ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਸ਼ਿਆਂ ਦੇ ਮਾਮਲੇ ’ਚ ਗੰਭੀਰ ਹਨ ਤਾਂ ਪੰਜਾਬ ਦੇ ਡੀ.ਜੀ.ਪੀ. ਨੂੰ ਅਹੁਦੇ ਤੋਂ ਹਟਾਇਆ ਜਾਵੇ-ਸੁਖਵਿੰਦਰ ਸਿੰਘ ਸ਼ੇਰਗਿੱਲ
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ (ਬਸਪਾ) ਫਗਵਾੜਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਪੰਜਾਬ ਆ ਕੇ ਨਸ਼ਾ ਵੇਚਣ ਵਾਲੇ ਕੈਮਿਸਟ ਦੀ ਗੋਲੀ ਦਾ ਸ਼ਿਕਾਰ ਹੋਏ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਸ਼ਿਆਂ ਬਾਰੇ ਸਵਾਲ ਪੁੱਛਣ ਵਾਲੇ ਬਠਿੰਡਾ ਇਲਾਕੇ ਨਾਲ ਸਬੰਧਿਤ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੇ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸੱਚਮੁੱਚ ਚਿੰਤਤ ਹਨ, ਤਾਂ ਉਨ੍ਹਾਂ ਨੂੰ ਸੂਬੇ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿਚ ਪੁਲਿਸ ਦੀ ਭੂਮਿਕਾ ਅਤੇ ਕਾਰਗੁਜ਼ਾਰੀ ਦੀ ਵੀ ਗੰਭੀਰਤਾ ਨਾਲ ਸਮੀਖਿਆ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਸਾਰੇ ਆਈ. ਪੀ.
ਫਗਵਾੜਾ, 19 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਬਹੁਜਨ ਸਮਾਜ ਪਾਰਟੀ (ਬਸਪਾ) ਫਗਵਾੜਾ ਦੇ ਵਾਈਸ ਪ੍ਰਧਾਨ ਸੁਖਵਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਜੇਕਰ ਕੇਂਦਰੀ ਗ੍ਰਹਿ ਮੰਤਰੀ ਅਮਿੱਤ ਸ਼ਾਹ ਪੰਜਾਬ ਆ ਕੇ ਨਸ਼ਾ ਵੇਚਣ ਵਾਲੇ ਕੈਮਿਸਟ ਦੀ ਗੋਲੀ ਦਾ ਸ਼ਿਕਾਰ ਹੋਏ ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਅਤੇ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਨਸ਼ਿਆਂ ਬਾਰੇ ਸਵਾਲ ਪੁੱਛਣ ਵਾਲੇ ਬਠਿੰਡਾ ਇਲਾਕੇ ਨਾਲ ਸਬੰਧਿਤ ਗੁਲਜ਼ਾਰ ਸਿੰਘ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨ ਤੇ ਪੰਜਾਬ ਵਿਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਸੱਚਮੁੱਚ ਚਿੰਤਤ ਹਨ, ਤਾਂ ਉਨ੍ਹਾਂ ਨੂੰ ਸੂਬੇ ਵਿਚ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਵਿਚ ਪੁਲਿਸ ਦੀ ਭੂਮਿਕਾ ਅਤੇ ਕਾਰਗੁਜ਼ਾਰੀ ਦੀ ਵੀ ਗੰਭੀਰਤਾ ਨਾਲ ਸਮੀਖਿਆ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੇ ਸਾਰੇ ਆਈ.ਪੀ.ਐਸ. ਅਧਿਕਾਰੀ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਹਨ ਇਸ ਲਈ ਪੰਜਾਬ ਵਿਚ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿਚ ਕਥਿਤ ਨਾਕਾਮੀ ਅਤੇ ਪੁਲਿਸ ਦੀ ਲਾਪਰਵਾਹੀ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਜਾਂਚ ਵਿਚ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀ.ਜੀ.ਪੀ.) ਦੀ ਜਵਾਬਦੇਹੀ ਜਾਂ ਲਾਪਰਵਾਹੀ ਸਾਹਮਣੇ ਆਉਂਦੀ ਹੈ, ਤਾਂ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਕੇ ਜ਼ਿੰਮੇਵਾਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ |