25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਕੰਬਾਈਨ ਤੇ ਮੋਟਰਸਾਈਕਲ ਦੀ ਟੱਕਰ ’ਚ ਪੁੱਤਰ ਦੀ ਮੌਤ, ਪਿਉ ਗੰਭੀਰ ਜ਼ਖਮੀ

ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਦੁਰਗਾਪੁਰ ਨਜ਼ਦੀਕ ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ’ਚ ਪੁੱਤਰ ਦੀ ਮੌਤ ਹੋ ਗਈ ਜਦਕਿ ਪਿਉ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਪਿੰਡ ਵਾਸੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ।

ਅਜੀਤ ਡੈਸਕ 25-10-2026
ਕਪੂਰਥਲਾ, 24 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਦੁਰਗਾਪੁਰ ਨਜ਼ਦੀਕ ਮੋਟਰਸਾਈਕਲ ਤੇ ਕੰਬਾਈਨ ਦੀ ਟੱਕਰ ’ਚ ਪੁੱਤਰ ਦੀ ਮੌਤ ਹੋ ਗਈ ਜਦਕਿ ਪਿਉ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ। ਜਿਸ ਨੂੰ ਪਿੰਡ ਵਾਸੀਆਂ ਨੇ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਦਾਖਲ ਕਰਵਾਇਆ। ਬਲਵਿੰਦਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਦੁਰਗਾਪੁਰ ਨੇ ਦੱਸਿਆ ਕਿ ਉਹ ਆਪਣੇ ਲਡ਼ਕੇ ਰਾਜਵਿੰਦਰ ਸਿੰਘ ਨਾਲ ਮੋਟਰਸਾਈਕਲ ’ਤੇ ਜਾ ਰਹੇ ਸਨ ਤਾਂ ਪਿੰਡ ਦੇ ਨੇਡ਼ੇ ਹੀ ਦੂਜੇ ਪਾਸੇ ਤੋਂ ਆਉਂਦੀ ਕੰਬਾਈਨ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਜਿਸ ਕਾਰਨ ਉਸ ਦੇ ਲਡ਼ਕੇ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦਕਿ ਉਸ ਦਾ ਇਲਾਜ ਸਿਵਲ ਹਸਪਤਾਲ ਕਪੂਰਥਲਾ ਵਿਚ ਡਿਊਟੀ ਡਾ. ਨਵਜੋਤ ਸਿੰਘ ਵਲੋਂ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਕੋਤਵਾਲੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਮੌਕੇ ’ਤੇ ਜਾ ਕੇ ਕੰਬਾਈਨ ਨੂੰ ਕਬਜ਼ੇ ਵਿਚ ਲਿਆ ਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਕਪੂਰਥਲਾ ਦੇ ਮੁਰਦਾ ਘਰ ਵਿਚ ਰਖਵਾ ਦਿੱਤੀ ਹੈ। ਥਾਣਾ ਕੋਤਵਾਲੀ ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਸਰਬ ਨੌਜਵਾਨ ਸਭਾ ਨੇ ਬਸੰਤ ਨਗਰ ਵਿਖੇ ਕਰਵਾਈ 36ਵੀਂ ਸਾਲਾਨਾ ਸ਼ੁਕਰਾਨਾ ਚੌਂਕੀ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਡਰੱਗ ਕੰਟਰੋਲ ਅਫ਼ਸਰ ਵਲੋਂ 5 ਮੈਡੀਕਲ ਸਟੋਰਾਂ ਦੀ ਜਾਂਚ ਮੈਡੀਕਲ ਸਟੋਰਾਂ ਸੰਬੰਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।