02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਭਾਕਿਯੂ ਏਕਤਾ ਸਿੱਧੂਪੁਰ ਵਲੋਂ ਪਿੰਡ ਰਾਮਗਡ਼੍ਹ ਤੇ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਇਕਾਈਆਂ ਦਾ ਗਠਨ

ਭੁਲੱਥ, 1 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ ਵਲੋਂ ਕਿਸਾਨ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਰਾਮਗਡ਼੍ਹ ਤੇ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਨਵੀਆਂ ਇਕਾਈਆਂ ਦਾ ਗਠਨ ਕੀਤਾ ਗਿਆ। ਇਹ ਕਾਰਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਬਾਪੂ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ।

ਅਜੀਤ ਡੈਸਕ 02-11-2026
ਭੁਲੱਥ, 1 ਨਵੰਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਡੱਲੇਵਾਲ ਵਲੋਂ ਕਿਸਾਨ ਜਥੇਬੰਦੀ ਨੂੰ ਪਿੰਡ ਪੱਧਰ ’ਤੇ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਪਿੰਡ ਰਾਮਗਡ਼੍ਹ ਤੇ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਨਵੀਆਂ ਇਕਾਈਆਂ ਦਾ ਗਠਨ ਕੀਤਾ ਗਿਆ। ਇਹ ਕਾਰਵਾਈ ਯੂਨੀਅਨ ਦੇ ਸੂਬਾ ਪ੍ਰਧਾਨ ਬਾਪੂ ਜਗਜੀਤ ਸਿੰਘ ਡੱਲੇਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੌਕੇ ਕਿਸਾਨ ਜਥੇਬੰਦੀ ਦੇ ਆਗੂਆਂ ਤੇ ਕਿਸਾਨਾਂ ਦੀ ਹਾਜ਼ਰੀ ਵਿਚ ਦੋਵਾਂ ਪਿੰਡਾਂ ਦੀਆਂ ਇਕਾਈਆਂ ਦੇ ਅਹੁਦੇਦਾਰਾਂ ਦੀ ਚੋਣ ਕੀਤੀ ਗਈ। ਪਿੰਡ ਰਾਮਗਡ਼੍ਹ ਵਿਖੇ ਹੋਏ ਸਮਾਗਮ ਦੌਰਾਨ ਦਲਜੀਤ ਸਿੰਘ ਨੂੰ ਇਕਾਈ ਪ੍ਰਧਾਨ ਤੇ ਸੁਰਜੀਤ ਸਿੰਘ ਨੂੰ ਇਕਾਈ ਦਾ ਕੈਸ਼ੀਅਰ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਕੁਲਵੰਤ ਸਿੰਘ, ਦਲਜੀਤ ਸਿੰਘ, ਜੋਗਿੰਦਰ ਸਿੰਘ, ਬਲਦੇਵ ਸਿੰਘ, ਕਸ਼ਮੀਰ ਸਿੰਘ, ਜਗਜੀਤ ਸਿੰਘ, ਅਮਰੀਕ ਸਿੰਘ, ਦੀਵਾਨ ਸਿੰਘ, ਕੁਲਵੰਤ ਸਿੰਘ ਅਤੇ ਜਸਪਾਲ ਸਿੰਘ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸੇ ਤਰ੍ਹਾਂ ਪਿੰਡ ਰਾਏਪੁਰ ਪੀਰ ਬਖ਼ਸ਼ ਵਾਲਾ ਵਿਖੇ ਵੀ ਕਿਸਾਨ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ ਗਿਆ। ਇਸ ਮੌਕੇ ਸਰਪੰਚ ਗੁਰਪ੍ਰੀਤ ਸਿੰਘ ਲਾਲਿਆ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਤੇ ਨੰਬਰਦਾਰਨੀ ਸੁਰਿੰਦਰ ਕੌਰ ਨੂੰ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ। ਇਸ ਤੋਂ ਇਲਾਵਾ ਕਰਨੈਲ ਸਿੰਘ ਨੂੰ ਇਕਾਈ ਪ੍ਰਧਾਨ ਤੇ ਖੁਸ਼ਵੰਤ ਸਿੰਘ ਨੂੰ ਇਕਾਈ ਦਾ ਕੈਸ਼ੀਅਰ ਬਣਾਇਆ ਗਿਆ, ਜਦਕਿ ਸੁਖਦੇਵ ਸਿੰਘ, ਬਲਜੀਤ ਸਿੰਘ, ਨਵਜੋਤ ਸਿੰਘ, ਜਸਪਾਲ ਸਿੰਘ, ਗੁਰਮੀਤ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਵਰਿੰਦਰ ਸਿੰਘ, ਲਖਨਪਾਲ ਸਿੰਘ, ਬਲਜਿੰਦਰ ਕੌਰ, ਰਵਿੰਦਰ ਕੌਰ, ਪ੍ਰੀਤੀ, ਇੰਸਪੈਕਟਰ ਜੈਇੰਦਰ ਸਿੰਘ ਸਮੇਤ ਹੋਰਨਾਂ ਨੂੰ ਮੈਂਬਰ ਨਿਯੁਕਤ ਕੀਤਾ ਗਿਆ। ਇਸ ਮੌਕੇ ਨਵ-ਨਿਯੁਕਤ ਅਹੁਦੇਦਾਰਾਂ ਨੇ ਜਥੇਬੰਦੀ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਲਗਨ ਨਾਲ ਨਿਭਾਈ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਸਤਪਾਲ ਮੰਡ, ਮੀਤ ਪ੍ਰਧਾਨ ਗੁਰਸੇਵਕ ਸਿੰਘ, ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਸੀਨੀਅਰ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਬਾਗਡ਼ੀ ਸੀਨੀਅਰ ਆਗੂ, ਸੁਖਜਿੰਦਰ ਸਿੰਘ ਸੁਖ ਪੰਡੋਰੀ ਸੀਨੀਅਰ ਮੀਤ ਪ੍ਰਧਾਨ, ਠੇਕੇਦਾਰ ਸੁਖਵਿੰਦਰ ਸਿੰਘ ਸ਼ੇਰ ਸਿੰਘ ਵਾਲਾ ਕੈਸ਼ੀਅਰ, ਸੰਦੀਪ ਸਿੰਘ ਲਾਟੀ ਪੰਡੋਰੀ ਇਕਾਈ ਪ੍ਰਧਾਨ, ਗੁਰਜੀਤ ਸਿੰਘ ਸੁਰਖਾ ਬਲਾਕ ਪ੍ਰਧਾਨ, ਬਲਦੇਵ ਸਿੰਘ ਢਿੱਲੋਂ, ਸੁਰਜੀਤ ਸਿੰਘ ਪੰਡੋਰੀ ਅਤੇ ਕਰਨੈਲ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਸਟੇਟ ਗੁਰਦੁਆਰਾ ਸਾਹਿਬ ਵਿਚ ਸ਼ਬਦ ਗੁਰੂ ਪ੍ਰਚਾਰ ਸਭਾ ਦੀ ਪ੍ਰੇਰਨਾ ਨਾਲ 410 ਪ੍ਰਾਣੀਆਂ ਨੇ ਸ੍ਰੀ ਸਹਿਜ ਪਾਠ ਕੀਤੇ ਆਰੰਭ... ਅਗਲੀ ਖ਼ਬਰ ਅਜੀਤ, ਜਲੰਧਰ ਸਮੇਂ ਸਿਰ ਹਸਪਤਾਲ ਪਹੁੰਚਣ ਨਾਲ ਸਟ੍ਰੋਕ ਕਾਰਨ ਹੋਣ ਵਾਲੀ ਅਪੰਗਤਾ ਤੋਂ ਬਚਾਅ ਸੰਭਵ-ਡਾ. ਰਾਜੀਵ ਪਰਾਸ਼ਰ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।