ਗੁਰਦੁਆਰਾ ਗੁਰੂ ਕਾ ਬਾਗ ਵਿਖੇ ਬਾਬਾ ਬੁੱਢਾ ਜੀ ਦਾ ਜਨਮ ਦਿਹਾੜਾ ਭਲਕੇ ਮਨਾਇਆ ਜਾਵੇਗਾ
ਸੁਲਤਾਨ ਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰੂ ਕਾ ਬਾਗ ਵਿਖੇ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ 23 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਮੌਕੇ ਤੇ ਸਵੇਰੇ 9. 30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ | ਇਸ ਸਮੇਂ ਤੇ ਚਾਹ ਪਕੌੜੇ ਮਠਿਆਈਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਡਾ.
ਸੁਲਤਾਨ ਪੁਰ ਲੋਧੀ, 21 ਅਕਤੂਬਰ (ਨਰੇਸ਼ ਹੈਪੀ)-ਮਾਤਾ ਸੁਲੱਖਣੀ ਜੀ ਸੇਵਾ ਸੁਸਾਇਟੀ ਗੁਰਦੁਆਰਾ ਗੁਰੂ ਕਾ ਬਾਗ ਦੀ ਜ਼ਰੂਰੀ ਮੀਟਿੰਗ ਪ੍ਰਧਾਨ ਰਘਬੀਰ ਸਿੰਘ ਦੀ ਅਗਵਾਈ ਵਿਚ ਹੋਈ, ਜਿਸ ਵਿਚ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਮਨਾਉਣ ਬਾਰੇ ਪ੍ਰੋਗਰਾਮ ਉਲੀਕਿਆ ਗਿਆ | ਇਸ ਬਾਰੇ ਜਾਣਕਾਰੀ ਦਿੰਦਿਆਂ ਪ੍ਰਧਾਨ ਰਘਬੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਸਰਪ੍ਰਸਤੀ ਹੇਠ ਗੁਰੂ ਕਾ ਬਾਗ ਵਿਖੇ ਬਾਬਾ ਬੁੱਢਾ ਜੀ ਦਾ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ 23 ਅਕਤੂਬਰ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ | ਇਸ ਮੌਕੇ ਤੇ ਸਵੇਰੇ 9.30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ | ਉਪਰੰਤ ਹਜ਼ੂਰੀ ਰਾਗੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ | ਇਸ ਮੌਕੇ ਸੰਤ ਬਾਬਾ ਜਗਜੀਤ ਸਿੰਘ ਹਰਖੋਵਾਲ ਵਾਲੇ ਕਥਾ ਦੁਆਰਾ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਕੀਰਤਨ ਦਾ ਪ੍ਰਵਾਹ ਚਲਾਉਣਗੀਆਂ | ਇਸ ਸਮੇਂ ਤੇ ਚਾਹ ਪਕੌੜੇ ਮਠਿਆਈਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ | ਇਸ ਮੌਕੇ ਪ੍ਰਧਾਨ ਰਘਬੀਰ ਸਿੰਘ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ, ਖ਼ਜ਼ਾਨਚੀ ਡਾ. ਗੁਰਦੇਵ ਸਿੰਘ, ਦਇਆ ਸਿੰਘ, ਸਾਹਿਲਪ੍ਰੀਤ ਸਿੰਘ, ਮਨਜੀਤ ਸਿੰਘ, ਹਰਪ੍ਰੀਤ ਸਿੰਘ, ਹਰਕੀਰਤ ਸਿੰਘ, ਹਰਪਾਲ ਸਿੰਘ, ਜਰਨੈਲ ਸਿੰਘ, ਹਰਭਜਨ ਸਿੰਘ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |