18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮੰਡੀਆਂ ਵਿਚ ਕਿਸਾਨਾਂ ਦੀ ਲੁੱਟ ਬਰਦਾਸ਼ਤ ਨਹੀਂ ਕਰਾਂਗੇ-ਕਿਸਾਨ ਆਗੂ

ਨਡਾਲਾ, 17 ਅਕਤੂਬਰ (ਰਘਬਿੰਦਰ ਸਿੰਘ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ, ਜ਼ੋਨ ਨਡਾਲਾ ਦੀ ਅਹਿਮ ਮੀਟਿੰਗ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਸ਼ਾਨ ਸਿੰਘ, ਜ਼ੋਨ ਪ੍ਰਧਾਨ ਬਲਾਕਾ ਸਿੰਘ ਅਤੇ ਜ਼ੋਨ ਸਕੱਤਰ ਜਸਵੰਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਮੌਕੇ ਕਿਸਾਨ ਆਗੂਆਂ ਨੇ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਸਮੇਂ ਨਮੀ ਦੇ ਨਾਂ ‘ਤੇ ਲਗਾਏ ਜਾ ਰਹੇ ਨਾਜਾਇਜ਼ ਕੱਟਾਂ ਦਾ ਸਖ਼ਤ ਵਿਰੋਧ ਕਰਦਿਆਂ ਕਿਹਾ ਕਿ ਕਿਸਾਨਾਂ ਦੀ ਲੁੱਟ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਮਹਿੰਗੇ ਬੀਜਾਂ, ਖਾਦਾਂ, ਡੀਜ਼ਲ ਅਤੇ ਮਜ਼ਦੂਰੀ ਦੇ ਖ਼ਰਚਿਆਂ ਕਾਰਨ ਆਰਥਿਕ ਬੋਝ ਹੇਠ ਹਨ, ਪਰ ਮੰਡੀਆਂ ਵਿਚ ਨਮੀ ਦੇ ਬਹਾਨੇ ਕੱਟ ਲਗਾ ਕੇ ਉਨ੍ਹਾਂ ਦੀ ਮਿਹਨਤ ਦੀ ਕਮਾਈ ਦਾ ਨੁਕਸਾਨ ਕੀਤਾ ਜਾ ਰਿਹਾ ਹੈ |ਆਗੂਆਂ ਨੇ ਮੰਗ ਕੀਤੀ ਕਿ ਨਮੀ ਦੀ ਜਾਂਚ ਕਿਸਾਨਾਂ ਦੀ ਹਾਜ਼ਰੀ ਵਿਚ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ, ਝੋਨੇ ਦੀ ਖ਼ਰੀਦ ਸੁਚਾਰੂ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਫ਼ਸਲ ਦਾ ਪੂਰਾ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾਵੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਨਾਜਾਇਜ਼ ਕੱਟ ਤੁਰੰਤ ਬੰਦ ਨਾ ਕੀਤ ੇ ਗਏ ਤਾਂ ਜਥੇਬੰਦੀ ਸੰਘਰਸ਼ ਤੇਜ਼ ਕਰਨ ਲਈ ਮਜਬੂਰ ਹੋਵੇਗੀ |ਇਸ ਮੌਕੇ ਜ਼ਿਲ੍ਹਾ ਆਗੂ ਬਲਦੇਵ ਸਿੰਘ, ਗੁਰਵਿੰਦਰ ਸਿੰਘ, ਗੱਗੀ ਹਮੀਰਾ, ਜ਼ੋਨ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ, ਕਮਲਜੀਤ ਸਿੰਘ, ਰਣਜੀਤ ਸਿੰਘ, ਗੁਰਮੇਲ ਸਿੰਘ, ਪ੍ਰੈੱਸ ਸਕੱਤਰ ਅਰਵਿੰਦਰ ਸਿੰਘ, ਪਿਆਰਾ ਸਿੰਘ ਅਤੇ ਸੁਖਵਿੰਦਰ ਸਿੰਘ ਆਦਿ ਹਾਜ਼ਰ ਸਨ |

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਬਲੇਰਖਾਨਪੁਰ ਵਿਖੇ ਹਰਦੀਪ ਕੌਰ ਚੰਦੀ ਵਲੋਂ ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਅਗਲੀ ਖ਼ਬਰ ਦਰਜਨ ਭਰ ਪਿੰਡਾਂ ਦੇ ਕਿਸਾਨਾਂ ਨੂੰ ਮੰਡੀ ’ਚ ਜਿਨਸਾਂ ਲੈ ਜਾਣ ’ਚ ਮਿਲੇਗੀ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।