04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਡਾ. ਰਾਜ ਕੁਮਾਰ ਚੱਬੇਵਾਲ ਵਲੋਂ ਪਾਂਸ਼ਟਾ ਅਨਾਜ ਮੰਡੀ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ

ਫਗਵਾਡ਼ਾ, 3 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਂਸ਼ਟਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਤੇ ਅਧਿਕਾਰੀਆਂ ਤੋਂ ਫੀਡਬੈਕ ਪ੍ਰਾਪਤ ਕੀਤਾ।

ਅਜੀਤ ਡੈਸਕ 04-11-2026

ਫਗਵਾਡ਼ਾ, 3 ਨਵੰਬਰ (ਅਸ਼ੋਕ ਕੁਮਾਰ ਵਾਲੀਆ)-ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਪਾਂਸ਼ਟਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਤੇ ਕਿਸਾਨਾਂ ਤੇ ਅਧਿਕਾਰੀਆਂ ਤੋਂ ਫੀਡਬੈਕ ਪ੍ਰਾਪਤ ਕੀਤਾ। ਇਸ ਮੌਕੇ ਡਾ. ਚੱਬੇਵਾਲ ਨੇ ਕਿਸਾਨਾਂ ਅਤੇ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਖ਼ਰੀਦ, ਖ਼ਰੀਦੀ ਗਈ ਫ਼ਸਲ ਦੀ ਲਿਫ਼ਟਿੰਗ ਅਤੇ ਕਿਸਾਨਾਂ ਨੂੰ ਕੀਤੀਆਂ ਜਾ ਰਹੀਆਂ ਅਦਾਇਗੀਆਂ ਸਬੰਧੀ ਜਾਣਕਾਰੀ ਹਾਸਲ ਕੀਤੀ। ਖ਼ਰੀਦ ਦੇ ਤਾਜ਼ਾ ਅੰਕਡ਼ੇ ਸਾਂਝੇ ਕਰਦਿਆਂ ਡਾ. ਚੱਬੇਵਾਲ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ ਕੁੱਲ 8,33,796.42 ਮੀਟਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 8,31,493.28 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਖ਼ਰੀਦੀ ਗਈ ਫ਼ਸਲ ਦੇ ਬਦਲੇ 2004.13 ਕਰੋਡ਼ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨੀ ਭਾਈਚਾਰੇ ਦੇ ਹਿਤਾਂ ਤੇ ਭਲਾਈ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਵਲੋਂ ਸੂਬੇ ਭਰ ਦੀਆਂ ਮੰਡੀਆਂ ਵਿਚ ਨਿਰਵਿਘਨ ਖ਼ਰੀਦ, ਸਮੇਂ ਸਿਰ ਅਦਾਇਗੀਆਂ ਅਤੇ ਕਿਸਾਨਾਂ ਲਈ ਸੁਚਾਰੂ ਪ੍ਰਬੰਧ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਡਾ. ਚੱਬੇਵਾਲ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀਆਂ ਸਮੱਸਿਆਵਾਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਰਹਿਣ ਤੇ ਮੰਡੀਆਂ ਵਿਚ ਲੋਡ਼ੀਂਦੇ ਸਾਰੇ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਬਰਕਰਾਰ ਰੱਖਣ।

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਹਿਲੇ ਮਹੀਨੇ ਹੱਲ ਕਰਾਂਗੇ ਸੰਵਿਧਾਨ ਚੌਂਕ ਤੇ ਸ਼ਹੀਦ ਭਗਤ ਸਿੰਘ ਚੌਂਕ ਦਾ ਮਸਲਾ-... ਅਗਲੀ ਖ਼ਬਰ ਆਰ.ਸੀ.ਐਫ. ਵਿਖੇ ਚੱਲ ਰਹੇ ਦੀਵਾਲੀ ਮੇਲੇ ਦੌਰਾਨ ਗਾਇਕ ਹਰਿੰਦਰ ਸੰਧੂ ਨੇ ਦਰਸ਼ਕਾਂ ਨੂੰ ਝੂਮਣ ਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।