ਕਪੂਰਥਲਾ, 26 ਅਕਤੂਬਰ (ਵਿ.ਪ੍ਰ.)-ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲਡ਼ਨ ਦੇ ਦਾਅਵੇਦਾਰ ਮਲਵਿੰਦਰ ਸਿੰਘ ਚਾਹਲ ਦੇ ਹੱਕ ’ਚ ਹਲਕੇ ਦੇ ਪਿੰਡ ਮਾਛੀਪਾਲ ’ਚ ਇਕ ਮੀਟਿੰਗ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਮਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਲੋਕ ਸੇਵਾ ਮੇਰੀ ਜ਼ਿੰਮੇਵਾਰੀ ਨਹੀਂ, ਸਗੋਂ ਮੇਰੀ ਵਚਨਬੱਧਤਾ ਹੈ, ਮੈਂ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਬੁਲੰਦ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕਰਵਾਉਣ ਲਈ ਯਤਨ ਕਰਾਂਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਲੋਕਾਂ ਵਲੋਂ ਉਨ੍ਹਾਂ ਨੂੰ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਇਸ ਮੌਕੇ ਮੀਟਿੰਗ ਵਿਚ ਹਾਜ਼ਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਤੇ ਪਿੰਡ ਦੀਆਂ ਕੁਝ ਮੰਗਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀਆਂ।