉਪ ਮੰਡਲ ਮੈਜਿਸਟ੍ਰੇਟ ਜਸਜੀਤ ਸਿੰਘ ਅਤੇ ਸਹਾਇਕ ਪੁਲਿਸ ਕਪਤਾਨ ਧੀਰੇਂਦਰ ਵਰਮਾ ਨੇ ਪਰਾਲੀ ਪ੍ਰੋਟੈਕਸ਼ਨ ਫੋਰਸ ਦੇ ਮੈਂਬਰਾਂ, ਕਲੱਸਟਰ ਅਫ਼ਸਰਾਂ ਅਤੇ ਨੋਡਲ ਅਫ਼ਸਰਾਂ ਨਾਲ ਵਰਚੂਅਲ ਮੀਟਿੰਗ ਕਰਕੇ ਉਪ ਮੰਡਲ ਵਿਚ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ | ਮੀਟਿੰਗ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਆਪੋ-ਆਪਣੇ ਖੇਤਰਾਂ ਵਿਚ ਰੋਜ਼ਾਨਾ ਖੇਤਾਂ ਦਾ ਦੌਰਾ ਕਰਕੇ ਜਾਂਚ ਕਰਨ ਅਤੇ ਸਖ਼ਤ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਵਿਸ਼ੇਸ਼ ਤੌਰ ’ਤੇ ਸੰਵੇਦਨਸ਼ੀਲ ਪਿੰਡਾਂ ਵਿਚ ਚੌਕਸੀ ਵਧਾਉਣ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਅਤੇ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਿਸ ਦੀ ਨਿਯਮਤ ਗਸ਼ਤ ਯਕੀਨੀ ਬਣਾਉਣ ਲਈ ਕਿਹਾ। ਮੀਟਿੰਗ ਵਿਚ ਸਹਿਕਾਰੀ ਸਭਾਵਾਂ, ਗ੍ਰਾਮ ਪੰਚਾਇਤਾਂ, ਕਿਸਾਨ ਉਤਪਾਦਕ ਸੰਗਠਨਾਂ (ਐੱਫਪੀਓਜ਼) ਅਤੇ ਵਿਅਕਤੀਗਤ ਕਿਸਾਨਾਂ ਰਾਹੀਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਉਣ ‘ਤੇ ਵੀ ਜ਼ੋਰ ਦਿੱਤਾ ਗਿਆ | ਅਧਿਕਾਰੀਆਂ ਨੂੰ ਉਪਲਬਧ ਮਸ਼ੀਨਰੀ ਦੀ ਸਾਂਝੀ ਵਰਤੋਂ ਅਤੇ ਸੁਚੱਜੇ ਢੰਗ ਨਾਲ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਕਿਹਾ ਗਿਆ, ਤਾਂ ਜੋ ਝੋਨੇ ਦੀ ਰਹਿੰਦ-ਖੂੰਹਦ ਦਾ ਸਹੀ ਪ੍ਰਬੰਧਨ ਕੀਤਾ ਜਾ ਸਕੇ |

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 5 ਦਿਨਾਂ ਸਮਾਗਮ 23 ਤੋਂ ਸ਼ੁਰੂ-ਪ੍ਰੀਤਪਾਲ ਸਿੰਘ ਸੋਨੂੰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ (ਡੱਲੇਵਾਲ ਗਰੁੱਪ) ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।