04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਇੰਟਰਲਾਕ ਟਾਈਲਾਂ ਦੀ ਬਰਾਮਦਗੀ ਨੇ ਸੁਲਤਾਨਪੁਰ ਲੋਧੀ ਦੀ ਸਿਆਸਤ ਵਿਚ ਮਚਾਈ ਹਲਚਲ

ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਸਡ਼ਕਾਂ ਤੋਂ ਉਖਾਡ਼ੀਆਂ ਗਈਆਂ ਸਰਕਾਰੀ ਇੰਟਰਲਾਕ ਟਾਈਲਾਂ ਦੀ ਗਾਜ਼ੀਪੁਰ ਰੋਡ ਤੋਂ ਬਰਾਮਦਗੀ ਦਾ ਮਾਮਲਾ ਹੁਣ ਸਿਆਸੀ ਵਿਵਾਦ ਦਾ ਰੂਪ ਧਾਰਨ ਕਰ ਗਿਆ ਹੈ। ਟਾਈਲਾਂ ਦੀ ਖੇਪ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਦੀ ਕਾਰਜਪ੍ਰਣਾਲੀ ’ਤੇ ਸਵਾਲ ਖਡ਼੍ਹੇ ਕਰਦਿਆਂ ਕਥਿਤ ਮਿਲੀਭੁਗਤ ਦੇ ਦੋਸ਼ ਲਗਾਏ ਗਏ ਸਨ।

ਗੱਲਬਾਤ ਕਰਦੇ ਹੋਏ ਨਗਰ ਕੌਂਸਲ ਦੇ ਪ੍ਰਧਾਨ ਸੰਦੀਪ ਕੌਰ ਚੀਮਾ, ਨਾਲ ਨਵਨੀਤ ਸਿੰਘ ਚੀਮਾ, ਅਸ਼ੋਕ ਕੁਮਾਰ ਮੋਗਲਾ, ਤੇਜਵੰਤ ਸਿੰਘ, ਪਵਨ ਕਨੌਜੀਆ ਅਤੇ ਹੋਰ। ਤਸਵੀਰ : ਲਾਡੀ ਸਟੂਡੀਓ 04-11-2026
ਸੁਲਤਾਨਪੁਰ ਲੋਧੀ, 3 ਨਵੰਬਰ (ਨਰੇਸ਼ ਹੈਪੀ)-ਸੁਲਤਾਨਪੁਰ ਲੋਧੀ ਸ਼ਹਿਰ ਦੀਆਂ ਸਡ਼ਕਾਂ ਤੋਂ ਉਖਾਡ਼ੀਆਂ ਗਈਆਂ ਸਰਕਾਰੀ ਇੰਟਰਲਾਕ ਟਾਈਲਾਂ ਦੀ ਗਾਜ਼ੀਪੁਰ ਰੋਡ ਤੋਂ ਬਰਾਮਦਗੀ ਦਾ ਮਾਮਲਾ ਹੁਣ ਸਿਆਸੀ ਵਿਵਾਦ ਦਾ ਰੂਪ ਧਾਰਨ ਕਰ ਗਿਆ ਹੈ। ਟਾਈਲਾਂ ਦੀ ਖੇਪ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਵਲੋਂ ਨਗਰ ਕੌਂਸਲ ਦੀ ਕਾਰਜਪ੍ਰਣਾਲੀ ’ਤੇ ਸਵਾਲ ਖਡ਼੍ਹੇ ਕਰਦਿਆਂ ਕਥਿਤ ਮਿਲੀਭੁਗਤ ਦੇ ਦੋਸ਼ ਲਗਾਏ ਗਏ ਸਨ। ਇਸ ਮਾਮਲੇ ਨੂੰ ਲੈ ਕੇ ਵਧ ਰਹੀ ਸਿਆਸੀ ਹਲਚਲ ਦਰਮਿਆਨ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਆਪਣਾ ਪੱਖ ਰੱਖਿਆ ਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ। ਪ੍ਰਧਾਨ ਸੰਦੀਪ ਕੌਰ ਚੀਮਾ ਨੇ ‘ਆਪ’ ਆਗੂਆਂ ਵਲੋਂ ਲਗਾਏ ਗਏ ਮਿਲੀਭੁਗਤ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਕਿਹਾ ਕਿ ਨਗਰ ਕੌਂਸਲ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਾਰਜਸਾਧਕ ਅਫ਼ਸਰ (ਈ.ਓ.) ਨੂੰ ਲਿਖਤੀ ਪੱਤਰ ਸੌਂਪਿਆ ਗਿਆ ਹੈ ਜਿਸ ਰਾਹੀਂ ਪੂਰੇ ਮਾਮਲੇ ਦੀ ਜਾਂਚ ਕਰਵਾਉਣ ਅਤੇ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਖ਼ਿਲਾਫ਼ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਾਂਚ ਦੌਰਾਨ ਜੇਕਰ ਕਿਸੇ ਵੀ ਅਧਿਕਾਰੀ ਜਾਂ ਵਿਅਕਤੀ ਦੀ ਗਲਤੀ ਸਾਹਮਣੇ ਆਉਂਦੀ ਹੈ ਤਾਂ ਉਸ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ ਅਤੇ ਕਾਨੂੰਨ ਅਨੁਸਾਰ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਸਾਬਕਾ ਚੇਅਰਮੈਨ ਤੇਜਵੰਤ ਸਿੰਘ, ਕੌਂਸਲਰ ਪਵਨ ਕਨੌਜੀਆ, ਕੌਂਸਲਰ ਕਸ਼ਮੀਰ ਸਿੰਘ, ਸੰਦੀਪ ਕੁਮਾਰ ਸੋਨੂੰ ਪੰਡਿਤ, ਸਨਪ੍ਰੀਤ ਸਿੰਘ ਆਦਿ ਵੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਜਦੋਂ ਬਰਾਮਦ ਹੋਈਆਂ ਇੰਟਰਲਾਕ ਟਾਈਲਾਂ ਖ਼ਰੀਦਣ ਵਾਲਾ ਵਿਅਕਤੀ ਵੀ ਮੀਡੀਆ ਸਾਹਮਣੇ ਆ ਗਿਆ। ਉਸ ਨੇ ਦਾਅਵਾ ਕੀਤਾ ਕਿ ਉਸ ਨੇ ਇਹ ਟਾਈਲਾਂ 6 ਰੁਪਏ ਪ੍ਰਤੀ ਪੀਸ ਦੇ ਹਿਸਾਬ ਨਾਲ ਖ਼ਰੀਦੀਆਂ ਹਨ। ਖ਼ਰੀਦਦਾਰ ਦੇ ਇਸ ਬਿਆਨ ਤੋਂ ਬਾਅਦ ਮਾਮਲਾ ਹੋਰ ਵੀ ਗੰਭੀਰ ਹੋ ਗਿਆ ਹੈ ਅਤੇ ਹੁਣ ਸਭ ਤੋਂ ਵੱਡਾ ਸਵਾਲ ਇਹ ਖਡ਼੍ਹਾ ਹੋ ਰਿਹਾ ਹੈ ਕਿ ਸ਼ਹਿਰ ਦੀਆਂ ਸਡ਼ਕਾਂ ਤੋਂ ਉਖਾਡ਼ੀਆਂ ਗਈਆਂ ਇਨ੍ਹਾਂ ਟਾਈਲਾਂ ਨੂੰ ਵੇਚਣ ਦਾ ਫ਼ੈਸਲਾ ਕਿਸ ਪੱਧਰ ’ਤੇ ਲਿਆ ਗਿਆ ਸੀ? ਸਰਕਾਰੀ ਇੰਟਰਲਾਕ ਟਾਈਲਾਂ ਵੇਚਣ ਦਾ ਇਹ ਮਾਮਲਾ ਸ਼ਹਿਰ ਵਿਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਤੇ ਇਸ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੀਆਂ ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ।
ਪਿਛਲੀ ਖ਼ਬਰ ਜ਼ਿਲ੍ਹਾ ਡਰੱਗ ਇੰਸਪੈਕਟਰ ਵਲੋਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਡਡਵਿੰਡੀ ਵਿਖੇ ਮੈਡੀਕਲ ਸਟੋਰਾਂ ਦੀ ਜਾਂਚ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਮੀਡੀਆ ਵਿੰਗ ਨੇ ਖਿੱਚੀ ਤਿਆਰੀ - ਵਰਕਰਾਂ ਨੂੰ ਹੁਣੇ ਤੋਂ ਕਮਰ ਕੱਸਣ ਦਾ ਸੱਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।