03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਸਰਕਾਰ ਨੇ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਨ ਲਈ ਕੋਈ ਸੰਜੀਦਾ ਯਤਨ ਨਹੀਂ ਕੀਤੇ-ਸੰਨੀ ਬੈਂਸ

ਕਪੂਰਥਲਾ, 2 ਨਵੰਬਰ (ਵਿ. ਪ੍ਰ.)

ਅਜੀਤ ਡੈਸਕ 03-11-2026
ਕਪੂਰਥਲਾ, 2 ਨਵੰਬਰ (ਵਿ.ਪ੍ਰ.)-ਪੰਜਾਬ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਮੁਹਾਜ਼ ’ਤੇ ਬੁਰੀ ਤਰ੍ਹਾਂ ਫੇਲ ਹੋਈ ਹੈ, ਰਾਜ ਵਿਚ ਅਮਨ ਕਾਨੂੰਨ ਦੀ ਸਥਿਤੀ ਲਗਾਤਾਰ ਵਿਗਡ਼ ਰਹੀ ਹੈ ਤੇ ਵੱਡੀ ਗਿਣਤੀ ਵਿਚ ਨੌਜਵਾਨ ਨਸ਼ਿਆਂ ਦੀ ਭੇਟ ਚਡ਼ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਨੀ ਬੈਂਸ, ਸੂਬਾਈ ਬੁਲਾਰੇ ਭਾਜਪਾ ਯੁਵਾ ਮੋਰਚਾ ਪੰਜਾਬ ਨੇ ਇਕ ਬਿਆਨ ਵਿਚ ਕੀਤਾ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਮਾਨਸਾ ਜ਼ਿਲ੍ਹੇ ’ਚ ਇਕ 35 ਸਾਲਾਂ ਨੌਜਵਾਨ ਦਲਜੀਤ ਸਿੰਘ ਦੀ ਕਥਿਤ ਤੌਰ ’ਤੇ ਨਸ਼ੇ ਕਾਰਨ ਹੋਈ ਮੌਤ ਨੇ ਇਕ ਵਾਰ ਫਿਰ ਪੰਜਾਬ ਵਿਚ ਨਸ਼ੇ ਦੀ ਗੰਭੀਰ ਹੋਈ ਸਮੱਸਿਆ ਨੂੰ ਉਜਾਗਰ ਕੀਤਾ ਹੈ। ਸੰਨੀ ਬੈਂਸ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਪਿਛਲੇ ਕਈ ਵਰ੍ਹਿਆਂ ਤੋਂ ਨਸ਼ਿਆਂ ਦੀ ਲਤ ਦਾ ਸ਼ਿਕਾਰ ਹੋ ਰਹੀ ਹੈ ਤੇ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਕੋਈ ਸੰਜੀਦਾ ਯਤਨ ਸਾਹਮਣੇ ਨਹੀਂ ਆਏ ਤੇ ਆਮ ਆਦਮੀ ਪਾਰਟੀ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵੀ ਪੂਰੀ ਤਰ੍ਹਾਂ ਫਲਾਪ ਹੋ ਗਈ ਹੈ। ਯੁਵਾ ਮੋਰਚਾ ਦੇ ਸੂਬਾਈ ਬੁਲਾਰੇ ਨੇ ਕਿਹਾ ਕਿ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣੇਗੀ।
ਪਿਛਲੀ ਖ਼ਬਰ ਬਲਿੰਕਿਟ ਸਟੋਰ ਤੋਂ ਚੋਰੀ ਕਰਨ ਆਏ 2 ਨੌਜਵਾਨ ਕਾਬੂ ਅਗਲੀ ਖ਼ਬਰ ਪੰਜਾਬ ਦੇ ਉਦਯੋਗਪਤੀਆਂ ਵਲੋਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।