28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਬੋਲੈਰੋ ਦੀ ਟੱਕਰ ਤੋਂ ਬਾਅਦ ਵਾਹਨ ਹੇਠਾਂ ਆਉਣ ਕਾਰਨ ਬੱਚੀ ਦੀ ਮੌਤ ਚਹੇੜੂ ਨੇੜੇ ਜੀ.ਟੀ. ਰੋਡ ’ਤੇ ਵਾਪਰਿਆ ਭਿਆਨਕ ਹਾਦਸਾ

ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਜੀ. ਟੀ.

ਅਜੀਤ ਡੈਸਕ 28-10-2026
ਫਗਵਾੜਾ, 27 ਅਕਤੂਬਰ (ਹਰਜੋਤ ਸਿੰਘ ਚਾਨਾ)-ਅੱਜ ਇੱਥੇ ਜੀ.ਟੀ. ਰੋਡ ’ਤੇ ਚਹੇੜੂ ਨੇੜੇ ਵਾਪਰੇ ਸੜਕ ਹਾਦਸੇ ’ਚ ਇੱਕ ਡੇਢ ਸਾਲ ਦੀ ਬੱਚੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ, ਪਤੀ-ਪਤਨੀ ਆਪਣੀ ਧੀ ਸਮੇਤ ਦੋਪਹੀਆ ਵਾਹਨ ’ਤੇ ਸਵਾਰ ਹੋ ਕੇ ਆ ਰਹੇ ਸਨ ਕਿ ਇਸ ਦੌਰਾਨ ਇੱਕ ਬੋਲੈਰੋ ਗੱਡੀ ਨੇ ਉਨ੍ਹਾਂ ਦੇ ਵਾਹਨ ਨੂੰ ਟੱਕਰ ਮਾਰ ਦਿੱਤੀ। ਟੱਕਰ ਕਾਰਨ ਦੋਪਹੀਆ ਵਾਹਨ ਬੇਕਾਬੂ ਹੋ ਕੇ ਸੜਕ ’ਤੇ ਫਿਸਲ ਗਿਆ ਅਤੇ ਬੱਚੀ ਆਪਣੇ ਮਾਪਿਆਂ ਤੋਂ ਵੱਖ ਹੋ ਕੇ ਸੜਕ ’ਤੇ ਡਿੱਗ ਪਈ। ਇਸ ਦੌਰਾਨ ਵਾਹਨ ਦੇ ਉੱਪਰੋਂ ਲੰਘਣ ਕਾਰਨ ਬੱਚੀ ਦੀ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਪਛਾਣ ਮਨਪ੍ਰੀਤ ਕੌਰ ਪੁੱਤਰੀ ਯਸ਼ਪਾਲ ਵਜੋਂ ਹੋਈ ਹੈ। ਸਿਵਲ ਹਸਪਤਾਲ ਵਿੱਚ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਬੱਚੀ ਨੂੰ ਹਸਪਤਾਲ ਲਿਆਂਦਾ ਗਿਆ ਸੀ, ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਪੁਲਿਸ ਨੇ ਬੋਲੈਰੋ ਚਾਲਕ ਨੂੰ ਕਾਬੂ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਦੇਸੀ ਪਿਸਟਲ ਤੇ ਬਿਨਾਂ ਨੰਬਰੀ ਮੋਟਰਸਾਈਕਲ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ ਅਗਲੀ ਖ਼ਬਰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਸੁਲਤਾਨਪੁਰ ਲੋਧੀ ਵਿਖੇ ਬਣਨ ਵਾਲੇ ਪਿੰਡ ਬਾਬੇ ਨਾਨਕ ਸੰਬੰਧੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।