02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਕਾਰ ਤੇ ਕੰਬਾਈਨ ਦੀ ਟੱਕਰ ਵਿਚ ਤਿੰਨ ਔਰਤਾਂ ਸਮੇਤ ਚਾਰ ਵਿਅਕਤੀ ਜ਼ਖ਼ਮੀ

ਕਪੂਰਥਲਾ, 1 ਨਵੰਬਰ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ ’ਤੇ ਪੈਂਦੇ ਪਿੰਡ ਉੱਚਾ ਨਜ਼ਦੀਕ ਇਕ ਕਾਰ ਤੇ ਕੰਬਾਈਨ ਦੀ ਟੱਕਰ ਵਿਚ ਤਿੰਨ ਔਰਤਾਂ ਸਮੇਤ 4 ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ।

ਅਜੀਤ ਡੈਸਕ 02-11-2026
ਕਪੂਰਥਲਾ, 1 ਨਵੰਬਰ (ਅਮਨਜੋਤ ਸਿੰਘ ਵਾਲੀਆ)-ਗੋਇੰਦਵਾਲ ਸਾਹਿਬ ਰੋਡ ’ਤੇ ਪੈਂਦੇ ਪਿੰਡ ਉੱਚਾ ਨਜ਼ਦੀਕ ਇਕ ਕਾਰ ਤੇ ਕੰਬਾਈਨ ਦੀ ਟੱਕਰ ਵਿਚ ਤਿੰਨ ਔਰਤਾਂ ਸਮੇਤ 4 ਵਿਅਕਤੀ ਜ਼ਖਮੀ ਹੋ ਗਏ। ਜਿਨ੍ਹਾਂ ਨੂੰ 108 ਐਂਬੂਲੈਂਸ ਦੀ ਸਹਾਇਤਾ ਨਾਲ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਫੁਲ ਗੋਇੰਦਵਾਲ ਸਾਹਿਬ ਤਾਰ ਕੇ ਵਾਪਸ ਆ ਰਹੇ ਸਨ। ਜਦੋਂ ਉਹ ਪਿੰਡ ਉੱਚਾ ਨੇਡ਼ੇ ਪਹੁੰਚੇ ਤਾਂ ਉਨ੍ਹਾਂ ਦੀ ਕਾਰ ਦੀ ਟੱਕਰ ਕੰਬਾਈਨ ਨਾਲ ਹੋ ਗਈ। ਜਿਸ ਵਿਚ ਪਰਮਜੀਤ ਕੌਰ ਪਤਨੀ ਉਪਕਾਰ ਸਿੰਘ ਵਾਸੀ ਆਦਰਸ਼ ਨਗਰ ਜਲੰਧਰ, ਸਿਮਰਨਜੀਤ ਕੌਰ ਪਤਨੀ ਜਰਨੈਲ ਸਿੰਘ, ਮਨਜੀਤ ਕੌਰ ਪਤਨੀ ਪਲਵਿੰਦਰ ਸਿੰਘ ਅਤੇ ਜਰਨੈਲ ਸਿੰਘ ਵਾਸੀਆਨ ਵਾਸੀ ਨਿੱਕੀ ਮਿਆਣੀ ਬੇਗੋਵਾਲ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਜਿੱਥੇ ਡਿਊਟੀ ਡਾ. ਜਸ਼ਨ ਵਲੋਂ ਮੁੱਢਲੇ ਇਲਾਜ ਤੋਂ ਬਾਅਦ ਚਾਰਾਂ ਦੀ ਹਾਲਤ ਗੰਭੀਰ ਦੇਖਦਿਆਂ ਹਾਇਰ ਸੈਂਟਰ ਰੈਫ਼ਰ ਕਰ ਦਿੱਤਾ ਗਿਆ। ਇਸ ਸੰਬੰਧੀ ਸਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਪਿਛਲੀ ਖ਼ਬਰ ਭਗਵਾਨ ਵਾਲਮੀਕਿ ਤੀਰਥ ਅਸਥਾਨ ਨੂੰ ਵਿਸ਼ਵ ਪੱਧਰੀ ਧਾਰਮਿਕ ਕੇਂਦਰ ਵਜੋਂ ਵਿਕਸਿਤ ਕਰਨ ਲਈ ਮੁੱਖ ਮੰਤਰੀ ਦੇ ਯਤਨ ਸ਼ਲਾਘਾਯੋਗ-ਗ... ਅਗਲੀ ਖ਼ਬਰ ਆਰ.ਸੀ.ਐਫ. ਦੇ ਸ਼ੈੱਲ ਅਸੈਂਬਲੀ ਦੇ ਵਰਕਰਾਂ ਵਲੋਂ ਸੀਨੀਅਰ ਟੈਕਨੀਸ਼ੀਅਨ ਹਰਦਿਆਲ ਸਿੰਘ ਸੰਧੂ ਨੂੰ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।