25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਹਾਈ ਸਕੂਲ ਮੰਗੂਪੁਰ ਦੀਆਂ ਵਿਦਿਆਰਥਣਾਂ ਨੇ ਪ੍ਰਤਿਭਾ 2026 ਮੁਕਾਬਲੇ ’ਚ ਗਰੁੱਪ ਨਾਚ ’ਚ ਪਹਿਲਾ ਸਥਾਨ ਲਿਆ

ਕਪੂਰਥਲਾ, 24 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਕਰਵਾਏ ਗਏ ਪ੍ਰਤਿਭਾ 2026 ਦੇ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਮੰਗੂਪੁਰ ਦੀਆਂ ਵਿਦਿਆਰਥਣਾਂ ਨੇ ਗਰੁੱਪ ਨਾਚ ਭੰਗਡ਼ੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਨਕਦ ਇਨਾਮ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

ਸਰਕਾਰੀ ਹਾਈ ਸਕੂਲ ਮੰਗੂਪੁਰ ਦੀਆਂ ਗਰੁੱਪ ਨਾਚ ਮੁਕਾਬਲੇ ’ਚ ਪਹਿਲਾ ਸਥਾਨ ਹਾਸਿਲ ਕਰਨ ਵਾਲੀਆਂ ਵਿਦਿਆਰਥਣਾਂ ਨਾਲ ਸਕੂਲ ਦੇ ਅਧਿਆਪਕ ਸਾਹਿਬਾਨ। ਅਜੀਤ ਤਸਵੀਰ 25-10-2026
ਕਪੂਰਥਲਾ, 24 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਆਨੰਦ ਕਾਲਜ ਆਫ ਇੰਜੀਨੀਅਰਿੰਗ ਐਂਡ ਮੈਨੇਜਮੈਂਟ ਕਪੂਰਥਲਾ ਵਿਚ ਕਰਵਾਏ ਗਏ ਪ੍ਰਤਿਭਾ 2026 ਦੇ ਮੁਕਾਬਲੇ ਵਿਚ ਸਰਕਾਰੀ ਹਾਈ ਸਕੂਲ ਮੰਗੂਪੁਰ ਦੀਆਂ ਵਿਦਿਆਰਥਣਾਂ ਨੇ ਗਰੁੱਪ ਨਾਚ ਭੰਗਡ਼ੇ ਵਿਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੋਸ਼ਨ ਕੀਤਾ। ਇਸ ਮੌਕੇ ਪ੍ਰਬੰਧਕਾਂ ਵਲੋਂ ਸਕੂਲ ਦੀਆਂ ਵਿਦਿਆਰਥਣਾਂ ਨੂੰ ਨਕਦ ਇਨਾਮ ਤੇ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇੱਥੇ ਵਰਨਣਯੋਗ ਹੈ ਕਿ ਸਕੂਲ ਦੀਆਂ ਇਹ ਵਿਦਿਆਰਥਣਾਂ ਵਿਭਾਗੀ ਲੋਕ ਨਾਚ ਮੁਕਾਬਲੇ ਵਿਚ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕਰ ਚੁੱਕੀਆਂ ਹਨ। ਸਕੂਲ ਦੀ ਪੰਜਾਬੀ ਅਧਿਆਪਕਾ ਨਵਪ੍ਰੀਤ ਕੌਰ ਤੇ ਹਿੰਦੀ ਅਧਿਆਪਕਾ ਸ਼ਰਨਜੀਤ ਅਮਰ ਨੇ ਦੱਸਿਆ ਕਿ ਸਕੂਲ ਦੀਆਂ ਇਨ੍ਹਾਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਰਾਜ ਪੱਧਰ ’ਤੇ ਹੋਣ ਵਾਲੇ ਮੁਕਾਬਲਿਆਂ ਲਈ ਤਿਆਰੀ ਕਰਵਾਈ ਜਾ ਰਹੀ ਹੈ। ਇਸੇ ਦੌਰਾਨ ਹੀ ਮੰਗੂਪੁਰ ਸਕੂਲ ਦੇ ਇੰਚਾਰਜ ਸੁਖਦੇਵ ਸਿੰਘ, ਸਾਇੰਸ ਅਧਿਆਪਕ ਜਸਪ੍ਰੀਤ ਸਿੰਘ, ਗਣਿਤ ਅਧਿਆਪਕ ਅਰਸ਼ਦੀਪ ਸਿੰਘ, ਕੰਪਿਊਟਰ ਅਧਿਆਪਕ ਗੁਰਭੇਜ ਸਿੰਘ, ਮੈਥ ਮਿਸਟੈੱ੍ਰਸ ਕੁਲਵਿੰਦਰ ਕੌਰ, ਹਿੰਦੀ ਅਧਿਆਪਕਾ ਸ਼ਰਨਜੀਤ ਅਮਰ, ਆਰਟ ਐਂਡ ਕਰਾਫ਼ਟ ਅਧਿਆਪਕਾ ਜਸਪ੍ਰੀਤ ਕੌਰ, ਅੰਗਰੇਜ਼ੀ ਅਧਿਆਪਕਾ ਵਿਨੀਤਾ, ਕਲਰਕ ਹਰਮਨਦੀਪ ਸਿੰਘ ਤੇ ਐਸ.ਐਲ.ਏ. ਹਰਪ੍ਰੀਤ ਸਿੰਘ ਨੇ ਸਕੂਲ ਦੀਆਂ ਵਿਦਿਆਰਥਣਾਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਉਨ੍ਹਾਂ ਨੂੰ ਮੁਬਾਰਕਬਾਦ ਦਿੱਤੀ ਤੇ ਵਿਦਿਆਰਥਣਾਂ ਦਾ ਸਨਮਾਨ ਵੀ ਕੀਤਾ।
ਪਿਛਲੀ ਖ਼ਬਰ ਸੰਦੀਪ ਵੈਲਡਿੰਗ ਵਰਕਸ ਦੁਕਾਨ ਦੀ ਕੰਧ ਪਾੜ ਕੇ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਅਗਲੀ ਖ਼ਬਰ ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਸਿਹਤ ਖ਼ਰਾਬ ਹੋਣ ਕਾਰਨ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।