27-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਸਹਾਇਕ ਰਜਿਸਟਰਾਰ ਕੁਲਦੀਪ ਸਿੰਘ ਨੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਪਰਾਲੀ ਨਾ ਸਾਡ਼ਨ ਦਾ ਦਿੱਤਾ ਸੁਨੇਹਾ

ਫਗਵਾਡ਼ਾ, 26 ਅਕਤੂਬਰ: (ਅਸ਼ੋਕ ਕੁਮਾਰ ਵਾਲੀਆ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾਡ਼ਾ ਵਲੋਂ ਏ. ਆਰ.

ਅਜੀਤ ਡੈਸਕ 27-10-2026
ਫਗਵਾਡ਼ਾ, 26 ਅਕਤੂਬਰ: (ਅਸ਼ੋਕ ਕੁਮਾਰ ਵਾਲੀਆ)-ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾਡ਼ਾ ਵਲੋਂ ਏ.ਆਰ. ਕੁਲਦੀਪ ਸਿੰਘ ਦੀ ਅਗਵਾਈ ਵਿਚ ਅਠੌਲੀ, ਭਾਣੋਕੀ, ਮਾਨਾਂਵਾਲੀ, ਠੱਕਰਕੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਪਰਾਲੀ ਨਾ ਸਾਡ਼ਨ ਦਾ ਸੁਨੇਹਾ ਦਿੱਤਾ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕੁਲਦੀਪ ਸਿੰਘ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਫਗਵਾਡ਼ਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤਾਂ ਵਿਚ ਹੀ ਮਿਲਾ ਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਇੰਸਪੈਕਟਰ ਮਨਜਿੰਦਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਸਾਡ਼ਨ ’ਤੇ ਹੋਣ ਵਾਲੀ ਕਾਨੂੰਨੀ ਕਾਰਵਾਈ ਅਤੇ ਜੁਰਮਾਨੇ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਤੇ ਅਠੌਲੀ ਸੁਸਾਇਟੀ ਦੇ ਪ੍ਰਧਾਨ ਮੇਜਰ ਸਿੰਘ, ਵਿਜੈ ਕੁਮਾਰ ਅਠੌਲੀ , ਗੁਰਜੀਤ ਸਿੰਘ ਮਹੇਡ਼ੂ ਤੋ ਇਲਾਵਾ ਕਿਸਾਨ ਹਾਜ਼ਰ ਸਨ।
ਪਿਛਲੀ ਖ਼ਬਰ ਲਾਲਡ਼ੀਏ ਗੋਤ ਜਠੇਰਿਆਂ ਦਾ ਮੇਲਾ ਕਰਵਾਉਣ ਸੰਬੰਧੀ ਹੋਈ ਮੀਟਿੰਗ ਅਗਲੀ ਖ਼ਬਰ ਪ੍ਰੀਤਾ ਲੀ ਲੈਸਨ ਸਕੂਲ ਵਿਚ ਵਿਦਿਆਰਥੀਆਂ ਲਈ ਕਰਵਾਈ ਗਈ 2 ਰੋਜ਼ਾ ਸਟਾਰਗੇਜਿੰਗ ਨਾਈਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।