26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-10-2026

ਆਈਸ ਸਮੇਤ ਇਕ ਔਰਤ ਗ੍ਰਿਫ਼ਤਾਰ

ਕਪੂਰਥਲਾ, 25 ਅਕਤੂਬਰ (ਵਿ. ਪ੍ਰ.)

ਅਜੀਤ ਡੈਸਕ 26-10-2026
ਕਪੂਰਥਲਾ, 25 ਅਕਤੂਬਰ (ਵਿ.ਪ੍ਰ.)-ਥਾਣਾ ਸਿਟੀ ਦੀ ਪੁਲਿਸ ਨੇ 1.30 ਗ੍ਰਾਮ ਆਈਸ ਸਮੇਤ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਜਸਕਰਨ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਪੁਲਿਸ ਪਾਰਟੀ ਜਦੋਂ ਡੇਰਾ ਨੰਬਰ 2 ਵਲੀ ਮਸਤ ਜੀ ਦੇ ਡੇਰੇ ਵੱਲ ਨੂੰ ਮੁਡ਼ੀ ਤਾਂ ਅੱਗੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਉਸ ਦੀ ਜਾਂਚ ਕੀਤੀ ਗਈ ਉਸ ਪਾਸੋਂ ਕਥਿਤ ਤੌਰ ’ਤੇ 1.30 ਆਈਸ ਬਰਾਮਦ ਹੋਈ। ਜਿਸ ਦੀ ਪਹਿਚਾਣ ਨੀਲਮ ਪਤਨੀ ਰਾਹੁਲ ਵਾਸੀ ਮੁਹੱਲਾ ਮਹਿਤਾਬਗਡ਼੍ਹ ਵਜੋਂ ਹੋਈ। ਇਸ ਸਬੰਧੀ ਥਾਣਾ ਸਿਟੀ ਦੀ ਪੁਲਿਸ ਨੇ ਉਕਤ ਔਰਤ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਜੋਗਿੰਦਰ ਪਾਲ ਭਬਿਆਣਾ ਦੀ ਅੰਤਿਮ ਅਰਦਾਸ ਵਿਚ ਪੰਜਾਬ ਭਰ ਤੋਂ ਪੁੱਜੀਆਂ ਸ਼ਖ਼ਸੀਅਤਾਂ ਅਗਲੀ ਖ਼ਬਰ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਲਾਏ ਗਏ ਕੈਂਪਾਂ ’ਚ ਬੀ. ਐਲ. ਓਜ਼ ਨੇ 1874 ਫਾਰਮ ਪ੍ਰਾਪਤ ਕੀਤੇ-ਅਕਾਸ਼ ਬਾਂਸਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।