30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-10-2026

ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵਲੋਂ ਵਾਟਾਂਵਾਲੀ ਸਕੂਲ ਦੇ ਵਿਦਿਆਰਥੀਆਂ ਨੂੰ ਸਟੇਸ਼ਨਰੀ ਤੇ ਹੋਰ ਸਾਮਾਨ ਭੇਟ

ਸੁਲਤਾਨਪੁਰ ਲੋਧੀ, 29 ਅਕਤੂਬਰ (ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਆਪਣੇ ਕਾਰਜਾਂ ਨੂੰ ਅੱਗੇ ਤੋਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਵਾਟਾਂਵਾਲੀ ਦੇ ਬੱਚਿਆਂ ਨੂੰ ਪਡ਼੍ਹਾਈ ਨਾਲ ਸੰਬੰਧਿਤ ਲੋਡ਼ੀਂਦੀ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਬੋਲਦਿਆਂ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਲਾਇਨ ਮੁਖ਼ਤਿਆਰ ਸਿੰਘ ਖਿੰਡਾ ਨੇ ਕਿਹਾ ਕਿ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ, ਅਜੋਕੇ ਸਮੇਂ ਵਿੱਚ ਚੰਗੀ ਸਿੱਖਿਆ ਤੋਂ ਬਗੈਰ ਕੋਈ ਵੀ ਮਨੁੱਖ ਜ਼ਿੰਦਗੀ ਵਿੱਚ ਤਰੱਕੀ ਨਹੀਂ ਕਰ ਸਕਦਾ।

ਅਜੀਤ ਡੈਸਕ 30-10-2026
ਸੁਲਤਾਨਪੁਰ ਲੋਧੀ, 29 ਅਕਤੂਬਰ (ਥਿੰਦ)-ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਵੱਲੋਂ ਆਪਣੇ ਕਾਰਜਾਂ ਨੂੰ ਅੱਗੇ ਤੋਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਵਾਟਾਂਵਾਲੀ ਦੇ ਬੱਚਿਆਂ ਨੂੰ ਪਡ਼੍ਹਾਈ ਨਾਲ ਸੰਬੰਧਿਤ ਲੋਡ਼ੀਂਦੀ ਸਟੇਸ਼ਨਰੀ ਵੰਡੀ ਗਈ। ਇਸ ਮੌਕੇ ਬੋਲਦਿਆਂ ਲਾਇਨਜ਼ ਕਲੱਬ ਸੁਲਤਾਨਪੁਰ ਲੋਧੀ ਦੇ ਪ੍ਰਧਾਨ ਲਾਇਨ ਮੁਖ਼ਤਿਆਰ ਸਿੰਘ ਖਿੰਡਾ ਨੇ ਕਿਹਾ ਕਿ ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ, ਅਜੋਕੇ ਸਮੇਂ ਵਿੱਚ ਚੰਗੀ ਸਿੱਖਿਆ ਤੋਂ ਬਗੈਰ ਕੋਈ ਵੀ ਮਨੁੱਖ ਜ਼ਿੰਦਗੀ ਵਿੱਚ ਤਰੱਕੀ ਨਹੀਂ ਕਰ ਸਕਦਾ। ਕਲੱਬ ਦੇ ਸਕੱਤਰ ਲਾਇਨ ਮੁਖਤਾਰ ਸਿੰਘ ਚੰਦੀ ਨੇ ਬੱਚਿਆਂ ਨੂੰ ਮਨ ਲਾ ਕੇ ਪਡ਼੍ਹਾਈ ਕਰਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਵਿੱਦਿਆ ਹੀ ਜ਼ਿੰਦਗੀ ਵਿੱਚ ਸਫਲਤਾ ਹਾਸਿਲ ਕਰਨ ਦਾ ਸਭ ਤੋਂ ਵੱਡਾ ਮੰਤਰ ਹੈ। ਉਨ੍ਹਾਂ ਨੇ ਕਿਹਾ ਕਿ ਵਿੱਦਿਆ ਮਨੁੱਖ ਨੂੰ ਸੋਝੀ ਦਿੰਦੀ ਹੈ ਜਿਸ ਨਾਲ ਉਹ ਦੇਸ਼ ਅਤੇ ਸਮਾਜ ਦੀ ਸੇਵਾ ਕਰਦਾ ਹੈ। ਇਸ ਮੌਕੇ ਬੱਚਿਆਂ ਤੋ ਇਲਾਵਾ ਸੀਨੀਅਰ ਲਾਇਨ ਨਰਿੰਦਰ ਸਿੰਘ ਢਿੱਲੋਂ, ਲਾਇਨ ਮੁਖਤਾਰ ਸਿੰਘ ਚੰਦੀ, ਲਾਇਨ ਮਨਜਿੰਦਰ ਸਿੰਘ ਜਿੰਦ,ਲਾਇਨ ਕਸ਼ਮੀਰ ਸਿੰਘ ਸਾਬਕਾ ਪ੍ਰਧਾਨ,ਲਾਇਨ ਰਣਜੀਤ ਸਿੰਘ ਬੂਲਪੁਰ ਖ਼ਜ਼ਾਨਚੀ, ਹੈੱਡ ਟੀਚਰ ਜਸਬੀਰ ਕੌਰ, ਈਟੀਟੀ ਟੀਚਰ ਅਮਨਦੀਪ ਕੌਰ ਅਤੇ ਪੀਟੀਆਈ ਰਵਿੰਦਰ ਕੌਰ ਸਮੇਤ ਸਟਾਫ਼ ਦੇ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਮੀਰੀ ਪੀਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਅਗਲੀ ਖ਼ਬਰ ਐਵਰਗਰੀਨ ਡੇ ਬੋਰਡਿੰਗ ਸਕੂਲ ਖੱਸਣ ਵਿਖੇ ਲੇਖ ਰਚਨਾ ਮੁਕਾਬਲਾ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।