20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਭੁਲੱਥ ਵਿਖੇ ਚੱਲ ਰਹੀ 73ਵੀਂ ਰਾਮਲੀਲ੍ਹਾ ਦੇ ਅੱਠਵੇਂ ਦਿਨ ਦਾ ਸਮਾਜ ਸੇਵੀ ਰਜਿੰਦਰ ਮਰਵਾਹਾ ਵਲੋਂ ਉਦਘਾਟਨ

ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)- ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਅਤੇ ਆਦਰਸ਼ਾਂ ਨੂੰ ਸਮਰਪਿਤ ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਭੁਲੱਥ ਵੱਲੋਂ ਕਰਵਾਈ ਜਾ ਰਹੀ 73ਵੀਂ ਸ੍ਰੀ ਰਾਮ ਲੀਲ੍ਹਾ ਦੇ ਅੱਠਵੇਂ ਦਿਨ ਦਾ ਉਦਘਾਟਨ ਉੱਘੇ ਸਮਾਜ ਸੇਵਕ ਰਜਿੰਦਰ ਮਰਵਾਹਾ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ ਜਦ ਕਿ ਸਮਾਜ ਸੇਵਕ ਅਰਸ਼ ਕਪੂਰ, ਪੁਸ਼ਕਰ ਭਾਟੀਆ ਤੇ ਬਲਜਿੰਦਰ ਅਰੋੜਾ ਵੱਲੋਂ ਸਮਾਂ ਰੌਸ਼ਨੀ ਦੀ ਰਸਮ ਅਦਾ ਕੀਤੀ ਗਈ | ਸਰਕਾਰੀ ਸਕੂਲ ਭੁਲੱਥ ਦੇ ਖੇਡ ਮੈਦਾਨ ਵਿਚ ਕਰਵਾਈ ਜਾ ਰਹੀ ਇਸ ਰਾਮ ਲੀਲ੍ਹਾ ਦੀ ਸ਼ੁਰੂਆਤ ਭਗਵਾਨ ਸ੍ਰੀ ਰਾਮ ਜੀ ਦੀ ਆਰਤੀ ਨਾਲ ਹੋਈ | ਇਸ ਦੌਰਾਨ ਅੰਗਦ ਤੇ ਰਾਵਣ ਦੇ ਸੰਵਾਦ ਅਤੇ ਲਕਸ਼ਮਣ ਮੂਰਛਾ ਦੀ ਪੇਸ਼ਕਾਰੀ ਕੀਤੀ ਗਈ | ਕਲਾਕਾਰਾਂ ਦੀ ਦਮਦਾਰ ਅਦਾਕਾਰੀ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ | ਸਮਾਗਮ ਦੀ ਸਮਾਪਤੀ ਮੌਕੇ ਭਗਵਾਨ ਸ੍ਰੀ ਰਾਮ ਜੀ ਦੀ ਆਰਤੀ ਕੀਤੀ ਗਈ | ਇਸ ਮੌਕੇ ਰਜਿੰਦਰ ਮਰਵਾਹਾ ਨੇ ਕਿਹਾ ਕਿ ਭੁਲੱਥ ਦੀ ਰਾਮ ਲੀਲ੍ਹਾ ਦਾ 73ਵੇਂ ਸਾਲ ਵਿਚ ਪ੍ਰਵੇਸ਼ ਕਰਨਾ ਕਲੱਬ ਲਈ ਮਾਣ ਅਤੇ ਵੱਡੀ ਪ੍ਰਾਪਤੀ ਵਾਲੀ ਗੱਲ ਹੈ | ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ | ਇਸ ਮੌਕੇ ਤੇ ਅਰਸ਼ ਕਪੂਰ, ਬਲਜਿੰਦਰ ਅਰੋੜਾ ਨੇ ਕਿਹਾ ਕਿ ਰਾਮਲੀਲ੍ਹਾ ਵਰਗੇ ਧਾਰਮਿਕ ਸਮਾਗਮ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ | ਇਸ ਮੌਕੇ ਤੇ ਕਲੱਬ ਮੈਂਬਰ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ |

ਮੁਹੱਲਾ ਕੇਸਰੀ ਬਾਗ ਵਿਖੇ ਕਰਵਾਏ ਜਾਗਰਣ ਮੌਕੇ ਸੰਬੋਧਨ ਕਰਦੇ ਹੋਏ ਜਾਗਰਣ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਸ਼ੰਮੀ | ਤਸਵੀਰ: ਤਿਲਕਰਾਜ 20-10-2026
ਭੁਲੱਥ, 19 ਅਕਤੂਬਰ (ਮਨਜੀਤ ਸਿੰਘ ਰਤਨ)- ਮਰਿਆਦਾ ਪੁਰਸ਼ੋਤਮ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਅਤੇ ਆਦਰਸ਼ਾਂ ਨੂੰ ਸਮਰਪਿਤ ਸ੍ਰੀ ਰਾਮਾ ਕਿ੍ਸ਼ਨਾ ਡਰਾਮਾਟਿਕ ਕਲੱਬ ਭੁਲੱਥ ਵੱਲੋਂ ਕਰਵਾਈ ਜਾ ਰਹੀ 73ਵੀਂ ਸ੍ਰੀ ਰਾਮ ਲੀਲ੍ਹਾ ਦੇ ਅੱਠਵੇਂ ਦਿਨ ਦਾ ਉਦਘਾਟਨ ਉੱਘੇ ਸਮਾਜ ਸੇਵਕ ਰਜਿੰਦਰ ਮਰਵਾਹਾ ਵੱਲੋਂ ਰਿਬਨ ਕੱਟ ਕੇ ਕੀਤਾ ਗਿਆ ਜਦ ਕਿ ਸਮਾਜ ਸੇਵਕ ਅਰਸ਼ ਕਪੂਰ, ਪੁਸ਼ਕਰ ਭਾਟੀਆ ਤੇ ਬਲਜਿੰਦਰ ਅਰੋੜਾ ਵੱਲੋਂ ਸਮਾਂ ਰੌਸ਼ਨੀ ਦੀ ਰਸਮ ਅਦਾ ਕੀਤੀ ਗਈ | ਸਰਕਾਰੀ ਸਕੂਲ ਭੁਲੱਥ ਦੇ ਖੇਡ ਮੈਦਾਨ ਵਿਚ ਕਰਵਾਈ ਜਾ ਰਹੀ ਇਸ ਰਾਮ ਲੀਲ੍ਹਾ ਦੀ ਸ਼ੁਰੂਆਤ ਭਗਵਾਨ ਸ੍ਰੀ ਰਾਮ ਜੀ ਦੀ ਆਰਤੀ ਨਾਲ ਹੋਈ | ਇਸ ਦੌਰਾਨ ਅੰਗਦ ਤੇ ਰਾਵਣ ਦੇ ਸੰਵਾਦ ਅਤੇ ਲਕਸ਼ਮਣ ਮੂਰਛਾ ਦੀ ਪੇਸ਼ਕਾਰੀ ਕੀਤੀ ਗਈ | ਕਲਾਕਾਰਾਂ ਦੀ ਦਮਦਾਰ ਅਦਾਕਾਰੀ ਨੇ ਦਰਸ਼ਕਾਂ ਨੂੰ ਮੰਤਰ ਮੁਗਧ ਕਰ ਦਿੱਤਾ | ਸਮਾਗਮ ਦੀ ਸਮਾਪਤੀ ਮੌਕੇ ਭਗਵਾਨ ਸ੍ਰੀ ਰਾਮ ਜੀ ਦੀ ਆਰਤੀ ਕੀਤੀ ਗਈ | ਇਸ ਮੌਕੇ ਰਜਿੰਦਰ ਮਰਵਾਹਾ ਨੇ ਕਿਹਾ ਕਿ ਭੁਲੱਥ ਦੀ ਰਾਮ ਲੀਲ੍ਹਾ ਦਾ 73ਵੇਂ ਸਾਲ ਵਿਚ ਪ੍ਰਵੇਸ਼ ਕਰਨਾ ਕਲੱਬ ਲਈ ਮਾਣ ਅਤੇ ਵੱਡੀ ਪ੍ਰਾਪਤੀ ਵਾਲੀ ਗੱਲ ਹੈ | ਉਨ੍ਹਾਂ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ | ਇਸ ਮੌਕੇ ਤੇ ਅਰਸ਼ ਕਪੂਰ, ਬਲਜਿੰਦਰ ਅਰੋੜਾ ਨੇ ਕਿਹਾ ਕਿ ਰਾਮਲੀਲ੍ਹਾ ਵਰਗੇ ਧਾਰਮਿਕ ਸਮਾਗਮ ਸਾਡੀ ਅਮੀਰ ਸਭਿਆਚਾਰਕ ਵਿਰਾਸਤ ਦਾ ਅਨਿੱਖੜਵਾਂ ਅੰਗ ਹਨ | ਇਸ ਮੌਕੇ ਤੇ ਕਲੱਬ ਮੈਂਬਰ ਮੋਹਤਬਰ ਵਿਅਕਤੀ ਅਤੇ ਵੱਡੀ ਗਿਣਤੀ ਵਿਚ ਦਰਸ਼ਕ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲ ਗਰੁੱਪ ਨੇ ਸੰਤ ਕਰਤਾਰ ਸਿੰਘ ਦੀ ਬਰਸੀ ਮਨਾਈ ਅਗਲੀ ਖ਼ਬਰ ਨਡਾਲਾ ਵਿਖੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਮੁਕੰਮਲ, ਅੱਜ ਧੂਮਧਾਮ ਨਾਲ ਮਨਾਇਆ ਜਾਵੇਗਾ ਦੁਸਹਿਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।