18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਅੰਤਰ ਸਕੂਲ ਬਾਸਕਟਬਾਲ ਮੁਕਾਬਲੇ ਵਿਚ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ਼. ਨੇ ਪਹਿਲਾ ਲਿਆ ਸਥਾਨ

ਕਪੂਰਥਲਾ, 17 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 18-10-2026
ਕਪੂਰਥਲਾ, 17 ਅਕਤੂਬਰ (ਵਿ.ਪ੍ਰ.)-ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੀਆਂ ਵਿਦਿਆਰਥਣਾਂ ਨੇ ਅੰਡਰ 17 ਉਮਰ ਵਰਗ ਵਿਚ ਅੰਤਰ ਸਕੂਲ ਬਾਸਕਿਟ ਬਾਲ ਮੁਕਾਬਲੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ ਨਨਕਾਣਾ ਸਾਹਿਬ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ, ਮੇਜ਼ਬਾਨ ਸ੍ਰੀ ਹਰਕ੍ਰਿਸ਼ਨ ਪਬਲਿਕ ਸਕੂਲ ਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਆਰ.ਸੀ.ਐਫ. ਦੀਆਂ ਟੀਮਾਂ ਨੇ ਭਾਗ ਲਿਆ ਸੀ | ਸਕੂਲ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਤੇ ਮੈਂਬਰ ਸ਼ੋ੍ਰਮਣੀ ਕਮੇਟੀ ਬੀਬੀ ਗੁਰਪ੍ਰੀਤ ਕੌਰ, ਗੁਰੂ ਨਾਨਕ ਖ਼ਾਲਸਾ ਕਾਲਜ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਇੰਜ. ਸਵਰਨ ਸਿੰਘ, ਸਕੂਲ ਦੀ ਡਾਇਰੈਕਟਰ ਇੰਜ. ਹਰਨਿਆਮਤ ਕੌਰ ਤੇ ਪ੍ਰਸ਼ਾਸਕ ਨਿਮਰਤਾ ਕੌਰ ਨੇ ਜੇਤੂ ਰਹੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਤੇ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |
ਪਿਛਲੀ ਖ਼ਬਰ ‘ਆਪ’ ਹਾਈਕਮਾਨ ਵਲੋਂ ਉੱਘੇ ਕਾਰੋਬਾਰੀ ਦਵਿੰਦਰਪਾਲ ਸਿੰਘ ਰੰਗਾ ਕਪੂਰਥਲਾ ਹਲਕੇ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਸੰਤ ਪ੍ਰਣਪਾਲ ਸਿੰਘ ਕਾਨਵੈਂਟ ਸਕੂਲ ਬੇਗੋਵਾਲ ਦੇ ਸਕਸ਼ਮ ਸੇਠੀ ਨੇ ਚੌਕਬਾਲ ਨੈਸ਼ਨਲ ਜੇਤੂ ਖੇਡ ਕੇ ਸਕੂਲ ਦਾ ਨਾਂਅ ਰੌਸ਼ਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।