03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਮੀਟਿੰਗ

ਬੇਗੋਵਾਲ, 2 ਨਵੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਕਲੱਬ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ।

ਅਜੀਤ ਡੈਸਕ 03-11-2026
ਬੇਗੋਵਾਲ, 2 ਨਵੰਬਰ (ਸੁਖਜਿੰਦਰ ਸਿੰਘ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬੇਗੋਵਾਲ ਸੇਵਾ ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਦੀ ਅਗਵਾਈ ਹੇਠ ਹੋਈ। ਮੀਟਿੰਗ ’ਚ ਕਲੱਬ ਦੇ ਸਮੂਹ ਮੈਂਬਰਾਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਸਮਾਜ ਸੇਵਾ ਨਾਲ ਸਬੰਧਿਤ ਵੱਖ-ਵੱਖ ਕਾਰਜਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਮੈਂਬਰਾਂ ਨੇ ਸਮਾਜ ਦੀ ਭਲਾਈ ਲਈ ਕੀਤੇ ਜਾ ਰਹੇ ਸੇਵਾ ਕਾਰਜਾਂ ਨੂੰ ਹੋਰ ਉਤਸ਼ਾਹ ਨਾਲ ਅੱਗੇ ਵਧਾਉਣ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਇਸ ਮੌਕੇ ਸਮੂਹ ਮੈਂਬਰਾਂ ਨੇ ਸਮਾਜ ਸੇਵੀ ਕਾਰਜਾਂ ਨੂੰ ਨਿਰੰਤਰ ਜਾਰੀ ਰੱਖਣ ਤੇ ਲੋਕ ਭਲਾਈ ਦੇ ਕੰਮਾਂ ’ਚ ਵੱਧ-ਚਡ਼੍ਹ ਕੇ ਯੋਗਦਾਨ ਪਾਉਣ ਲਈ ਸਹਿਮਤੀ ਪ੍ਰਗਟਾਈ। ਇਸ ਸਮੇਂ ਕਲੱਬ ਦੇ ਮੈਂਬਰਾਂ ਨੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਲੋਡ਼ਵੰਦਾਂ ਦੀ ਸਹਾਇਤਾ ਕਰਨ ਤੇ ਸਮਾਜ ਸੇਵਾ ਦੇ ਉਦੇਸ਼ ਨੂੰ ਅੱਗੇ ਵਧਾਉਣ ਦਾ ਸੰਕਲਪ ਲਿਆ ਤੇ ਦੀਵਾਲੀ ਦੇ ਤਿਉਹਾਰ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਵਾਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਤਾਂ ਜੋ ਪ੍ਰਦੂਸ਼ਣ ਨਾ ਵੱਧ ਸਕੇ ਤੇ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਅੱਗੇ ਆਉਣ ਲਈ ਕਿਹਾ। ਇਸ ਮੌਕੇ ਕਲੱਬ ਪ੍ਰਧਾਨ ਦਰਸ਼ਨ ਸਿੰਘ ਮੁਲਤਾਨੀ ਤੋਂ ਇਲਾਵਾ ਸੈਕਟਰੀ ਚੈਂਕੀ ਸਡਾਨਾ, ਪੀ.ਆਰ.ਓ. ਮਾਨ ਸਿੰਘ, ਸਿਮਰਜੀਤ ਸਿੰਘ, ਜਤਿੰਦਰ ਸਿੰਘ, ਲਖਵੀਰ ਸਿੰਘ, ਕੈਪਟਨ ਜੋਗਾ ਸਿੰਘ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹਾ ਪੱਧਰੀ ਖੇਡਾਂ ਲਈ ਬੀ.ਪੀ.ਈ.ਓ. ਕਮਲਜੀਤ ਦੀ ਅਗਵਾਈ ਹੇਠ ਮਸੀਤਾਂ ਬਲਾਕ ਦੇ ਅਧਿਆਪਕਾਂ ਦੀ ਮੀਟਿੰਗ ਅਗਲੀ ਖ਼ਬਰ ਪਟਾਕਿਆਂ ਦੀ ਗ਼ੈਰ-ਕਾਨੂੰਨੀ ਵਿੱਕਰੀ ਤੇ ਭੰਡਾਰਨ ਰੋਕਣ ਲਈ ਪ੍ਰਸ਼ਾਸਨ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।