ਜਥੇ. ਫਲਵਿੰਦਰ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
ਖਲਵਾਡ਼ਾ, 2 ਨਵੰਬਰ (ਮਨਦੀਪ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਬਘਾਣਾ ਦੇ ਸਰਗਰਮ ਅਕਾਲੀ ਆਗੂ ਜਥੇਦਾਰ ਫਲਵਿੰਦਰ ਸਿੰਘ ਨੂੰ ਜ਼ਿਲ੍ਹਾ ਕਪੂਰਥਲਾ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਜਰਨੈਲ ਸਿੰਘ ਵਾਹਦ ਵਲੋਂ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਰਨੈਲ ਸਿੰਘ ਵਾਹਦ ਤੇ ਜਥੇਦਾਰ ਸਰੂਪ ਸਿੰਘ ਖਲਵਾਡ਼ਾ ਦੇ ਨਾਲ ਨਵ-ਨਿਯੁਕਤ ਸੀਨੀਅਰ ਜ਼ਿਲ੍ਹਾ ਮੀਤ ਪ੍ਰਧਾਨ ਜਥੇਦਾਰ ਫਲਵਿੰਦਰ ਸਿੰਘ ਬਘਾਣਾ। ਤਸਵੀਰ : ਮਨਦੀਪ ਸਿੰਘ ਸੰਧੂ
03-11-2026