05-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਤਿਉਹਾਰਾਂ ਦੇ ਮੱਦੇਨਜ਼ਰ ਫੂਡ ਸੇਫ਼ਟੀ ਵਿਭਾਗ ਵਲੋਂ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ, 8 ਸੈਂਪਲ ਭਰੇ

ਫਗਵਾਡ਼ਾ, 4 ਨਵੰਬਰ (ਹਰਜੋਤ ਸਿੰਘ ਚਾਨਾ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਵਿਭਾਗ ਵਲੋਂ ਫਗਵਾਡ਼ਾ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ’ਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਦੌਰਾਨ ਪਨੀਰ ਤੇ ਵਰਕ ਲੱਗੀਆਂ ਮਠਿਆਈਆਂ ਸਮੇਤ ਵੱਖ-ਵੱਖ ਖਾਧ ਪਦਾਰਥਾਂ ਦੇ ਕੁੱਲ 8 ਸੈਂਪਲ ਭਰੇ ਗਏ।

ਅਜੀਤ ਡੈਸਕ 05-11-2026
ਫਗਵਾਡ਼ਾ, 4 ਨਵੰਬਰ (ਹਰਜੋਤ ਸਿੰਘ ਚਾਨਾ)-ਤਿਉਹਾਰਾਂ ਦੇ ਸੀਜ਼ਨ ਦੌਰਾਨ ਸੁਰੱਖਿਆ ਯਕੀਨੀ ਬਣਾਉਣ ਲਈ ਫੂਡ ਸੇਫ਼ਟੀ ਵਿਭਾਗ ਵਲੋਂ ਫਗਵਾਡ਼ਾ ਸ਼ਹਿਰ ਤੇ ਆਸ-ਪਾਸ ਦੇ ਪਿੰਡਾਂ ’ਚ ਮਠਿਆਈਆਂ ਦੀਆਂ ਦੁਕਾਨਾਂ ਦੀ ਵਿਸ਼ੇਸ਼ ਜਾਂਚ ਕੀਤੀ ਗਈ। ਇਸ ਦੌਰਾਨ ਪਨੀਰ ਤੇ ਵਰਕ ਲੱਗੀਆਂ ਮਠਿਆਈਆਂ ਸਮੇਤ ਵੱਖ-ਵੱਖ ਖਾਧ ਪਦਾਰਥਾਂ ਦੇ ਕੁੱਲ 8 ਸੈਂਪਲ ਭਰੇ ਗਏ। ਸਹਾਇਕ ਕਮਿਸ਼ਨਰ ਫੂਡ ਹਰਜੋਤ ਪਾਲ ਸਿੰਘ ਦੀ ਨਿਗਰਾਨੀ ਵਿਚ ਇਹ ਮੁਹਿੰਮ ਚਲਾਈ ਗਈ। 3 ਨਵੰਬਰ ਨੂੰ ਫਗਵਾਡ਼ਾ ਤੇ ਰਾਣੀਪੁਰ ਸਮੇਤ ਆਸ-ਪਾਸ ਦੇ ਪਿੰਡਾਂ ਵਿਚ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ ਕੀਤੀ ਗਈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਤੋਂ ਆਉਣ ਵਾਲੀਆਂ ਗੱਡੀਆਂ ਦੀ ਵੀ ਚੈਕਿੰਗ ਕੀਤੀ ਗਈ। ਵਿਭਾਗ ਅਨੁਸਾਰ ਸਾਰੇ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ ਭੇਜ ਦਿੱਤੇ ਗਏ ਹਨ। ਰਿਪੋਰਟਾਂ ਮਿਲਣ ਤੋਂ ਬਾਅਦ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਦੁਕਾਨਦਾਰਾਂ ਨੂੰ ਸਫ਼ਾਈ ਤੇ ਫੂਡ ਸੇਫ਼ਟੀ ਦੇ ਮਾਪਦੰਡਾਂ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ। ਵਿਭਾਗ ਨੇ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਫੂਡ ਸੇਫ਼ਟੀ ਅਫ਼ਸਰ ਮਹਿਕ ਸੈਣੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਆਨੰਦ ਕਾਲਜ ਆਫ਼ ਇੰਜੀਨੀਅਰਿੰਗ ਐਂਡ ਮੈਨੇਜਮੈਂਟ ’ਚ ਕਰਵਾਇਆ ਦੀਵਾਲੀ ਦੇ ਤਿਉਹਾਰ ਸਬੰਧੀ ਸਮਾਗਮ ਅਗਲੀ ਖ਼ਬਰ ਨੰਬਰਦਾਰ ਆਪਣਾ 5 ਮਹੀਨਿਆਂ ਦਾ ਮਾਣ ਭੱਤਾ ਬੈਂਕਾਂ ਤੋਂ ਪ੍ਰਾਪਤ ਕਰਨ-ਕੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।