03-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-11-2026

ਭਗਵੰਤ ਮਾਨ ਸਰਕਾਰ ਦੀਆਂ ਤਿੰਨ ਵਿਕਟਾਂ ਡਿੱਗਣਾ ਸਿਰਫ਼ ਸ਼ੁਰੂਆਤ, ਹਾਲੇ ਹੋਰ ਸਿਆਸੀ ਝਟਕੇ ਲੱਗਣਗੇ-ਖੋਸਲਾ

ਫਗਵਾਡ਼ਾ, 2 ਨਵੰਬਰ (ਹਰਜੋਤ ਸਿੰਘ ਚਾਨਾ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਦੇ ਭਾਜਪਾ ’ਚ ਸ਼ਾਮਿਲ ਹੋਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਅੱਜ ‘ਆਪ’ ਦੀਆਂ 3 ਵਿਕਟਾਂ ਡਿੱਗ ਗਈਆਂ ਹਨ ਅਤੇ ਹੁਣ ਪੰਜਾਬ ਦੀ ਜਨਤਾ ਵਲੋਂ ਸਰਕਾਰ ਦੀ ਵਾਰੀ ਆਉਣ ਵਾਲੀਆਂ ਚੋਣਾਂ ’ਚ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ, ਚੇਤਨ ਸਿੰਘ ਜੌਡ਼ਾ ਮਾਜਰਾ ਤੇ ਹਰਮੀਤ ਸਿੰਘ ਪਠਾਣ ਮਾਜਰਾ ਵਰਗੇ ਆਗੂਆਂ ਦਾ ਭਾਜਪਾ ਨਾਲ ਜੁਡ਼ਨਾ ਆਮ ਆਦਮੀ ਪਾਰਟੀ ਲਈ ਇੱਕ ਵੱਡਾ ਸਿਆਸੀ ਝਟਕਾ ਹੈ, ਪਰ ਇਹ ਤਾਂ ਸਿਰਫ਼ ਇੱਕ ਸ਼ੁਰੂਆਤ ਹੈ ਤੇ ਆਉਣ ਵਾਲੇ ਦਿਨਾਂ ’ਚ ਅਜਿਹੇ ਹੋਰ ਬਹੁਤ ਸਾਰੇ ਝਟਕੇ ਲੱਗਣਗੇ।

ਅਜੀਤ ਡੈਸਕ 03-11-2026
ਫਗਵਾਡ਼ਾ, 2 ਨਵੰਬਰ (ਹਰਜੋਤ ਸਿੰਘ ਚਾਨਾ)- ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਆਮ ਆਦਮੀ ਪਾਰਟੀ ਦੇ ਤਿੰਨ ਵਿਧਾਇਕਾਂ ਦੇ ਭਾਜਪਾ ’ਚ ਸ਼ਾਮਿਲ ਹੋਣ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੰਜਾਬ ਦੀ ਸਿਆਸਤ ’ਚ ਅੱਜ ‘ਆਪ’ ਦੀਆਂ 3 ਵਿਕਟਾਂ ਡਿੱਗ ਗਈਆਂ ਹਨ ਅਤੇ ਹੁਣ ਪੰਜਾਬ ਦੀ ਜਨਤਾ ਵਲੋਂ ਸਰਕਾਰ ਦੀ ਵਾਰੀ ਆਉਣ ਵਾਲੀਆਂ ਚੋਣਾਂ ’ਚ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ, ਚੇਤਨ ਸਿੰਘ ਜੌਡ਼ਾ ਮਾਜਰਾ ਤੇ ਹਰਮੀਤ ਸਿੰਘ ਪਠਾਣ ਮਾਜਰਾ ਵਰਗੇ ਆਗੂਆਂ ਦਾ ਭਾਜਪਾ ਨਾਲ ਜੁਡ਼ਨਾ ਆਮ ਆਦਮੀ ਪਾਰਟੀ ਲਈ ਇੱਕ ਵੱਡਾ ਸਿਆਸੀ ਝਟਕਾ ਹੈ, ਪਰ ਇਹ ਤਾਂ ਸਿਰਫ਼ ਇੱਕ ਸ਼ੁਰੂਆਤ ਹੈ ਤੇ ਆਉਣ ਵਾਲੇ ਦਿਨਾਂ ’ਚ ਅਜਿਹੇ ਹੋਰ ਬਹੁਤ ਸਾਰੇ ਝਟਕੇ ਲੱਗਣਗੇ। ਉਨ੍ਹਾਂ ਕਿਹਾ ਕਿ ਜਿਹਡ਼ੀ ਪਾਰਟੀ ਪੰਜਾਬ ’ਚ ਬਦਲਾਅ ਦੇ ਵੱਡੇ ਦਾਅਵੇ ਕਰਕੇ ਸੱਤਾ ’ਚ ਆਈ ਸੀ, ਅੱਜ ਉਸ ਦੇ ਆਪਣੇ ਹੀ ਆਗੂ ਉਸ ਤੋਂ ਦੂਰੀ ਬਣਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਨਸ਼ਿਆਂ ਦੇ ਖ਼ਾਤਮੇ, ਬੇਰੁਜ਼ਗਾਰੀ ਦੂਰ ਕਰਨ, ਉਦਯੋਗਾਂ ਨੂੰ ਹੁਲਾਰਾ ਦੇਣ ਤੇ ਸੂਬੇ ’ਚ ਕਾਨੂੰਨ-ਵਿਵਸਥਾ ਸੁਧਾਰਨ ਦੀ ਉਮੀਦ ਨਾਲ ’ਆਪ’ ਨੂੰ ਮੌਕਾ ਦਿੱਤਾ ਸੀ, ਪਰ ਅੱਜ ਵੀ ਇਹ ਮੁੱਦੇ ਲੋਕਾਂ ਦੇ ਸਾਹਮਣੇ ਵੱਡੀਆਂ ਚੁਨੌਤੀਆਂ ਵਜੋਂ ਖਡ਼੍ਹੇ ਹਨ।
ਪਿਛਲੀ ਖ਼ਬਰ ਗਾਇਕ ਜੀ ਖ਼ਾਨ ਨੇ ਲੁੱਟਿਆ ਮੇਲਾ ਪੀਰ ਟਾਹਲੀ ਦਾ ਸੂਫ਼ੀ ਗਾਇਕਾਂ ਨੇ ਵੀ ਬੰਨ੍ਹਿਆ ਰੰਗ ਅਗਲੀ ਖ਼ਬਰ ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਸੰਘਰਸ਼ੀਲ ਆਗੂ ਪਰਵਿੰਦਰ ਪਾਲ ਸਿੰਘ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।