03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਕੀਰਤਨ ਸਮਾਗਮ 13 ਨੂੰ

ਨਡਾਲਾ, 2 ਨਵੰਬਰ (ਰਘਬਿੰਦਰ ਸਿੰਘ)-ਸ੍ਰੀਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 13 ਨਵੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮਹਾਨ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਭਾ ਦੇ ਆਗੂਆਂ ਨੇ ਦੱਸਿਆ ਕਿ ਸਮਾਗਮ ਵਾਲੇ ਦਿਨ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਹੋਵੇਗਾ।

ਅਜੀਤ ਡੈਸਕ 03-11-2026
ਨਡਾਲਾ, 2 ਨਵੰਬਰ (ਰਘਬਿੰਦਰ ਸਿੰਘ)-ਸ੍ਰੀਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰੂ ਨਾਨਕ ਮਿਸ਼ਨ ਸੇਵਕ ਸਭਾ ਨਡਾਲਾ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 13 ਨਵੰਬਰ ਨੂੰ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਮਹਾਨ ਕੀਰਤਨ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਸਭਾ ਦੇ ਆਗੂਆਂ ਨੇ ਦੱਸਿਆ ਕਿ ਸਮਾਗਮ ਵਾਲੇ ਦਿਨ ਸਵੇਰੇ 11 ਵਜੇ ਅੰਮ੍ਰਿਤ ਸੰਚਾਰ ਹੋਵੇਗਾ। ਉਪਰੰਤ ਰਾਤ ਨੂੰ ਹੋਣ ਵਾਲੇ ਮਹਾਨ ਕੀਰਤਨ ਸਮਾਗਮ ਦੌਰਾਨ ਭਾਈ ਗੁਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ, ਮਨਬੀਰ ਸਿੰਘ ਬੀ.ਏ. ਪਹੂਵਿੰਡ ਵਾਲੇ, ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗਡ਼੍ਹ ਵਾਲੇ ਅਤੇ ਬਾਬਾ ਬੰਤਾ ਸਿੰਘ ਕਥਾ ਵਾਚਕ ਮੁੰਡਾ ਪਿੰਡ ਵਾਲੇ ਗੁਰਬਾਣੀ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਮੌਕੇ ਇਤਿਹਾਸਕ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ। ਸਮਾਗਮ ’ਚ ਸੰਤ ਬਾਬਾ ਸੇਵਾ ਸਿੰਘ ਜੀ ਖਡੂਰ ਸਾਹਿਬ ਵਾਲੇ ਕਾਰ ਸੇਵਾ ਵਾਲੇ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰਨਗੇ।
ਪਿਛਲੀ ਖ਼ਬਰ ਮਨਰਾਜ ਸਿੰਘ ਦਿਓਲ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਕਪੂਰਥਲਾ ਦੇ ਸ਼ਹਿਰੀ ਪ੍ਰਧਾਨ ਬਣੇ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੁੱਖ ਮੰਡੀਆਂ ’ਚ ਝੋਨੇ ਬੰਦ ਕੀਤੀ ਗਈ ਖ਼ਰੀਦ ਮੁਡ਼ ਚਾਲੂ ਕੀਤੀ ਜਾਵੇ-ਕਿਸਾਨ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।