24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-10-2026

ਫਗਵਾੜਾ ਦੇ ਮੈਡੀਕਲ ਸਟੋਰਾਂ ’ਤੇ ਡਰੱਗ ਕੰਟਰੋਲ ਵਿਭਾਗ ਦੀ ਜਾਂਚ, 280 ਸ਼ੱਕੀ ਕੈਪਸੂਲ ਟੈਸਟਿੰਗ ਲਈ ਭੇਜੇ

ਫਗਵਾੜਾ 23 ਅਕਤੂਬਰ (ਹਰਜੋਤ ਸਿੰਘ ਚਾਨਾ)-ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਡਰੱਗ ਕੰਟਰੋਲ ਵਿਭਾਗ ਵੱਲੋਂ ਦਵਾਈਆਂ ਦੀ ਵਿੱਕਰੀ ਸਬੰਧੀ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤੀ ਜਾ ਰਹੀ ਜਾਂਚ ਤਹਿਤ ਅੱਜ ਡਰੱਗ ਕੰਟਰੋਲ ਅਫ਼ਸਰ ਅਨੁਪਮਾ ਕਾਲੀਆ, ਕਪੂਰਥਲਾ ਅਤੇ ਡਰੱਗ ਕੰਟਰੋਲ ਅਫ਼ਸਰ ਪਰਮਿੰਦਰ ਸਿੰਘ, ਜਲੰਧਰ ਵੱਲੋਂ ਫਗਵਾੜਾ ਦੇ ਪਿੰਡ ਰਾਣੀਪੁਰ ਸਥਿਤ ਇੱਕ ਮੈਡੀਕਲ ਹਾਲ ਦੀ ਜਾਂਚ ਕੀਤੀ ਗਈ | ਜਾਣਕਾਰੀ ਦਿੰਦੇ ਹੋਏ ਡਰੱਗ ਕੰਟਰੋਲ ਅਫ਼ਸਰ ਅਨੁਪਮਾ ਕਾਲੀਆ ਨੇ ਦੱਸਿਆ ਕਿ ਜਾਂਚ ਦੌਰਾਨ 280 ਬਿਨਾਂ ਲੇਬਲ ਵਾਲੇ ਕੈਪਸੂਲ ਮਿਲੇ ਹਨ, ਇਨ੍ਹਾਂ ਕੈਪਸੂਲਾਂ ਨੂੰ ਜਾਂਚ ਲਈ ਲੈਬ ‘ਚ ਭੇਜਿਆ ਜਾਵੇਗਾ ਤਾਂ ਜੋ ਇਨ੍ਹਾਂ ਦੀ ਅਸਲ ਕਿਸਮ ਅਤੇ ਗੁਣਵੱਤਾ ਬਾਰੇ ਪਤਾ ਲਗਾਇਆ ਜਾ ਸਕੇ | ਇਸ ਤੋਂ ਇਲਾਵਾ, ਦਵਾਈਆਂ ਦੀ ਖ਼ਰੀਦ ਅਤੇ ਵਿੱਕਰੀ ਦਾ ਰਿਕਾਰਡ ਪੇਸ਼ ਨਾ ਕੀਤੇ ਜਾਣ ਕਾਰਨ ਵਿਭਾਗੀ ਟੀਮ ਵੱਲੋਂ ਪੰਜ ਕਿਸਮ ਦੀਆਂ ਐਲੋਪੈਥਿਕ ਦਵਾਈਆਂ ਮੌਕੇ ‘ਤੇ ਹੀ ਜ਼ਬਤ ਕੀਤੀਆਂ ਗਈਆਂ | ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਮੈਡੀਕਲ ਸਟੋਰ ‘ਤੇ ਰਜਿਸਟਰਡ ਫਾਰਮਾਸਿਸਟ ਦੀ ਗੈਰ-ਮੌਜੂਦਗੀ ਵਿਚ ਦਵਾਈਆਂ ਵੇਚੀਆਂ ਜਾ ਰਹੀਆਂ ਸਨ | ਵਿਭਾਗ ਵੱਲੋਂ ਇਸ ਮਾਮਲੇ ਦੀ ਰਿਪੋਰਟ ਅਗਲੇਰੀ ਕਾਰਵਾਈ ਲਈ ਲਾਇਸੈਂਸਿੰਗ ਅਥਾਰਿਟੀ ਨੂੰ ਭੇਜ ਦਿੱਤੀ ਗਈ ਹੈ |

ਅਜੀਤ ਡੈਸਕ 24-10-2026

ਪਿਛਲੀ ਖ਼ਬਰ ਭਾਜਪਾ ਦੀ ਜ਼ਿਲ੍ਹਾ ਕਾਰਜਕਾਰਨੀ ਦੀ ਮੀਟਿੰਗ ’ਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਸੰਬੰਧੀ ਵਿਚਾਰ ਵਟਾਂਦਰਾ ਅਗਲੀ ਖ਼ਬਰ ਬੁਢਾਪਾ ਪੈਨਸ਼ਨ 3000 ਰੁਪਏ ਮਹੀਨਾ ਕਰਨ ਦੀ ਮੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।