ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਦਰਬਾਰ ਕਰਵਾਇਆ
ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਤੇ ਉਨ੍ਹਾਂ ਦੇ ਸਾਥੀਆਂ ਦੇ ਉਦਮ ਸਦਕਾ ਬੀਤੀ 23 ਅਕਤੂਬਰ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਸਮਾਗਮ ਚੱਲ ਰਹੇ ਸਨ ਤੇ ਬੀਤੇ ਦਿਨ ਸਟੇਟ ਗੁਰਦੁਆਰਾ ਸਾਹਿਬ ਵਿਖੇ ਮੁੱਖ ਸਮਾਗਮ ਹੋਇਆ।
ਕਪੂਰਥਲਾ, 28 ਅਕਤੂਬਰ (ਅਮਰਜੀਤ ਸਿੰਘ ਸਡਾਨਾ)-ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾਡ਼ੇ ਨੂੰ ਸਮਰਪਿਤ ਸਟੇਟ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮਹਾਨ ਕੀਰਤਨ ਦਰਬਾਰ ਕਰਵਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਪ੍ਰੀਤਪਾਲ ਸਿੰਘ ਸੋਨੂੰ ਤੇ ਉਨ੍ਹਾਂ ਦੇ ਸਾਥੀਆਂ ਦੇ ਉਦਮ ਸਦਕਾ ਬੀਤੀ 23 ਅਕਤੂਬਰ ਤੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਕੀਰਤਨ ਸਮਾਗਮ ਚੱਲ ਰਹੇ ਸਨ ਤੇ ਬੀਤੇ ਦਿਨ ਸਟੇਟ ਗੁਰਦੁਆਰਾ ਸਾਹਿਬ ਵਿਖੇ ਮੁੱਖ ਸਮਾਗਮ ਹੋਇਆ। ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਦਵਿੰਦਰ ਸਿੰਘ ਬਟਾਲਾ, ਭਾਈ ਮਨਦੀਪ ਸਿੰਘ ਆਰ.ਸੀ.ਐਫ., ਭਾਈ ਵਰਿਆਮ ਸਿੰਘ ਕਪੂਰ ਗੁਰੂ ਨਾਨਕ ਨਿਸ਼ਕਾਮ ਕੀਰਤਨ ਸਭਾ ਦੇ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੱਤੀਆਂ। ਸਮਾਗਮ ਦੌਰਾਨ ਪ੍ਰਬੰਧਕਾਂ ਵਲੋਂ ਰਾਗੀ ਜਥਿਆਂ ਤੇ ਸਹਿਯੋਗੀ ਸ਼ਖ਼ਸੀਅਤਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਟੇਜ ਸਕੱਤਰ ਦੀ ਸੇਵਾ ਹਰਜੀਤ ਸਿੰਘ ਭਾਟੀਆ ਨੇ ਨਿਭਾਈ। ਸਮਾਗਮ ਦੌਰਾਨ ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਪ੍ਰੀਤਪਾਲ ਸਿੰਘ ਸੋਨੂੰ, ਹਰਜੀਤ ਸਿੰਘ ਭਾਟੀਆ, ਜਥੇ. ਜਸਵਿੰਦਰ ਸਿੰਘ ਬੱਤਰਾ, ਰਸ਼ਪਾਲ ਸਿੰਘ ਸਿਟੀ ਕੇਬਲ, ਭੁਪਿੰਦਰ ਸਿੰਘ, ਰਵਨੀਤ ਸਿੰਘ, ਬੀਬੀ ਭਜਨ ਕੌਰ ਡੋਗਰਾਂਵਾਲਾ ਸਾਬਕਾ ਅੰਤ੍ਰਿੰਗ ਮੈਂਬਰ ਸ਼੍ਰੋਮਣੀ ਕਮੇਟੀ, ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ, ਪ੍ਰਿਤਪਾਲ ਸਿੰਘ ਹੰਸਪਾਲ, ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਦੀਸ਼ ਸਿੰਘ ਜੱਗਾ ਧਾਲੀਵਾਲ, ਲਖਵਿੰਦਰ ਸਿੰਘ ਲੱਕੀ, ਭੁਪਿੰਦਰ ਸਿੰਘ, ਦਵਿੰਦਰ ਸਿੰਘ, ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਵਾਲੀਆ, ਬਰਜਿੰਦਰ ਸਿੰਘ ਨਾਰੰਗ, ਸੁਖਰਾਜ ਸਿੰਘ, ਮਨਮੋਹਨ ਸਿੰਘ, ਜਸਬੀਰ ਸਿੰਘ ਰਾਣਾ, ਸਵਰਨ ਸਿੰਘ, ਜੋਧ ਸਿੰਘ, ਸੁਖਜਿੰਦਰ ਸਿੰਘ ਬੱਬਰ, ਦਲਜੀਤ ਸਿੰਘ, ਗੁਰਪ੍ਰੀਤ ਸਿੰਘ ਬੰਟੀ ਵਾਲੀਆ, ਇੰਦਰਪਾਲ ਸਿੰਘ ਭਾਟੀਆ, ਪਰਮਿੰਦਰ ਸਿੰਘ ਹੈਪੀ, ਮਨਪ੍ਰੀਤ ਸਿੰਘ ਮਨੀ, ਦਵਿੰਦਰ ਸਿੰਘ ਦੇਵ, ਹਰਪ੍ਰੀਤ ਸਿੰਘ, ਪੀ.ਟੀ.ਯੂ., ਪਰਮਜੀਤ ਸਿੰਘ ਸ਼ੇਖੂਪੁਰ, ਇੰਦਰਜੀਤ ਸਿੰਘ, ਮਹਿੰਦਰਪਾਲ ਸਿੰਘ ਬੇਦੀ, ਨਵਜੀਤ ਸਿੰਘ ਰਾਜੂ, ਕੰਵਰ ਇਕਬਾਲ ਸਿੰਘ, ਦਵਿੰਦਰ ਕੌਰ ਸਾਹਨੀ, ਇੰਚਾਰਜ ਮੋਹਕਮ ਸਿੰਘ, ਹੈੱਡ ਗ੍ਰੰਥੀ ਸਤਨਾਮ ਸਿੰਘ, ਗੁਰਬਖ਼ਸ਼ ਸਿੰਘ ਕਾਲਾ, ਬੋਹਡ਼ ਸਿੰਘ, ਕੁਲਦੀਪ ਸਿੰਘ ਭੋਲਾ, ਅਵਤਾਰ ਸਿੰਘ, ਅਜੀਤ ਸਿੰਘ, ਰਜਿੰਦਰ ਸਿੰਘ, ਆਗਿਆਪਾਲ ਸਿੰਘ, ਗੁਰਪ੍ਰੀਤ ਸਿੰਘ, ਵਰਿਆਮ ਸਿੰਘ ਕਪੂਰ, ਕਰਨ ਮਹਾਜਨ, ਬਰਿੰਦਰ ਸਿੰਘ, ਕਨਵ ਪਾਸੀ, ਹਰਪਾਲ ਸਿੰਘ, ਸੇਵਾ ਸਿੰਘ, ਬਲਵਿੰਦਰ ਸਿੰਘ, ਗੁਰਵਿੰਦਰ ਸਿੰਘ ਖੁਰਾਣਾ, ਨਿਰਮਲ ਸਿੰਘ ਤੇ ਹੋਰ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।