20-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਲਾਇਲਪੁਰ ਖ਼ਾਲਸਾ ਕਾਲਜ ’ਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਪੋਸਟਰ ਬਣਾਉਣ ਦੇ ਮੁਕਾਬਲੇ

ਕਪੂਰਥਲਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਈਕੋ ਕਲੱਬ ਵਲੋਂ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਤੇ ਵਾਤਾਵਰਨ ਜੰਗਲਾਤ ਮੰਤਰਾਲਾ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾਤਮਿਕ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਨ ਪ੍ਰਦੂਸ਼ਣ, ਕੁਦਰਤ ਦੀ ਸੰਭਾਲ, ਵਾਤਾਵਰਨ ਅਨੂਕੁਲ ਜੀਵਨ ਸ਼ੈਲੀ ਵਰਗੇ ਵਿਸ਼ਿਆਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ | ਇਸੇ ਦੌਰਾਨ ਹੀ ਵੇਸਟ ਮੈਟੀਰੀਅਲ ਨੂੰ ਮੁੜ ਵਰਤੋਂ ਵਿਚ ਲਿਆਉਣ ਲਈ ਇਕ ਰੋਜ਼ਾ ਵਰਕਸ਼ਾਪ ਵੀ ਲਗਾਈ ਗਈ | ਜਿਸ ਵਿਚ ਉਨ੍ਹਾਂ ਨੂੰ ਬੇਕਾਰ ਸਮਗਰੀ ਦੀ ਸੁਚੱਜੀ ਵਰਤੋਂ, ਮੁੜ ਵਰਤੋਂ ਦੀਆਂ ਸੰਭਾਵਨਾਵਾਂ ਤੇ ਕੂੜੇ ਦੀ ਮਾਤਰਾ ਨੂੰ ਘਟਾਉਣ ਬਾਰੇ ਜਾਣਕਾਰੀ ਦਿੱਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਸਿਰਜਣਾਤਮਿਕ ਸੋਚ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ | ਈਕੋ ਕਲੱਬ ਦੇ ਮੈਂਬਰ ਪ੍ਰੋ.

ਅਜੀਤ ਡੈਸਕ 20-10-2026
ਕਪੂਰਥਲਾ, 19 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਲਾਇਲਪੁਰ ਖ਼ਾਲਸਾ ਕਾਲਜ ਕਪੂਰਥਲਾ ਦੇ ਈਕੋ ਕਲੱਬ ਵਲੋਂ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ ਤੇ ਵਾਤਾਵਰਨ ਜੰਗਲਾਤ ਮੰਤਰਾਲਾ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਵਿਦਿਆਰਥੀਆਂ ਵਿਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਪੋਸਟਰ ਬਣਾਉਣ ਦੇ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵਿਦਿਆਰਥੀਆਂ ਨੇ ਆਪਣੀ ਕਲਾਤਮਿਕ ਪ੍ਰਤਿਭਾ ਦਾ ਪ੍ਰਗਟਾਵਾ ਕਰਦਿਆਂ ਵਾਤਾਵਰਨ ਪ੍ਰਦੂਸ਼ਣ, ਕੁਦਰਤ ਦੀ ਸੰਭਾਲ, ਵਾਤਾਵਰਨ ਅਨੂਕੁਲ ਜੀਵਨ ਸ਼ੈਲੀ ਵਰਗੇ ਵਿਸ਼ਿਆਂ ਨੂੰ ਰਚਨਾਤਮਿਕ ਢੰਗ ਨਾਲ ਪੇਸ਼ ਕੀਤਾ | ਇਸੇ ਦੌਰਾਨ ਹੀ ਵੇਸਟ ਮੈਟੀਰੀਅਲ ਨੂੰ ਮੁੜ ਵਰਤੋਂ ਵਿਚ ਲਿਆਉਣ ਲਈ ਇਕ ਰੋਜ਼ਾ ਵਰਕਸ਼ਾਪ ਵੀ ਲਗਾਈ ਗਈ | ਜਿਸ ਵਿਚ ਉਨ੍ਹਾਂ ਨੂੰ ਬੇਕਾਰ ਸਮਗਰੀ ਦੀ ਸੁਚੱਜੀ ਵਰਤੋਂ, ਮੁੜ ਵਰਤੋਂ ਦੀਆਂ ਸੰਭਾਵਨਾਵਾਂ ਤੇ ਕੂੜੇ ਦੀ ਮਾਤਰਾ ਨੂੰ ਘਟਾਉਣ ਬਾਰੇ ਜਾਣਕਾਰੀ ਦਿੱਤੀ ਗਈ | ਸਮਾਗਮ ਨੂੰ ਸੰਬੋਧਨ ਕਰਦਿਆਂ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਵਿਚ ਸਿਰਜਣਾਤਮਿਕ ਸੋਚ ਵਿਕਸਿਤ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕਰਦੇ ਹਨ | ਈਕੋ ਕਲੱਬ ਦੇ ਮੈਂਬਰ ਪ੍ਰੋ. ਮਨਜਿੰਦਰ ਸਿੰਘ ਜੌਹਲ ਨੇ ਵਿਦਿਆਰਥੀਆਂ ਨੂੰ ਵਾਤਾਵਰਨ ਅਨੂਕੁਲ ਆਦਤਾਂ ਅਪਣਾਉਣ ਦੀ ਲੋੜ ’ਤੇ ਜ਼ੋਰ ਦਿੱਤਾ | ਸਮਾਗਮ ਵਿਚ ਕਰਵਾਏ ਗਏ ਪੋਸਟਰ ਬਣਾਉਣ ਦੇ ਮੁਕਾਬਲੇ ਵਿਚ ਨਵਦੀਪ ਕੌਰ ਨੇ ਪਹਿਲਾ, ਦਵਿੰਦਰ ਸਿੱਧੂ ਤੇ ਸਾਨੀਆ ਵਰਮਾ ਨੇ ਦੂਜਾ ਤੇ ਨਵਨੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ | ਇਸ ਮੌਕੇ ਪ੍ਰੋ. ਇੰਦਰਪ੍ਰੀਤ ਸਿੰਘ, ਪ੍ਰੋ. ਵਿਸ਼ਾਲ ਸ਼ੁਕਲਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸਕੂਲ ਦੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਤਰਲੋਚਨ ਸਿੰਘ ਵਲੋਂ ਲਗਾਏ ਦੋਸ਼ਾਂ ਨੂੰ ਸੁਖਜਿੰਦਰ ਸਿੰਘ ਤੇ ਬਲਕਾਰ ਸਿੰਘ ਨੇ ਦੱਸਿਆ ਝੂਠਾ ਤੇ ਬੇਬੁਨਿਆਦ ਅਗਲੀ ਖ਼ਬਰ ਪੁਲਿਸ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਏਕਤਾ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।