30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਵਾਰਡ ਨੰਬਰ 25 ਦੀ ਬਸਪਾ ਕੌਂਸਲਰ ਅਮਨਦੀਪ ਕੌਰ ‘ਆਪ’ ਵਿਚ ਸ਼ਾਮਿਲ

ਫਗਵਾਡ਼ਾ, 29 ਅਕਤੂਬਰ (ਚਾਨਾ)-ਵਾਰਡ ਨੰਬਰ 25 ਦੀ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਂਸਲਰ ਅਮਨਦੀਪ ਕੌਰ ਬਸਪਾ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਈ। ਸੰਸਦ ਮੈਂਬਰ ਡਾ.

ਅਜੀਤ ਡੈਸਕ 30-10-2026
ਫਗਵਾਡ਼ਾ, 29 ਅਕਤੂਬਰ (ਚਾਨਾ)-ਵਾਰਡ ਨੰਬਰ 25 ਦੀ ਬਹੁਜਨ ਸਮਾਜ ਪਾਰਟੀ (ਬਸਪਾ) ਦੀ ਕੌਂਸਲਰ ਅਮਨਦੀਪ ਕੌਰ ਬਸਪਾ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਾਮਿਲ ਹੋ ਗਈ। ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਉਨ੍ਹਾਂ ਦਾ ਪਾਰਟੀ ’ਚ ਸਵਾਗਤ ਕੀਤਾ ਤੇ ਪੂਰਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਡਾ. ਚੱਬੇਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਤੇ ਉਨ੍ਹਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੇ ਲੋਕ ਭਲਾਈ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਪਿਛੋਕਡ਼ ਵਾਲੇ ਲੋਕ ‘ਆਪ’ ਨਾਲ ਜੁਡ਼ ਰਹੇ ਹਨ। ਉਨ੍ਹਾਂ ਉਮੀਦ ਪ੍ਰਗਟਾਈ ਕਿ ਅਮਨਦੀਪ ਕੌਰ ਆਪਣੇ ਵਾਰਡ ਦੇ ਲੋਕਾਂ ਦੀਆਂ ਸਮੱਸਿਆਵਾਂ ਉਠਾਉਣ ਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ’ਚ ਸਰਗਰਮ ਭੂਮਿਕਾ ਨਿਭਾਉਣਗੇ।
ਪਿਛਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਫ਼ਰੰਟ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਰੋਸ ਰੈਲੀ 1 ਨੂੰ ਅਗਲੀ ਖ਼ਬਰ ਜ਼ਿਲ੍ਹੇ ’ਚ ਝੋਨੇ ਦੀ ਖ਼ਰੀਦ ਦਾ ਟੀਚਾ ਲਗਭਗ ਪੂਰਾ ਹੋਣ ਕਾਰਨ ਖ਼ਰੀਦ ਏਜੰਸੀਆਂ ਵਲੋਂ ਝੋਨੇ ਦੀ ਖ਼ਰੀਦ ਬੰਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।