21-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਨਡਾਲਾ ਪੁਲਿਸ ਵਲੋਂ 45 ਨਸ਼ੀਲੀਆਂ ਗੋਲੀਆਂ ਤੇ 160 ਕੈਪਸੂਲਾਂ ਸਮੇਤ ਨੌਜਵਾਨ ਕਾਬੂ

ਨਡਾਲਾ, 20 ਅਕਤੂਬਰ (ਰਘਬਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਡਾਲਾ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ 45 ਨਸ਼ੀਲੀਆਂ ਗੋਲੀਆਂ ਤੇ 160 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਡਾਲਾ ਦੇ ਇੰਚਾਰਜ ਏ. ਐਸ.

ਅਜੀਤ ਡੈਸਕ 21-10-2026
ਨਡਾਲਾ, 20 ਅਕਤੂਬਰ (ਰਘਬਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਨਡਾਲਾ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ 45 ਨਸ਼ੀਲੀਆਂ ਗੋਲੀਆਂ ਤੇ 160 ਪ੍ਰੈਗਾਬਾਲਿਨ ਕੈਪਸੂਲਾਂ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਨਡਾਲਾ ਦੇ ਇੰਚਾਰਜ ਏ.ਐਸ.ਆਈ. ਬਲਜਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ. ਦਲਜੀਤ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੇ ਸਬੰਧ ਵਿਚ ਨਡਾਲਾ ਅਤੇ ਬੇਗੋਵਾਲ ਵੱਲ ਜਾ ਰਹੇ ਸਨ | ਇਸ ਦੌਰਾਨ ਜਦੋਂ ਪੁਲਿਸ ਪਾਰਟੀ ਬਿਜਲੀ ਘਰ ਤੋਂ ਪਹਿਲਾਂ ਪਿੰਡ ਬਿੱਲਪੁਰ ਨੂੰ ਜਾਂਦੀ ਸੜਕ ਨੇੜੇ ਪੁੱਜੀ ਤਾਂ ਪਿੰਡ ਬਿੱਲਪੁਰ ਵੱਲੋਂ ਇੱਕ ਨੌਜਵਾਨ ਆਉਂਦਾ ਦਿਖਾਈ ਦਿੱਤਾ | ਪੁਲਿਸ ਦੀ ਗੱਡੀ ਨੂੰ ਦੇਖ ਕੇ ਉਕਤ ਨੌਜਵਾਨ ਘਬਰਾ ਗਿਆ ਤੇ ਆਪਣੀ ਡੱਬ ਵਿਚੋਂ ਇੱਕ ਵਜ਼ਨਦਾਰ ਮੋਮੀ ਲਿਫ਼ਾਫ਼ਾ ਸੜਕ ਕਿਨਾਰੇ ਘਾਹ ਵਿਚ ਸੁੱਟ ਕੇ ਉੱਥੋਂ ਖਿਸਕਣ ਦੀ ਕੋਸ਼ਿਸ਼ ਕਰਨ ਲੱਗਾ | ਉਨ੍ਹਾਂ ਦੱਸਿਆ ਕਿ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਨੌਜਵਾਨ ਨੂੰ ਕਾਬੂ ਕਰ ਲਿਆ | ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਗੋਪਾਲ ਚੰਦ ਵਾਸੀ ਪਿੰਡ ਬਿੱਲਪੁਰ, ਥਾਣਾ ਸੁਭਾਨਪੁਰ ਵਜੋਂ ਦੱਸੀ | ਪੁਲਿਸ ਵੱਲੋਂ ਸੁੱਟੇ ਗਏ ਲਿਫ਼ਾਫ਼ੇ ਸਬੰਧੀ ਪੁੱਛਣ ‘ਤੇ ਨੌਜਵਾਨ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕਿਆ | ਪੁਲਿਸ ਅਨੁਸਾਰ ਬਾਅਦ ਵਿਚ ਉਸ ਨੇ ਲਿਫ਼ਾਫ਼ੇ ਵਿਚ ਨਸ਼ੀਲੀਆਂ ਗੋਲੀਆਂ ਅਤੇ ਪ੍ਰੈਗਾਬਾਲਿਨ ਕੈਪਸੂਲ ਹੋਣ ਬਾਰੇ ਦੱਸਿਆ | ਚੌਂਕੀ ਇੰਚਾਰਜ ਬਲਜਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਐਨ.ਡੀ.ਪੀ.ਐੱਸ. ਐਕਟ ਤਹਿਤ ਅਗਲੀ ਕਾਰਵਾਈ ਲਈ ਏ.ਐੱਸ.ਆਈ. ਰਜਿੰਦਰ ਸਿੰਘ ਵੱਲੋਂ ਕਾਰਵਾਈ ਅਮਲ ਵਿਚ ਲਿਆਂਦੀ ਗਈ | ਇਸ ਦੌਰਾਨ ਨੌਜਵਾਨ ਵੱਲੋਂ ਸੁੱਟੇ ਗਏ ਮੋਮੀ ਲਿਫ਼ਾਫ਼ੇ ਵਿਚੋਂ ਬਿਨਾਂ ਮਾਰਕੇ ਵਾਲੀਆਂ ਹਲਕੇ ਸੰਤਰੀ ਰੰਗ ਦੀਆਂ 45 ਨਸ਼ੀਲੀਆਂ ਗੋਲੀਆਂ ਅਤੇ 160 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਨੌਜਵਾਨ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਉੱਘੇ ਕਲਮਕਾਰ ਲਾਡੀ ਲਾਹੌਰੀ ਦਾ ਕਾਵਿ ਸੰਗ੍ਰਹਿ ‘ਸਿੱਪੀ ਦੇ ਮੋਤੀ’ ਲੋਕ ਅਰਪਣ ਅਗਲੀ ਖ਼ਬਰ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ’ਤੇ ਕੇਂਦਰੀ ਮੰਦਰ ਮੁਹੱਲਾ ਸ਼ਹਿਰੀਆਂ ’ਚ ਝੰਡੇ ਦੀ ਰਸਮ ਅਦਾ ਕੀਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।